Breaking News LIVE: ਚੋਣ ਜ਼ਾਬਤੇ ਵਿੱਚ ਈਡੀ ਦੇ ਛਾਪੇ, ਮੁੱਖ ਮੰਤਰੀ ਚੰਨੀ ਨੇ ਕੇਂਦਰ ਸਰਕਾਰ 'ਤੇ ਚੁੱਕੇ ਵੱਡੇ ਸਵਾਲ
Punjab Breaking News, 18 January 2022 LIVE Updates: ਈਡੀ ਨੇ ਮੰਗਲਵਾਰ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਤੇ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।
LIVE
Background
Punjab Breaking News, 18 January 2022 LIVE Updates: ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਹਾਲਾਂਕਿ ਹੁਣ ਇਸ ਦੇ ਨਵੇਂ ਮਾਮਲਿਆਂ 'ਚ ਕੁਝ ਕਮੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 2 ਲੱਖ 38 ਹਜ਼ਾਰ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 310 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਮੇਂ ਦੌਰਾਨ 1 ਲੱਖ 57 ਹਜ਼ਾਰ 421 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 20 ਹਜ਼ਾਰ 71 ਘੱਟ ਮਾਮਲੇ ਆਏ ਹਨ। ਸੋਮਵਾਰ ਨੂੰ ਕੋਰੋਨਾ ਦੇ 2 ਲੱਖ 58 ਹਜ਼ਾਰ 89 ਨਵੇਂ ਮਾਮਲੇ ਸਾਹਮਣੇ ਆਏ ਸੀ।
ਇਸ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਹੁਣ 17 ਲੱਖ 36 ਹਜ਼ਾਰ 628 ਹੋ ਗਈ ਹੈ। ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ 3 ਕਰੋੜ 53 ਲੱਖ 94 ਹਜ਼ਾਰ 882 ਹੈ। ਇਸ ਕੋਵਿਡ-19 ਮਹਾਮਾਰੀ ਕਾਰਨ ਦੇਸ਼ ਵਿੱਚ ਹੁਣ ਤੱਕ 4 ਲੱਖ 86 ਹਜ਼ਾਰ 761 ਲੋਕਾਂ ਦੀ ਜਾਨ ਜਾ ਚੁੱਕੀ ਹੈ। ਓਮੀਕਰੋਨ ਦੇ ਕੁੱਲ ਮਾਮਲੇ ਵੱਧ ਕੇ 8 ਹਜ਼ਾਰ 891 ਹੋ ਗਏ ਹਨ।
ਦੇਸ਼ ਵਿੱਚ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ 158 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ। ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 16 ਲੱਖ 49 ਹਜ਼ਾਰ 143 ਸੈਂਪਲ ਟੈਸਟ ਕੀਤੇ ਗਏ ਸਨ। ਕੱਲ੍ਹ ਤੱਕ ਕੁੱਲ 70 ਕਰੋੜ 54 ਲੱਖ 11 ਹਜ਼ਾਰ 425 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 17 ਜਨਵਰੀ 2022 ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 158 ਕਰੋੜ 4 ਲੱਖ 41 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 79.91 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਅਨੁਸਾਰ, ਹੁਣ ਤੱਕ ਲਗਭਗ 70.54 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 16.49 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 14 ਪ੍ਰਤੀਸ਼ਤ ਤੋਂ ਵੱਧ ਹੈ।
ਕਾਂਗਰਸ ਚੋਣ ਕਮਿਸ਼ਨ ਕੋਲ ਵੀ ਸ਼ਿਕਾਇਤ ਕਰੇਗੀ ਤੇ ਸੜਕਾਂ 'ਤੇ ਲੈ ਕੇ ਜਾਵੇਗੀ
ਡਾ. ਵੇਰਕਾ ਨੇ ਕਿਹਾ ਕਿ ਭਾਜਪਾ ਡਰੀ ਹੋਈ ਹੈ ਤੇ ਬੁਖਲਾਹਟ 'ਚ ਆ ਕੇ ਅਜਿਹੇ ਕਦਮ ਚੁੱਕ ਰਹੀ ਹੈ। ਨਾ ਕਾਂਗਰਸ ਡਰਨ ਵਾਲੀ ਤੇ ਨਾ ਝੁਕਣ ਵਾਲੀ ਹੈ ਤੇ ਜਿਨ੍ਹਾਂ ਡਰਾਉਣਗੇ, ਓਨਾਂ ਹੀ ਲੋਕ ਭਾਜਪਾ ਦਾ ਵਿਰੋਧ ਕਰੇਗੀ। ਕਾਂਗਰਸ ਇਸ ਦਾ ਵਿਰੋਧ ਕਰਦੇ ਹੋਏ ਚੋਣ ਕਮਿਸ਼ਨ ਕੋਲ ਵੀ ਸ਼ਿਕਾਇਤ ਕਰੇਗੀ ਤੇ ਸੜਕਾਂ 'ਤੇ ਲੈ ਕੇ ਜਾਵੇਗੀ।
ਇਸ ਦਾ ਕਾਂਗਰਸੀ ਵਰਕਰਾਂ 'ਤੇ ਕੋਈ ਅਸਰ ਨਹੀਂ ਹੋਵੇਗਾ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਅੱਜ ਪੰਜਾਬ 'ਚ ਈਡੀ ਵੱਲੋਂ ਕੀਤੀ ਗਈ ਛਾਪੇਮਾਰੀ 'ਤੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਭਾਜਪਾ ਵੱਲੋਂ ਈਡੀ ਦਾ ਇਸਤੇਮਾਲ ਕਰਕੇ ਕਾਂਗਰਸੀਆਂ ਨੂੰ ਡਰਾਉਣਾ ਚਾਹੁੰਦੀ ਹੈ ਪਰ ਇਸ ਦਾ ਕਾਂਗਰਸੀ ਵਰਕਰਾਂ 'ਤੇ ਕੋਈ ਅਸਰ ਨਹੀਂ ਹੋਵੇਗਾ।
ਭਾਜਪਾ ਈਡੀ ਦਾ ਇਸਤੇਮਾਲ ਕਰਕੇ ਕਾਂਗਰਸੀਆਂ ਨੂੰ ਡਰਾਉਣਾ ਚਾਹੁੰਦੀ: ਰਾਜਕੁਮਾਰ ਵੇਰਕਾ

ਚੰਨੀ ਨੇ ਕਿਹਾ - ਸਾਨੂੰ ਦਬਾਉਣ ਦੀ ਹੋ ਰਹੀ ਕੋਸ਼ਿਸ਼
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਡੇ ਮੰਤਰੀ ਅਤੇ ਮੈਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅੱਜ 2018 ਦੀ ਕਿਸੇ ਐਫਆਈਆਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਸ ਸਮੇਂ ਤਾਂ ਸੀਐਮ ਵੀ ਨਹੀਂ ਸੀ, ਇਹ ਸਾਨੂੰ ਦਬਾਉਣ ਦੀ ਕੋਸ਼ਿਸ਼ ਹੈ ਪਰ ਅਸੀਂ ਕਿਸੇ ਤੋਂ ਡਰਨ ਵਾਲੇ ਨਹੀਂ ਹਾਂ। ਪੱਛਮੀ ਬੰਗਾਲ ਦੀਆਂ ਚੋਣਾਂ ਦੌਰਾਨ ਵੀ ਅਜਿਹਾ ਹੀ ਹੋਇਆ ਸੀ।