Breaking News LIVE: ਚੋਣ ਜ਼ਾਬਤੇ ਵਿੱਚ ਈਡੀ ਦੇ ਛਾਪੇ, ਮੁੱਖ ਮੰਤਰੀ ਚੰਨੀ ਨੇ ਕੇਂਦਰ ਸਰਕਾਰ 'ਤੇ ਚੁੱਕੇ ਵੱਡੇ ਸਵਾਲ

Punjab Breaking News, 18 January 2022 LIVE Updates: ਈਡੀ ਨੇ ਮੰਗਲਵਾਰ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਤੇ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ।

ਏਬੀਪੀ ਸਾਂਝਾ Last Updated: 18 Jan 2022 02:10 PM
ਕਾਂਗਰਸ ਚੋਣ ਕਮਿਸ਼ਨ ਕੋਲ ਵੀ ਸ਼ਿਕਾਇਤ ਕਰੇਗੀ ਤੇ ਸੜਕਾਂ 'ਤੇ ਲੈ ਕੇ ਜਾਵੇਗੀ

ਡਾ. ਵੇਰਕਾ ਨੇ ਕਿਹਾ ਕਿ ਭਾਜਪਾ ਡਰੀ ਹੋਈ ਹੈ ਤੇ ਬੁਖਲਾਹਟ 'ਚ ਆ ਕੇ ਅਜਿਹੇ ਕਦਮ ਚੁੱਕ ਰਹੀ ਹੈ। ਨਾ ਕਾਂਗਰਸ ਡਰਨ ਵਾਲੀ ਤੇ ਨਾ ਝੁਕਣ ਵਾਲੀ ਹੈ ਤੇ ਜਿਨ੍ਹਾਂ ਡਰਾਉਣਗੇ, ਓਨਾਂ ਹੀ ਲੋਕ ਭਾਜਪਾ ਦਾ ਵਿਰੋਧ ਕਰੇਗੀ। ਕਾਂਗਰਸ ਇਸ ਦਾ ਵਿਰੋਧ ਕਰਦੇ ਹੋਏ ਚੋਣ ਕਮਿਸ਼ਨ ਕੋਲ ਵੀ ਸ਼ਿਕਾਇਤ ਕਰੇਗੀ ਤੇ ਸੜਕਾਂ 'ਤੇ ਲੈ ਕੇ ਜਾਵੇਗੀ।

ਇਸ ਦਾ ਕਾਂਗਰਸੀ ਵਰਕਰਾਂ 'ਤੇ ਕੋਈ ਅਸਰ ਨਹੀਂ ਹੋਵੇਗਾ

ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਾਜਕੁਮਾਰ ਵੇਰਕਾ ਨੇ ਅੱਜ ਪੰਜਾਬ 'ਚ ਈਡੀ ਵੱਲੋਂ ਕੀਤੀ ਗਈ ਛਾਪੇਮਾਰੀ 'ਤੇ ਪ੍ਰਤੀਕਿਰਿਆ ਦਿੰਦਿਆ ਕਿਹਾ ਕਿ ਭਾਜਪਾ ਵੱਲੋਂ ਈਡੀ ਦਾ ਇਸਤੇਮਾਲ ਕਰਕੇ ਕਾਂਗਰਸੀਆਂ ਨੂੰ ਡਰਾਉਣਾ ਚਾਹੁੰਦੀ ਹੈ ਪਰ ਇਸ ਦਾ ਕਾਂਗਰਸੀ ਵਰਕਰਾਂ 'ਤੇ ਕੋਈ ਅਸਰ ਨਹੀਂ ਹੋਵੇਗਾ।

ਭਾਜਪਾ ਈਡੀ ਦਾ ਇਸਤੇਮਾਲ ਕਰਕੇ ਕਾਂਗਰਸੀਆਂ ਨੂੰ ਡਰਾਉਣਾ ਚਾਹੁੰਦੀ: ਰਾਜਕੁਮਾਰ ਵੇਰਕਾ

ਚੰਨੀ ਨੇ ਕਿਹਾ - ਸਾਨੂੰ ਦਬਾਉਣ ਦੀ ਹੋ ਰਹੀ ਕੋਸ਼ਿਸ਼

ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸਾਡੇ ਮੰਤਰੀ ਅਤੇ ਮੈਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਅੱਜ 2018 ਦੀ ਕਿਸੇ ਐਫਆਈਆਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਸ ਸਮੇਂ ਤਾਂ ਸੀਐਮ ਵੀ ਨਹੀਂ ਸੀ, ਇਹ ਸਾਨੂੰ ਦਬਾਉਣ ਦੀ ਕੋਸ਼ਿਸ਼ ਹੈ ਪਰ ਅਸੀਂ ਕਿਸੇ ਤੋਂ ਡਰਨ ਵਾਲੇ ਨਹੀਂ ਹਾਂ। ਪੱਛਮੀ ਬੰਗਾਲ ਦੀਆਂ ਚੋਣਾਂ ਦੌਰਾਨ ਵੀ ਅਜਿਹਾ ਹੀ ਹੋਇਆ ਸੀ।

ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਅਸੀਂ ਡਰਦੇ ਨਹੀਂ ਹਾਂ-ਸੀਐਮ ਚੰਨੀ

ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਬਹੁਤ ਪੁਰਾਣਾ ਹੈ, ਹੁਣ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਖ਼ਿਲਾਫ਼ ਐਕਸ਼ਨ ਹੋਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ 'ਤੇ ਛਾਪੇਮਾਰੀ ਕੀਤੀ ਹੈ। ਜਿਸ 'ਤੇ ਖੁਦ ਸੀਐਮ ਚੰਨੀ ਦਾ ਜਵਾਬ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਅਸੀਂ ਡਰਦੇ ਨਹੀਂ ਹਾਂ।

ED ਦੀ ਰੇਡ ਮਗਰੋਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕੇਜਰੀਵਾਲ ਨੇ CM ਚੰਨੀ 'ਤੇ ਸਾਧਿਆ ਨਿਸ਼ਾਨਾ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਦੇ ਘਰ ਸਮੇਤ ਕਈ ਥਾਵਾਂ 'ਤੇ ਈਡੀ ਦੀ ਰੇਡ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ।

ਕੇਜਰੀਵਾਲ ਨੇ ਕਿਹਾ, ''ਇਹ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰ 'ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਰਾਘਵ ਚੱਢਾ ਨੇ ਬੀਤੇ ਦਿਨੀਂ ਦਿਖਾਇਆ ਸੀ ਕਿ ਕਿਵੇਂ ਚੰਨੀ ਦੇ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।

Punjab CM on ED Raids: ਰਿਸ਼ਤੇਦਾਰ 'ਤੇ ED ਦੀ ਰੇਡ ਕਾਰਨ ਭੜਕੇ CM ਚੰਨੀ, ਬੋਲੇ, ਬੰਗਾਲ ਵਾਂਗ ਕੀਤਾ ਜਾ ਰਿਹੈ ਟਾਰਗੇਟ

ਪੰਜਾਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਦਾ ਮਾਮਲਾ ਬਹੁਤ ਪੁਰਾਣਾ ਹੈ, ਹੁਣ ਇਸ ਮਾਮਲੇ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਖ਼ਿਲਾਫ਼ ਐਕਸ਼ਨ ਹੋਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਨੇ ਉਨ੍ਹਾਂ ਦੇ ਰਿਸ਼ਤੇਦਾਰਾਂ 'ਤੇ ਛਾਪੇਮਾਰੀ ਕੀਤੀ ਹੈ। ਜਿਸ 'ਤੇ ਖੁਦ ਸੀਐਮ ਚੰਨੀ ਦਾ ਜਵਾਬ ਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਪਰ ਅਸੀਂ ਡਰਦੇ ਨਹੀਂ ਹਾਂ।

ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ- ਕੇਜਰੀਵਾਲ

ਕੇਜਰੀਵਾਲ ਨੇ ਕਿਹਾ, ''ਇਹ ਦੁੱਖ ਦੀ ਗੱਲ ਹੈ ਕਿ ਮੁੱਖ ਮੰਤਰੀ ਦੇ ਰਿਸ਼ਤੇਦਾਰ 'ਤੇ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਆਗੂ ਰਾਘਵ ਚੱਢਾ ਨੇ ਬੀਤੇ ਦਿਨੀਂ ਦਿਖਾਇਆ ਸੀ ਕਿ ਕਿਵੇਂ ਚੰਨੀ ਦੇ ਆਪਣੇ ਵਿਧਾਨ ਸਭਾ ਹਲਕੇ ਚਮਕੌਰ ਸਾਹਿਬ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।

ਕੇਜਰੀਵਾਲ ਨੇ ਨਿਸ਼ਾਨਾ ਸਾਧਿਆ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰਾਂ ਦੇ ਘਰ ਸਮੇਤ ਕਈ ਥਾਵਾਂ 'ਤੇ ਈਡੀ ਦੀ ਰੇਡ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ। 

ਈਡੀ ਕੇਂਦਰ ਸਰਕਾਰ ਦੇ ਅਧੀਨ

ਪੰਜਾਬ ਵਿੱਚ ਨਾਜਾਇਜ਼ ਮਾਈਨਿੰਗ ਦਾ ਵੱਡਾ ਮਾਮਲਾ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਖੁਦ ਇਸ ਮੁੱਦੇ ਨੂੰ ਉਠਾਉਂਦੇ ਆ ਰਹੇ ਹਨ। ਹੁਣ ਚੋਣ ਜ਼ਾਬਤਾ ਲੱਗਣ ਮਗਰੋਂ ਈਡੀ ਦੀ ਕਾਰਵਾਈ ਕਈ ਸਵਾਲ ਖੜ੍ਹੇ ਕਰਦੀ ਹੈ। ਅਹਿਮ ਗੱਲ ਹੈ ਕਿ ਈਡੀ ਕੇਂਦਰ ਸਰਕਾਰ ਦੇ ਅਧੀਨ ਹੈ। 

ਮੁਹਾਲੀ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ

ਈਡੀ ਦੀ ਇਹ ਛਾਪੇਮਾਰੀ ਮੰਗਲਵਾਰ ਸਵੇਰ ਤੋਂ ਜਾਰੀ ਹੈ। ਮੁਹਾਲੀ ਸਮੇਤ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਈਡੀ ਦੇ ਸੂਤਰਾਂ ਅਨੁਸਾਰ ਮੋਹਾਲੀ ਸਥਿਤ ਹੋਮਲੈਂਡ ਸੁਸਾਇਟੀ ਦੇ ਜਿਸ ਘਰ 'ਤੇ ਛਾਪਾ ਮਾਰਿਆ ਜਾ ਰਿਹਾ ਹੈ, ਉਹ ਸੀਐਮ ਚੰਨੀ ਦਾ ਕਰੀਬੀ ਦੱਸਿਆ ਜਾਂਦਾ ਹੈ। ਹਾਲਾਂਕਿ ਈਡੀ ਨੇ ਅਧਿਕਾਰਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।

ਪੰਜਾਬ ਵਿੱਚ 10-12 ਹੋਰ ਥਾਵਾਂ ਦੀ ਤਲਾਸ਼ੀ ਲਈ ਗਈ

ਅੱਜ ਸਵੇਰੇ ਭੁਪਿੰਦਰ ਸਿੰਘ ਹਨੀ ਦੇ ਘਰ ਤੇ ਪੰਜਾਬ ਵਿੱਚ 10 ਹੋਰ ਥਾਵਾਂ ਦੀ ਤਲਾਸ਼ੀ ਲਈ ਗਈ। ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ ਗਿਆ ਹੈ। ਇਹ ਛਾਪੇਮਾਰੀ ਅਜਿਹੇ ਸਮੇਂ ਕੀਤੀ ਗਈ ਹੈ ਜਦੋਂ ਪੰਜਾਬ 'ਚ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਖਿਲਾਫ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਵੱਡੀ ਕਾਰਵਾਈ ਕੀਤੀ ਹੈ। ਈਡੀ ਨੇ ਮੰਗਲਵਾਰ ਨੂੰ ਰੇਤ ਦੀ ਨਾਜਾਇਜ਼ ਮਾਈਨਿੰਗ ਮਾਮਲੇ 'ਚ ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਤੇ ਹੋਰਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਗੈਰ-ਕਾਨੂੰਨੀ ਰੇਤ ਮਾਈਨਿੰਗ ਮਾਮਲੇ ਵਿੱਚ ਪੰਜਾਬ ਭਰ ਵਿੱਚ ਲਗਪਗ 10 ਟਿਕਾਣਿਆਂ 'ਤੇ ED ਦੀ ਛਾਪੇਮਾਰੀ ਚੱਲ ਰਹੀ ਹੈ।

ਸਕਾਰਾਤਮਕਤਾ ਦਰ 14 ਪ੍ਰਤੀਸ਼ਤ ਤੋਂ ਵੱਧ

ਆਖਰੀ ਦਿਨ 79.91 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਅਨੁਸਾਰ, ਹੁਣ ਤੱਕ ਲਗਭਗ 70.54 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 16.49 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 14 ਪ੍ਰਤੀਸ਼ਤ ਤੋਂ ਵੱਧ ਹੈ।

ਹੁਣ ਤੱਕ 158 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ

ਦੇਸ਼ ਵਿੱਚ ਹੁਣ ਤੱਕ 158 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ। ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 16 ਲੱਖ 49 ਹਜ਼ਾਰ 143 ਸੈਂਪਲ ਟੈਸਟ ਕੀਤੇ ਗਏ ਸਨ। ਕੱਲ੍ਹ ਤੱਕ ਕੁੱਲ 70 ਕਰੋੜ 54 ਲੱਖ 11 ਹਜ਼ਾਰ 425 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

ਹੁਣ ਤੱਕ 4 ਲੱਖ 86 ਹਜ਼ਾਰ 761 ਲੋਕਾਂ ਦੀ ਜਾਨ ਜਾ ਚੁੱਕੀ

ਇਸ ਕੋਵਿਡ-19 ਮਹਾਮਾਰੀ ਕਾਰਨ ਦੇਸ਼ ਵਿੱਚ ਹੁਣ ਤੱਕ 4 ਲੱਖ 86 ਹਜ਼ਾਰ 761 ਲੋਕਾਂ ਦੀ ਜਾਨ ਜਾ ਚੁੱਕੀ ਹੈ। ਓਮੀਕਰੋਨ ਦੇ ਕੁੱਲ ਮਾਮਲੇ ਵੱਧ ਕੇ 8 ਹਜ਼ਾਰ 891 ਹੋ ਗਏ ਹਨ।

ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਹੁਣ 17 ਲੱਖ 36 ਹਜ਼ਾਰ 628 ਹੋਈ

ਇਸ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਹੁਣ 17 ਲੱਖ 36 ਹਜ਼ਾਰ 628 ਹੋ ਗਈ ਹੈ। ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ 3 ਕਰੋੜ 53 ਲੱਖ 94 ਹਜ਼ਾਰ 882 ਹੈ। 

1 ਲੱਖ 57 ਹਜ਼ਾਰ 421 ਕੋਰੋਨਾ ਮਰੀਜ਼ ਠੀਕ ਹੋਏ

ਇਸ ਸਮੇਂ ਦੌਰਾਨ 1 ਲੱਖ 57 ਹਜ਼ਾਰ 421 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 20 ਹਜ਼ਾਰ 71 ਘੱਟ ਮਾਮਲੇ ਆਏ ਹਨ। ਸੋਮਵਾਰ ਨੂੰ ਕੋਰੋਨਾ ਦੇ 2 ਲੱਖ 58 ਹਜ਼ਾਰ 89 ਨਵੇਂ ਮਾਮਲੇ ਸਾਹਮਣੇ ਆਏ ਸੀ।

2 ਲੱਖ 38 ਹਜ਼ਾਰ 18 ਨਵੇਂ ਮਾਮਲੇ ਸਾਹਮਣੇ ਆਏ

ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਹਾਲਾਂਕਿ ਹੁਣ ਇਸ ਦੇ ਨਵੇਂ ਮਾਮਲਿਆਂ 'ਚ ਕੁਝ ਕਮੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 2 ਲੱਖ 38 ਹਜ਼ਾਰ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 310 ਲੋਕਾਂ ਦੀ ਮੌਤ ਹੋ ਗਈ ਹੈ। 

ਪਿਛੋਕੜ

Punjab Breaking News, 18 January 2022 LIVE Updates: ਦੇਸ਼ ਵਿੱਚ ਕੋਰੋਨਾ ਦੀ ਰਫ਼ਤਾਰ ਰੁਕਣ ਦਾ ਨਾਂ ਨਹੀਂ ਲੈ ਰਹੀ। ਹਾਲਾਂਕਿ ਹੁਣ ਇਸ ਦੇ ਨਵੇਂ ਮਾਮਲਿਆਂ 'ਚ ਕੁਝ ਕਮੀ ਦੇਖਣ ਨੂੰ ਮਿਲ ਰਹੀ ਹੈ। ਸਿਹਤ ਮੰਤਰਾਲੇ ਮੁਤਾਬਕ ਦੇਸ਼ 'ਚ ਪਿਛਲੇ 24 ਘੰਟਿਆਂ ਦੌਰਾਨ 2 ਲੱਖ 38 ਹਜ਼ਾਰ 18 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 310 ਲੋਕਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਸਮੇਂ ਦੌਰਾਨ 1 ਲੱਖ 57 ਹਜ਼ਾਰ 421 ਕੋਰੋਨਾ ਮਰੀਜ਼ ਠੀਕ ਹੋ ਚੁੱਕੇ ਹਨ। ਕੱਲ੍ਹ ਦੇ ਮੁਕਾਬਲੇ ਅੱਜ ਕੋਰੋਨਾ ਦੇ 20 ਹਜ਼ਾਰ 71 ਘੱਟ ਮਾਮਲੇ ਆਏ ਹਨ। ਸੋਮਵਾਰ ਨੂੰ ਕੋਰੋਨਾ ਦੇ 2 ਲੱਖ 58 ਹਜ਼ਾਰ 89 ਨਵੇਂ ਮਾਮਲੇ ਸਾਹਮਣੇ ਆਏ ਸੀ।

ਇਸ ਤੋਂ ਬਾਅਦ ਦੇਸ਼ 'ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਕੁੱਲ ਗਿਣਤੀ ਹੁਣ 17 ਲੱਖ 36 ਹਜ਼ਾਰ 628 ਹੋ ਗਈ ਹੈ। ਠੀਕ ਹੋਣ ਵਾਲੇ ਲੋਕਾਂ ਦੀ ਕੁੱਲ ਗਿਣਤੀ ਹੁਣ 3 ਕਰੋੜ 53 ਲੱਖ 94 ਹਜ਼ਾਰ 882 ਹੈ। ਇਸ ਕੋਵਿਡ-19 ਮਹਾਮਾਰੀ ਕਾਰਨ ਦੇਸ਼ ਵਿੱਚ ਹੁਣ ਤੱਕ 4 ਲੱਖ 86 ਹਜ਼ਾਰ 761 ਲੋਕਾਂ ਦੀ ਜਾਨ ਜਾ ਚੁੱਕੀ ਹੈ। ਓਮੀਕਰੋਨ ਦੇ ਕੁੱਲ ਮਾਮਲੇ ਵੱਧ ਕੇ 8 ਹਜ਼ਾਰ 891 ਹੋ ਗਏ ਹਨ।

ਦੇਸ਼ ਵਿੱਚ ਟੀਕਾਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਹੁਣ ਤੱਕ 158 ਕਰੋੜ ਤੋਂ ਵੱਧ ਟੀਕੇ ਲਗਾਏ ਜਾ ਚੁੱਕੇ ਹਨ। ਕੱਲ੍ਹ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 16 ਲੱਖ 49 ਹਜ਼ਾਰ 143 ਸੈਂਪਲ ਟੈਸਟ ਕੀਤੇ ਗਏ ਸਨ। ਕੱਲ੍ਹ ਤੱਕ ਕੁੱਲ 70 ਕਰੋੜ 54 ਲੱਖ 11 ਹਜ਼ਾਰ 425 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।

ਕੇਂਦਰੀ ਸਿਹਤ ਮੰਤਰਾਲੇ ਨੇ ਕਿਹਾ ਕਿ 17 ਜਨਵਰੀ 2022 ਤੱਕ ਦੇਸ਼ ਭਰ ਵਿੱਚ ਕੋਰੋਨਾ ਵੈਕਸੀਨ ਦੀਆਂ 158 ਕਰੋੜ 4 ਲੱਖ 41 ਹਜ਼ਾਰ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਆਖਰੀ ਦਿਨ 79.91 ਲੱਖ ਟੀਕੇ ਲਗਾਏ ਗਏ। ਇਸ ਦੇ ਨਾਲ ਹੀ, ਇੰਡੀਅਨ ਕੌਂਸਲ ਆਫ ਮੈਡੀਕਲ ਰਿਸਰਚ (ICMR) ਅਨੁਸਾਰ, ਹੁਣ ਤੱਕ ਲਗਭਗ 70.54 ਕਰੋੜ ਕੋਰੋਨਾ ਟੈਸਟ ਕੀਤੇ ਜਾ ਚੁੱਕੇ ਹਨ। ਪਿਛਲੇ ਦਿਨ 16.49 ਲੱਖ ਕੋਰੋਨਾ ਸੈਂਪਲ ਟੈਸਟ ਕੀਤੇ ਗਏ, ਜਿਨ੍ਹਾਂ ਦੀ ਸਕਾਰਾਤਮਕਤਾ ਦਰ 14 ਪ੍ਰਤੀਸ਼ਤ ਤੋਂ ਵੱਧ ਹੈ।

- - - - - - - - - Advertisement - - - - - - - - -

TRENDING NOW

© Copyright@2024.ABP Network Private Limited. All rights reserved.