Breaking News LIVE: ਕੋਰੋਨਾ ਦਾ ਤੀਜੀ ਲਹਿਰ ਪ੍ਰਚੰਡ, WHO ਦੀ ਚੇਤਾਵਨੀ
Punjab Breaking News, 19 January 2022 LIVE Updates: ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 2 ਲੱਖ 82 ਹਜ਼ਾਰ 970 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 441 ਲੋਕਾਂ ਦੀ ਮੌਤ ਹੋ ਗਈ ਹੈ।
LIVE
Background
Punjab Breaking News, 19 January 2022 LIVE Updates: ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਂਮਾਰੀ ਦੀ ਰਫ਼ਤਾਰ ਲਗਾਤਾਰ ਬੇਕਾਬੂ ਹੁੰਦੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੋਨਾ ਦੇ ਸਭ ਤੋਂ ਖ਼ਤਰਨਾਕ ਰੂਪ ਓਮੀਕ੍ਰੋਨ ਦੇ ਮਾਮਲੇ ਵੀ ਤੇਜ਼ੀ ਨਾਲ ਵਧ ਰਹੇ ਹਨ। ਦੇਸ਼ 'ਚ ਪਿਛਲੇ 24 ਘੰਟੇ 'ਚ ਕੋਰੋਨਾ ਵਾਇਰਸ ਦੇ 2 ਲੱਖ 82 ਹਜ਼ਾਰ 970 ਨਵੇਂ ਮਾਮਲੇ ਸਾਹਮਣੇ ਆਏ ਹਨ ਤੇ 441 ਲੋਕਾਂ ਦੀ ਮੌਤ ਹੋ ਗਈ ਹੈ।
ਇਸ ਦੇ ਨਾਲ ਹੀ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ ਹੁਣ ਤੱਕ 8,961 ਮਾਮਲੇ ਸਾਹਮਣੇ ਆਏ ਹਨ। ਦੇਸ਼ 'ਚ ਰੋਜ਼ਾਨਾ ਪੌਜ਼ੇਟੀਵਿਟੀ ਦਰ ਹੁਣ 15.13% ਹੈ। ਵੱਡੀ ਗੱਲ ਇਹ ਹੈ ਕਿ ਦੇਸ਼ 'ਚ ਬੀਤੇ ਦਿਨ ਨਾਲੋਂ 44,952 ਵੱਧ ਮਾਮਲੇ ਸਾਹਮਣੇ ਆਏ ਹਨ। ਬੀਤੇ ਦਿਨ ਕੋਰੋਨਾ ਵਾਇਰਸ ਦੇ 2,38,018 ਮਾਮਲੇ ਸਨ।
ਐਕਟਿਵ ਕੇਸ ਵੱਧ ਕੇ 18 ਲੱਖ 31 ਹਜ਼ਾਰ ਹੋਏ
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ 'ਚ ਐਕਟਿਵ ਮਾਮਲਿਆਂ ਦੀ ਗਿਣਤੀ 18 ਲੱਖ 30 ਹਜ਼ਾਰ ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਂਮਾਰੀ ਕਾਰਨ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ 4 ਲੱਖ 87 ਹਜ਼ਾਰ 202 ਹੋ ਗਈ ਹੈ। ਅੰਕੜਿਆਂ ਅਨੁਸਾਰ ਬੀਤੇ ਦਿਨ 1 ਲੱਖ 88 ਹਜ਼ਾਰ 157 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 55 ਲੱਖ 83 ਹਜ਼ਾਰ 39 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 158 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 76 ਲੱਖ 35 ਹਜ਼ਾਰ 229 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 158 ਕਰੋੜ 88 ਲੱਖ 47 ਹਜ਼ਾਰ 554 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।
ਬਿਮਾਰੀ ਨੂੰ ਟੀਕਾਕਰਨ ਰਾਹੀਂ ਹੀ ਕਾਬੂ ਕੀਤਾ ਜਾ ਸਕਦਾ
ਵਿਸ਼ਵ ਸਿਹਤ ਸੰਗਠਨ (WHO Warning) ਦੇ ਐਮਰਜੈਂਸੀ ਨਿਰਦੇਸ਼ਕ ਮਾਈਕਲ ਰਿਆਨ ਨੇ ਕਿਹਾ ਹੈ ਕਿ ਕੋਰੋਨਾ ਹੁਣ ਹਮੇਸ਼ਾ ਇੱਕ ਸਥਾਨਕ ਬਿਮਾਰੀ ਵਾਂਗ ਸਾਡੇ ਵਿਚਕਾਰ ਰਹੇਗਾ। ਉਨ੍ਹਾਂ ਕਿਹਾ ਕਿ ਨਵੇਂ ਸੰਕਰਮਿਤਾਂ ਦੀ ਗਿਣਤੀ ਨੂੰ ਘਟਾਉਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਕਰਵਾਉਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਨੂੰ ਟੀਕਾਕਰਨ ਰਾਹੀਂ ਹੀ ਕਾਬੂ ਕੀਤਾ ਜਾ ਸਕਦਾ ਹੈ।
WHO ਦੀ ਚੇਤਾਵਨੀ
ਇਸ ਤੋਂ ਪਹਿਲਾਂ WHO ਨੇ ਕਿਹਾ ਸੀ ਕਿ ਜੇਕਰ ਕੋਰੋਨਾ ਨੂੰ 100 ਫੀਸਦੀ ਹਰਾਉਣਾ ਹੈ, ਤਾਂ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਦੁਨੀਆ ਦੇ ਹਰ ਵਿਅਕਤੀ ਦਾ ਟੀਕਾ ਲਗਾਇਆ ਜਾਵੇ। ਵਿਸ਼ਵ ਸਿਹਤ ਸੰਗਠਨ (WHO) ਦੇ ਮੁਖੀ ਟੇਡਰੋਸ ਐਡਹਾਨੋਮ ਨੇ ਕਿਹਾ ਸੀ ਕਿ ਇਸ ਮਹਾਮਾਰੀ ਨੂੰ ਖ਼ਤਮ ਕਰਨਾ ਸੰਭਵ ਹੈ ਪਰ ਇਸ ਨੂੰ ਜ਼ਰੂਰ ਹਰਾਇਆ ਜਾ ਸਕਦਾ ਹੈ। ਇਸ ਦੇ ਲਈ ਉਨ੍ਹਾਂ ਨੇ ਦੁਨੀਆ ਦੇ ਸਾਰੇ ਲੋਕਾਂ ਦੇ ਟੀਕਾਕਰਨ ਦੀ ਗੱਲ ਕੀਤੀ ਸੀ।
ਕੋਰੋਨਾ ਵਾਇਰਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ
ਵਿਸ਼ਵ ਸਿਹਤ ਸੰਗਠਨ (WHO) ਨੇ ਕਿਹਾ ਹੈ ਕਿ ਕੋਰੋਨਾ ਵਾਇਰਸ ਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ। ਕੋਰੋਨਾ ਮਹਾਂਮਾਰੀ 'ਤੇ ਬੋਲਦੇ ਹੋਏ, WHO ਦੇ ਇੱਕ ਮਾਹਰ ਨੇ ਕਿਹਾ ਕਿ, ਇਸਨੂੰ ਖ਼ਤਮ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਈਕੋਸਿਸਟਮ ਦਾ ਹਿੱਸਾ ਬਣ ਜਾਂਦੇ ਹਨ। ਵਰਲਡ ਹੈਲਥ ਆਰਗੇਨਾਈਜ਼ੇਸ਼ਨ ਦਾ ਕਹਿਣਾ ਹੈ ਕਿ ਕੋਰੋਨਾ ਵਾਇਰਸ ਇੱਕ ਸਧਾਰਣ ਬਿਮਾਰੀ ਬਣਨ ਦੇ ਰਾਹ 'ਤੇ ਹੈ। ਅਜਿਹੇ 'ਚ ਇਸ ਦੇ ਖ਼ਤਰੇ ਨੂੰ ਘੱਟ ਕੀਤਾ ਜਾ ਸਕਦਾ ਹੈ ਪਰ ਇਸ ਨੂੰ ਖਤਮ ਨਹੀਂ ਕੀਤਾ ਜਾ ਸਕਦਾ।
ਦੇਸ਼ 'ਚ ਹੁਣ ਤੱਕ ਓਮੀਕ੍ਰੋਨ ਦੇ 8961 ਮਾਮਲੇ ਕੀਤੇ ਦਰਜ
ਦੇਸ਼ 'ਚ ਹੁਣ ਤੱਕ 8 ਹਜ਼ਾਰ 961 ਲੋਕ ਓਮੀਕ੍ਰੋਨ ਵੇਰੀਐਂਟ ਨਾਲ ਸੰਕਰਮਿਤ ਹੋ ਚੁੱਕੇ ਹਨ। ਸਭ ਤੋਂ ਵੱਧ ਮਾਮਲੇ ਮਹਾਰਾਸ਼ਟਰ ਅਤੇ ਰਾਜਧਾਨੀ ਦਿੱਲੀ 'ਚ ਹਨ। ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ICMR) ਨੇ ਜਾਣਕਾਰੀ ਦਿੱਤੀ ਹੈ ਕਿ ਬੀਤੇ ਦਿਨ ਭਾਰਤ 'ਚ ਕੋਰੋਨਾ ਵਾਇਰਸ ਦੇ 18 ਲੱਖ 69 ਹਜ਼ਾਰ 642 ਸੈਂਪਲ ਟੈਸਟ ਕੀਤੇ ਗਏ ਸਨ, ਜਿਸ ਤੋਂ ਬਾਅਦ ਬੀਤੇ ਦਿਨ ਤੱਕ ਕੁੱਲ 70 ਕਰੋੜ 74 ਲੱਖ 21 ਹਜ਼ਾਰ 650 ਸੈਂਪਲਾਂ ਦੇ ਟੈਸਟ ਕੀਤੇ ਜਾ ਚੁੱਕੇ ਹਨ।
ਹੁਣ ਤੱਕ 158 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ
ਦੇਸ਼ ਪੱਧਰੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 158 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਬੀਤੇ ਦਿਨ 76 ਲੱਖ 35 ਹਜ਼ਾਰ 229 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 158 ਕਰੋੜ 88 ਲੱਖ 47 ਹਜ਼ਾਰ 554 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।