Breaking News LIVE: ਦੇਸ਼ 'ਚ ਕੋਰੋਨਾ ਦਾ ਅੰਕੜਾ ਤਿੰਨ ਲੱਖ ਤੋਂ ਪਾਰ, ਓਮੀਕਰੋਨ ਵੀ ਹੋ ਰਿਹਾ ਬੇਕਾਬੂ
Punjab Breaking News, 20 January 2022 LIVE Updates: ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ ਤਿੰਨ ਲੱਖ 17 ਹਜ਼ਾਰ 532 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 87 ਹਜ਼ਾਰ 693 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 23 ਹਜ਼ਾਰ 990 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 58 ਲੱਖ 7 ਹਜ਼ਾਰ 29 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਪਿਛਲੇ ਦਿਨ ਦੇ ਮੁਕਾਬਲੇ ਨਵੇਂ ਸੰਕਰਮਿਤਾਂ ਵਿੱਚ 32,145 ਦਾ ਵਾਧਾ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ 2.82 ਲੱਖ ਲੋਕ ਸੰਕਰਮਿਤ ਪਾਏ ਗਏ ਸੀ।
ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 491 ਲੋਕਾਂ ਦੀ ਮੌਤ ਹੋ ਗਈ ਤੇ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਦੇਸ਼ ਵਿੱਚ 3.15 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.23 ਲੱਖ ਲੋਕ ਠੀਕ ਹੋਏ ਹਨ।
ਕੋਰੋਨਾ ਦੀ ਤੀਜੀ ਲਹਿਰ ਵਿੱਚ ਪਹਿਲੀ ਵਾਰ, ਭਾਰਤ ਵਿੱਚ ਕੇਸਾਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ ਤਿੰਨ ਲੱਖ 17 ਹਜ਼ਾਰ 532 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ।
ਪਿਛੋਕੜ
Punjab Breaking News, 20 January 2022 LIVE Updates: COVID-19 ਦੀ ਤੀਜੀ ਲਹਿਰ ਵਿੱਚ ਪਹਿਲੀ ਵਾਰ, ਭਾਰਤ ਵਿੱਚ ਕੇਸਾਂ ਦੀ ਗਿਣਤੀ 3 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਦੇਸ਼ ਵਿੱਚ ਪਿਛਲੇ 24 ਘੰਟਿਆਂ 'ਚ ਤਿੰਨ ਲੱਖ 17 ਹਜ਼ਾਰ 532 ਨਵੇਂ ਕੋਵਿਡ-19 ਮਾਮਲੇ ਦਰਜ ਕੀਤੇ ਗਏ, ਜੋ ਇੱਕ ਹਫ਼ਤੇ ਪਹਿਲਾਂ ਨਾਲੋਂ 27% ਵੱਧ ਹੈ। ਇਸ ਦੇ ਨਾਲ ਹੀ 491 ਲੋਕਾਂ ਦੀ ਮੌਤ ਹੋ ਗਈ ਅਤੇ ਹੁਣ ਤੱਕ ਕੋਰੋਨਾ ਦੇ ਓਮੀਕ੍ਰੋਨ ਵੇਰੀਐਂਟ ਦੇ 9287 ਮਾਮਲੇ ਸਾਹਮਣੇ ਆਏ ਹਨ। ਬੁੱਧਵਾਰ ਨੂੰ ਦੇਸ਼ ਵਿੱਚ 3.15 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 2.23 ਲੱਖ ਲੋਕ ਠੀਕ ਹੋਏ ਹਨ। ਇਸ ਦੇ ਨਾਲ ਹੀ ਪਿਛਲੇ ਦਿਨ ਦੇ ਮੁਕਾਬਲੇ ਨਵੇਂ ਸੰਕਰਮਿਤਾਂ ਵਿੱਚ 32,145 ਦਾ ਵਾਧਾ ਦੇਖਿਆ ਗਿਆ ਹੈ। ਇਸ ਤੋਂ ਪਹਿਲਾਂ 18 ਜਨਵਰੀ ਨੂੰ 2.82 ਲੱਖ ਲੋਕ ਸੰਕਰਮਿਤ ਪਾਏ ਗਏ ਸੀ।
ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 19 ਲੱਖ 24 ਹਜ਼ਾਰ 51 ਹੋ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 4 ਲੱਖ 87 ਹਜ਼ਾਰ 693 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 23 ਹਜ਼ਾਰ 990 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ ਹੁਣ ਤੱਕ 3 ਕਰੋੜ 58 ਲੱਖ 7 ਹਜ਼ਾਰ 29 ਲੋਕ ਸੰਕਰਮਣ ਮੁਕਤ ਹੋ ਚੁੱਕੇ ਹਨ।
ਦੱਸ ਦਈਏ ਕਿ ਤੀਜੀ ਲਹਿਰ ਵਿੱਚ ਪਹਿਲੀ ਵਾਰ ਨਵੇਂ ਸੰਕਰਮਿਤਾਂ ਦੀ ਗਿਣਤੀ 3 ਲੱਖ ਨੂੰ ਪਾਰ ਕਰ ਗਈ ਹੈ। 12 ਜਨਵਰੀ ਨੂੰ 2 ਲੱਖ ਤੋਂ ਵੱਧ ਨਵੇਂ ਕੇਸ ਦਰਜ ਕੀਤੇ ਗਏ ਸੀ। ਇਸ ਦੇ ਨਾਲ ਹੀ ਐਕਟਿਵ ਕੇਸਾਂ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਿੱਚ 91 ਹਜ਼ਾਰ 519 ਦਾ ਵਾਧਾ ਦਰਜ ਕੀਤਾ ਗਿਆ ਹੈ। ਇਸ ਸਮੇਂ ਦੇਸ਼ ਵਿੱਚ 19.16 ਲੱਖ ਐਕਟਿਵ ਕੇਸ ਹਨ। ਦੇਸ਼ ਵਿੱਚ ਪਹਿਲੀ ਵਾਰ 2 ਲੱਖ ਤੋਂ ਵੱਧ ਮਰੀਜ਼ ਠੀਕ ਵੀ ਹੋਏ ਹਨ।
ਦੇਸ਼ ਵਿੱਚ ਕੋਰੋਨਾ ਦੀ ਸਥਿਤੀ
ਕੁੱਲ ਸੰਕਰਮਿਤ: 3,82,16,371
ਕੁੱਲ ਰਿਕਵਰੀ: 3,57,96,468
ਕੁੱਲ ਮੌਤਾਂ: 48,76,86
ਫਲਾਈਟਾਂ 'ਤੇ ਪਾਬੰਦੀ
ਭਾਰਤ ਨੇ ਅੰਤਰਰਾਸ਼ਟਰੀ ਉਡਾਣਾਂ 'ਤੇ ਪਾਬੰਦੀ 28 ਫਰਵਰੀ ਤੱਕ ਵਧਾ ਦਿੱਤੀ ਹੈ। ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਵੱਲੋਂ ਜਾਰੀ ਬਿਆਨ ਮੁਤਾਬਕ ਬਬਲ ਸਮਝੌਤੇ ਤਹਿਤ ਚੱਲਣ ਵਾਲੀਆਂ ਉਡਾਣਾਂ ਪਹਿਲਾਂ ਵਾਂਗ ਹੀ ਚੱਲਦੀਆਂ ਰਹਿਣਗੀਆਂ। ਇਸ ਦੇ ਨਾਲ ਹੀ ਡੀਜੀਸੀਏ ਨੇ ਮਨਜ਼ੂਰ ਕਾਰਗੋ ਉਡਾਣਾਂ ਵੀ ਉਡਾਣ ਭਰ ਸਕਦੀਆਂ ਹਨ।
- - - - - - - - - Advertisement - - - - - - - - -