Breaking News LIVE: ਮੁੱਖ ਮੰਤਰੀ ਚੰਨੀ ਲਈ ਮੁਸੀਬਤ ਬਣੀ ਈਡੀ ਦੀ ਰੇਡ, ਰਾਜਪਾਲ ਕੋਲ ਪਹੁੰਚੀ 'ਆਪ', ਕੈਪਟਨ ਵੱਲੋਂ ਵੀ ਤਿੱਖਾ ਹਮਲਾ
Punjab Breaking News, 24 January 2022 LIVE Updates: ਪੰਜਾਬ ਵਿੱਚ ਈਡੀ ਦੇ ਛਾਪੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਨੂੰ ਹੋਰ ਉਭਾਰਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ ਹੈ।
LIVE
Background
ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਇਲਜ਼ਾਮ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਸੂਬੇ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੂੰ ਸੂਬੇ ਦੇ ਕਈ ਕਾਂਗਰਸੀ ਆਗੂਆਂ ਤੇ ਵਿਧਾਇਕਾਂ ਦੇ ਰੇਤ ਮਾਈਨਿੰਗ ਮਾਫੀਆ ਨਾਲ ਗਠਜੋੜ ਬਾਰੇ ਖਾਸ ਜਾਣਕਾਰੀ ਦਿੱਤੀ ਗਈ ਸੀ। ਅਮਰਿੰਦਰ ਸਿੰਘ ਨੇ ਕਿਹਾ ਕਿ, 'ਜਦੋਂ ਉਹ ਪੰਜਾਬ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਿਹਾ ਸੀ ਕਿ ਇਸ ਮਾਮਲੇ 'ਚ ਸੀਨੀਅਰ ਮੰਤਰੀਆਂ ਤੋਂ ਲੈ ਕੇ ਹੇਠਾਂ ਤੱਕ ਕਈ ਲੋਕ ਸ਼ਾਮਲ ਹਨ। ਸੋਨੀਆ ਗਾਂਧੀ ਨੇ ਉਹਨਾਂ ਨੂੰ ਪੁੱਛਿਆ ਸੀ ਉਹ ਇਸ ਮਾਮਲੇ ਵਿੱਚ ਕੀ ਕਾਰਵਾਈ ਕਰ ਰਹੇ ਹਨ, ਤਾਂ ਉਹਨਾਂ ਵੱਲੋਂ ਕਿਹਾ ਗਿਆ ਸੀ ਕਿ ਮੈਨੂੰ ਉੱਪਰ ਤੋਂ ਸ਼ੁਰੂ ਕਰਨਾ ਪਵੇਗਾ।
ਕੈਪਟਨ ਨੇ ਮੁੱਖ ਮੰਤਰੀ ਚੰਨੀ 'ਤੇ ਨਿਸ਼ਾਨਾ ਸਾਧਿਆ
ਰੇਤ ਦੀ ਨਾਜਾਇਜ਼ ਮਾਈਨਿੰਗ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਸਾਧਿਆ ਹੈ। ਕੈਪਟਨ ਨੇ ਚਰਨਜੀਤ ਚੰਨੀ ਦੇ ਉਨ੍ਹਾਂ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ, ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਰੇਤ ਦੀ ਨਾਜਾਇਜ਼ ਮਾਈਨਿੰਗ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਚਰਨਜੀਤ ਸਿੰਘ ਚੰਨੀ ਦੀ ਸੂਬੇ ਦੇ ਰੇਤ ਮਾਈਨਿੰਗ ਮਾਫੀਆ 'ਚ ਹਿੱਸੇਦਾਰੀ ਹੈ।
ਨਿਰਪੱਖ ਜਾਂਚ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ
ਆਮ ਆਦਮੀ ਪਾਰਟੀ ਦੇ ਲੀਡਰਾਂ ਨੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਲਈ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਹੈ। ਰਾਘਵ ਚੱਢਾ ਨੇ ਇਲਜ਼ਾਮ ਲਾਇਆ ਕਿ ਮੁੱਖ ਮੰਤਰੀ ਚਰਨਜੀਤ ਚੰਨੀ ਦੇ 111 ਦਿਨਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਇੱਕ ਰਿਸ਼ਤੇਦਾਰ ਦੇ ਘਰੋਂ 10 ਕਰੋੜ ਨਕਦ, 25 ਕਰੋੜ ਦਾ ਸੋਨਾ ਤੇ 12 ਕਰੋੜ ਦੀ ਘੜੀ ਮਿਲ ਸਕਦੀ ਹੈ ਤਾਂ ਬਾਕੀ ਰਿਸ਼ਤੇਦਾਰਾਂ ਕੋਲ ਕੀ-ਕੀ ਹੋ ਸਕਦਾ ਹੈ। ਇਸ ਲਈ ਹੋਰ ਜਾਂਚ ਹੋਣੀ ਚਾਹੀਦੀ ਹੈ।
ਈਡੀ ਦੇ ਛਾਪੇ ਤੋਂ ਬਾਅਦ ਸਿਆਸਤ ਗਰਮਾਈ
ਪੰਜਾਬ ਵਿੱਚ ਈਡੀ ਦੇ ਛਾਪੇ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਇਸ ਮਾਮਲੇ ਨੂੰ ਹੋਰ ਉਭਾਰਦਿਆਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ ਹੈ। ਆਮ ਆਦਮੀ ਪਾਰਟੀ ਦੇ ਪੰਜਾਬ ਸਹਿ ਇੰਚਾਰਜ ਰਾਘਵ ਚੱਢਾ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ ਤੇ ਨਜਾਇਜ਼ ਮਾਈਨਿੰਗ ਮਾਮਲੇ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ।
ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 14 ਡਿਗਰੀ
ਲੁਧਿਆਣਾ: ਅੱਜ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 14 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਇੱਥੋਂ ਦਾ ਮੌਸਮ ਵੀ ਪੂਰਾ ਹਫ਼ਤਾ ਅੰਮ੍ਰਿਤਸਰ ਤੇ ਜਲੰਧਰ ਵਰਗਾ ਹੀ ਰਹਿਣ ਵਾਲਾ ਹੈ। ਅੱਜ ਹਵਾ ਗੁਣਵੱਤਾ ਸੂਚਕਾਂਕ ਤਸੱਲੀਬਖਸ਼ ਸ਼੍ਰੇਣੀ ਵਿੱਚ 93 ਹੈ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
