Breaking News LIVE: ਚੋਣਾਂ ਤੋਂ ਪਹਿਲਾਂ ਮਜੀਠੀਆ ਲਈ ਵੱਡੀ ਮੁਸੀਬਤ, ਹਾਈਕੋਰਟ ਤੋਂ 3 ਦਿਨ ਦੀ ਰਾਹਤ
Punjab Breaking News, 25 January 2022 LIVE Updates: ਪੰਜਾਬ ਪੁਲਿਸ (Punjab Police) ਦੀ ਟੀਮ ਨੇ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ (Raid in Amritsar) ਦੀ ਰਣਜੀਤ ਐਵਨਿਊ ਕਲੋਨੀ ਵਿੱਚ ਛਾਪੇਮਾਰੀ ਕੀਤੀ।
ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਹਨ।
ਅਦਾਲਤ ਨੇ ਕਿਹਾ ਹੈ ਕਿ ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਵੱਲੋਂ ਦਿੱਤੀ ਮੋਹਲਤ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮਜੀਠੀਆ ਨੂੰ ਸੁਪਰੀਮ ਕੋਰਟ ਵਿੱਚ ਅਰਜ਼ੀ ਪਾਉਣਈ ਪਏਗੀ।
ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ।
ਸਰਕਾਰ ਦਾ ਕਹਿਣਾ ਹੈ ਕਿ ਮਾਮਲੇ ਦੀ ਤਹਿ ਤੱਕ ਜਾਣ ਲਈ ਮਜੀਠੀਆ ਨੂੰ ਪੁਲਿਸ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕਰਨੀ ਬਹੁਤ ਜ਼ਰੂਰੀ ਹੈ। ਅਦਾਲਤ ਨੇ ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਜੀਠੀਆ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਮੁੱਢੋਂ ਰੱਦ ਕਰ ਦਿੱਤੀ।
ਸਰਕਾਰੀ ਵਕੀਲ ਦਾ ਕਹਿਣਾ ਸੀ ਕਿ ਮਜੀਠੀਆ ਖ਼ਿਲਾਫ਼ ਤੱਥਾਂ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਹਾਈ ਕੋਰਟ ਦੀ ਦੇਖ-ਰੇਖ ਹੇਠ ਨਸ਼ਿਆਂ ਦੀ ਤਸਕਰੀ ਮਾਮਲੇ ਸਬੰਧੀ ਗਠਿਤ ਵਿਸ਼ੇਸ਼ ਜਾਂਚ ਟੀਮ (ਸਿਟ) ਦੀ ਰਿਪੋਰਟ ਤੇ ਕਾਨੂੰਨੀ ਰਾਏ ਲੈਣ ਮਗਰੋਂ ਹੀ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਮਜੀਠੀਆ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੈਰਕਾਨੂੰਨੀ ਤਰੀਕੇ ਨਾਲ ਇਹ ਕੇਸ ਦਰਜ ਕੀਤਾ ਗਿਆ ਹੈ ਜਦੋਂਕਿ ਇਸ ਮਾਮਲੇ ਵਿੱਚ ਕੋਈ ਸ਼ਿਕਾਇਤਕਰਤਾ ਨਹੀਂ। ਇਹ ਵੀ ਦਲੀਲ ਦਿੱਤੀ ਗਈ ਕਿ ਉਹ ਸਿਟ ਅੱਗੇ ਤਿੰਨ ਵਾਰ ਪੇਸ਼ ਹੋ ਚੁੱਕੇ ਹਨ ਤੇ ਪੁਲਿਸ ਨੇ ਜੋ ਸਵਾਲ ਪੁੱਛੇ ਸਨ, ਉਨ੍ਹਾਂ ਦੇ ਸਹੀ-ਸਹੀ ਜਵਾਬ ਦਿੱਤੇ ਗਏ ਹਨ।
ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਅੰਡਰਗਾਊਂਡ ਹੋ ਗਿਆ ਸੀ। ਪੰਜਾਬ ਸਰਕਾਰ ਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।
ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਹਨ। ਇਸ ਦੇ ਨਾਲ ਹੀ ਮਜੀਠੀਆ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਸਿਰ ਉੱਪਰ ਹਨ। ਸੂਤਰਾਂ ਮੁਤਾਬਕ ਪੁਲਿਸ ਦੀ ਕੋਸ਼ਿਸ਼ ਹੈ ਕਿ ਮਜੀਠੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਪਹਿਲਾਂ ਵੀ ਕੇਸ ਦਰਜ ਕਰਨ ਮਗਰੋਂ ਮਜੀਠੀਆ ਰੂਪੋਸ਼ ਹੋ ਗਏ ਸੀ ਤੇ ਪੁਲਿਸ ਉੱਪਰ ਵੱਡੇ ਸਵਾਲ ਖੜ੍ਹੇ ਹੋਏ ਸੀ।
ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਸਰਗਰਮ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ ਦੀ ਟੀਮ ਨੇ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ ਦੀ ਰਣਜੀਤ ਐਵਨਿਊ ਕਲੋਨੀ ਵਿੱਚ ਛਾਪੇਮਾਰੀ ਕੀਤੀ।
ਪਿਛੋਕੜ
Punjab Breaking News, 25 January 2022 LIVE Updates: ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ (bail application) ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਸਰਗਰਮ ਹੋ ਗਈ ਹੈ। ਪੰਜਾਬ ਪੁਲਿਸ (Punjab Police) ਦੀ ਟੀਮ ਨੇ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ (Raid in Amritsar) ਦੀ ਰਣਜੀਤ ਐਵਨਿਊ ਕਲੋਨੀ ਵਿੱਚ ਛਾਪੇਮਾਰੀ ਕੀਤੀ।
ਦੱਸ ਦਈਏ ਕਿ ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਹਨ। ਇਸ ਦੇ ਨਾਲ ਹੀ ਮਜੀਠੀਆ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਸਿਰ ਉੱਪਰ ਹਨ। ਸੂਤਰਾਂ ਮੁਤਾਬਕ ਪੁਲਿਸ ਦੀ ਕੋਸ਼ਿਸ਼ ਹੈ ਕਿ ਮਜੀਠੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਪਹਿਲਾਂ ਵੀ ਕੇਸ ਦਰਜ ਕਰਨ ਮਗਰੋਂ ਮਜੀਠੀਆ ਰੂਪੋਸ਼ ਹੋ ਗਏ ਸੀ ਤੇ ਪੁਲਿਸ ਉੱਪਰ ਵੱਡੇ ਸਵਾਲ ਖੜ੍ਹੇ ਹੋਏ ਸੀ।
ਯਾਦ ਰਹੇ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਅੰਡਰਗਾਊਂਡ ਹੋ ਗਿਆ ਸੀ। ਪੰਜਾਬ ਸਰਕਾਰ ਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।
ਮਜੀਠੀਆ ਤਿੰਨ ਵਾਰ ਸਿੱਟ ਅੱਗੇ ਪੇਸ਼ ਹੋਏ ਤੇ ਜਾਂਚ ਟੀਮ ਉਨ੍ਹਾਂ ਤੋਂ ਕਈ-ਕਈ ਘੰਟੇ ਪੁੱਛ-ਪੜਤਾਲ ਕਰ ਚੁੱਕੀ ਹੈ। ਮਜੀਠੀਆ ਨੇ ਆਪਣੇ ਵਕੀਲ ਦਮਨਬੀਰ ਸਿੰਘ ਸੋਬਤੀ ਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਮੁਹਾਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਦਿੱਤੀ ਸੀ। ਅਕਾਲੀ ਆਗੂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਦੀ ਭਾਵਨਾ ਨਾਲ ਝੂਠੇ ਕੇਸ ਵਿੱਚ ਫਸਾਇਆ ਜਾ ਰਿਹਾ ਹੈ।
- - - - - - - - - Advertisement - - - - - - - - -