Breaking News LIVE: ਪੰਜਾਬ ਦਾ ਚੜ੍ਹਿਆ ਸਿਆਸੀ ਪਾਰਾ, ਰਾਹੁਲ ਮਗਰੋਂ ਕੇਜਰੀਵਾਲ ਪਹੁੰਚੇ ਪੰਜਾਬ, ਮੌਸਮ ਤੇ ਕੋਰੋਨਾ ਦਾ ਲਾਈਵ ਅਪਡੇਟ
Punjab Breaking News, 28 January 2022 LIVE Updates: ਪੰਜਾਬ ਤੇ ਦੇਸ਼-ਦੁਨੀਆ ਦੀ ਹਰ ਵੱਡੀ ਵੱਡੀ ਖਬਰ ਦਾ ਲਾਈਵ ਅਪਡੇਟ.....
LIVE
Background
Punjab Breaking News, 28 January 2022 LIVE Updates: ਪੰਜਾਬ ਕਾਂਗਰਸ ਨੇ ਆਪਣੇ ਕਈ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਦੀਆਂ ਟਿਕਟਾਂ ਉੱਪਰ ਕੁਹਾੜਾ ਚਲਾਇਆ ਹੈ। ਦੋ ਸੂਚੀਆਂ ਵਿੱਚ ਕਈ ਸੀਨੀਅਰ ਲੀਡਰਾਂ ਤੋਂ ਟਿਕਟ ਖੁੱਸ ਗਈ ਹੈ। ਹੁਣ ਤੀਜੀ ਸੂਚੀ ਵਿੱਚ ਵੀ ਕਈ ਵਿਧਾਇਕਾਂ ਨੂੰ ਝਟਕਾ ਲੱਗਣ ਦੇ ਆਸਾਰ ਹਨ। ਕਾਂਗਰਸ ਦੀ ਪਹਿਲੀ ਸੂਚੀ ਵਿੱਚ ਪੰਜ ਵਿਧਾਇਕਾਂ ਦੀ ਟਿਕਟ ਕੱਟੀ ਗਈ ਸੀ। ਦੂਜੀ ਸੂਚੀ ਵਿੱਚ ਵੀ ਚਾਰ ਵਿਧਾਇਕਾਂ ਨੂੰ ਟਿਕਟਾਂ ਨਹੀਂ ਮਿਲੀਆਂ। ਹੁਣ ਮੰਨਿਆ ਜਾ ਰਿਹਾ ਹੈ ਕਿ ਤੀਜੀ ਸੂਚੀ ਵਿੱਚ ਵੀ ਕਈ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਪਾਰਟੀ ਸੂਤਰਾਂ ਮੁਤਾਬਕ ਖੇਮਕਰਨ ਤੋਂ ਸੁਖਪਾਲ ਭੁੱਲਰ ਦੀ ਟਿਕਟ ਕੱਟੀ ਜਾ ਸਕਦੀ ਹੈ। ਇਸ ਤੋਂ ਇਲਾਵਾ ਨਵਾਂ ਸ਼ਹਿਰ ਤੋਂ ਅੰਗਦ ਸਿੰਘ ਦੀ ਟਿਕਟ ਵੀ ਕੱਟੀ ਜਾ ਸਕਦੀ ਹੈ।
BSF Seize Heroin And Arms: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਇੱਕ ਆਮ ਗੱਲ ਬਣ ਗਈ ਹੈ। ਨਸ਼ਾ ਤਸਕਰ ਬੇਖੌਫ਼ ਹੋਏ ਆਪਣੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ। ਸੂਬੇ 'ਚ ਨਸ਼ਿਆਂ ਦਾ ਕਾਰੋਬਾਰ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਵਧ-ਫੁੱਲ ਰਿਹਾ ਹੈ, ਜਿਸ ਕਰਕੇ ਸੱਤਾਧਿਰ ਪਾਰਟੀ ਹਮੇਸ਼ਾਂ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਵੀ ਰਹਿੰਦੀ ਹੈ। ਤਾਜ਼ਾ ਮਾਮਲੇ 'ਚ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਚੰਦੂ ਵਡਾਲਾ ਚੌਕੀ ਤੋਂ ਕਰੀਬ 47 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਆਪਰੇਸ਼ਨ ਦੌਰਾਨ ਇੱਕ ਜਵਾਨ ਨੂੰ ਵੀ ਗੋਲੀ ਲੱਗੀ ਹੈ। ਹਾਸਲ ਜਾਣਕਾਰੀ ਮੁਤਾਬਕ ਇੱਥੋਂ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਪਿਸਤੌਲ ਵੀ ਬਰਾਮਦ ਹੋਏ ਹਨ। ਜਵਾਨਾਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
Coronavirus Cases Update in India: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਮਹਾਂਮਾਰੀ ਦੇ ਕੇਸ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 51 ਹਜ਼ਾਰ 209 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 627 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਘਟ ਕੇ 15.88 ਫੀਸਦੀ 'ਤੇ ਆ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Stock Market Updates: ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਕੱਲ੍ਹ ਦੀ ਵੱਡੀ ਗਿਰਾਵਟ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਵਿੱਚ ਖੁੱਲ੍ਹਿਆ ਹੈ ਜੋ ਕਾਰੋਬਾਰ ਲਈ ਚੰਗਾ ਸੰਕੇਤ ਹੈ। ਸੈਂਸੈਕਸ ਅੱਜ 550 ਅੰਕ ਚੜ੍ਹ ਕੇ 57,800 ਦੇ ਉੱਪਰ ਨਜ਼ਰ ਆ ਰਿਹਾ ਹੈ। ਅੱਜ ਦੇ ਕਾਰੋਬਾਰੀ ਸੈਸ਼ਨ 'ਚ ਨਿਫਟੀ 98 ਅੰਕਾਂ ਦੀ ਤੇਜ਼ੀ ਨਾਲ 17208 ਦੇ ਪੱਧਰ 'ਤੇ ਖੁੱਲ੍ਹਿਆ ਹੈ। ਬੀਐਸਈ ਦਾ ਸੈਂਸੈਕਸ 0.96 ਫੀਸਦੀ ਦੇ ਉਛਾਲ ਨਾਲ 550.07 ਅੰਕਾਂ ਦੇ ਵਾਧੇ ਨਾਲ 57,827 'ਤੇ ਖੁੱਲ੍ਹਿਆ ਹੈ।
Weather Forecast: ਵੀਰਵਾਰ ਨੂੰ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ। ਪਰ ਅੱਜ ਮੌਸਮ ਕਿਹੋ ਜਿਹਾ ਰਹੇਗਾ ਇਸ ਬਾਰੇ ਸਕਾਈ ਮੇਟ ਨੇ ਖਾਸ ਜਾਣਕਾਰੀ ਦਿੱਤੀ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਠੰਢ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਠੰਢ ਦੇ ਹਾਲਾਤ ਬਣ ਸਕਦੇ ਹਨ।
ਮੈਂ ਚੋਣਾਂ ਕਾਰਨ ਅਜਿਹਾ ਨਹੀਂ ਕਰ ਰਹੀ
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਚੋਣਾਂ ਕਾਰਨ ਅਜਿਹਾ ਨਹੀਂ ਕਰ ਰਹੀ ਹਾਂ ਬਲਕਿ ਮੈਨੂੰ ਇਕ ਆਰਟੀਕਲ ਰਾਹੀਂ ਇਕ ਜਾਣਕਾਰੀ ਮਿਲੀ ਹੈ ਕਿ ਨਵਜੋਤ ਸਿੱਧੂ ਨੇ ਮੇਰੀ ਮਾਂ ਬਾਰੇ ਇਹ ਬਿਆਨ ਦਿੱਤਾ ਸੀ। ਉਨ੍ਹਾਂ ਦਾ ਆਪਣੀ ਮਾਂ ਤੇ ਭੈਣਾਂ ਨਾਲ ਕੋਈ ਰਿਸ਼ਤਾ ਨਹੀਂ ਹੈ।
ਮਾਂ ਤੇ ਬਾਪ ਦੇ ਵੱਖ ਹੋਣ ਸੰਬੰਧੀ ਝੂਠ ਬੋਲਦੇ ਰਹੇ
ਸੁਮਨ ਤੂਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੀ ਮਾਂ ਤੇ ਬਾਪ ਦੇ ਵੱਖ ਹੋਣ ਸੰਬੰਧੀ ਝੂਠ ਬੋਲਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਸੱਸ ਜਸਵੀਰ ਕੌਰ ਨੇ ਸਾਡਾ ਘਰ ਬਰਬਾਦ ਕਰ ਦਿੱਤਾ ਹੈ। ਮੈਂ ਕਦੀ ਵੀ ਆਪਣੇ ਜੱਦੀ ਘਰ 'ਚ ਨਹੀਂ ਜਾ ਸਕੀ। ਅਮਰੀਕਾ ਦੇ ਨਿਊਯਾਰਕ 'ਚ ਰਹਿਣ ਵਾਲੀ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਏਨੇ ਸਾਲਾਂ ਬਾਅਦ ਅੱਜ ਚੋਣ ਸਮੇਂ ਹੀ ਦੋਸ਼ ਕਿਉਂ ਲਾ ਰਹੀ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਉਹ ਆਰਟੀਕਲ ਇਕੱਠੇ ਕਰਨਾ ਚਾਹੁੰਦੀ ਸੀ ਜਿਸ 'ਚ ਨਵਜੋਤ ਸਿੱਧੂ ਨੇ ਮੇਰੇ ਮਾਂ ਤੇ ਪਿਤਾ ਬਾਰੇ ਵੱਖ ਹੋਣ ਸਬੰਧੀ ਬਿਆਨ ਦਿੱਤਾ ਹੈ।
ਉਨ੍ਹਾਂ ਨੇ ਗੇਟ ਨਹੀਂ ਖੋਲ੍ਹਿਆ
ਸਿੱਧੂ ਦੀ ਭੈਣ ਹੋਣ ਦਾ ਦਾਅਵਾ ਕਰਨ ਵਾਲੀ ਸੁਮਨ ਤੂਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਮਿਲਣ ਲਈ ਅੰਮ੍ਰਿਤਸਰ ਸਥਿਤ ਘਰ ਗਈ ਸੀ ਪਰ ਉਨ੍ਹਾਂ ਨੇ ਗੇਟ ਨਹੀਂ ਖੋਲ੍ਹਿਆ। ਇੱਥੋਂ ਤਕ ਉਸ ਦਾ ਨੰਬਰ ਵੀ ਬਲਾਕ ਕਰ ਦਿੱਤਾ ਹੈ।
ਮਾਂ ਨੇ ਲਾਵਾਰਿਸ ਹਾਲਤ 'ਚ ਦਿੱਲੀ ਰੇਲਵੇ ਸਟੇਸ਼ਨ 'ਤੇ ਦਮ ਤੋੜਿਆ
ਉਨ੍ਹਾਂ ਕਿਹਾ ਕਿ ਸਿੱਧੂ ਨੇ ਲੋਕਾਂ ਕੋਲ ਝੂਠ ਬੋਲਿਆ ਕਿ ਜਦੋਂ ਉਹ ਦੋ ਸਾਲ ਦੀ ਸੀ ਉਦੋਂ ਮਾਂ-ਬਾਪ ਵੱਖ ਚੁੱਕੇ ਸੀ। ਸੁਮਨ ਤੂਰ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੇ ਲਾਵਾਰਿਸ ਹਾਲਤ 'ਚ ਦਿੱਲੀ ਰੇਲਵੇ ਸਟੇਸ਼ਨ 'ਤੇ ਦਮ ਤੋੜਿਆ ਸੀ।
ਨਵਜੋਤ ਸਿੱਧੂ ਬੁਰੇ ਫਸੇ
ਪੰਜਾਬ ਵਿਧਾਨ ਸਭਾ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਵਿਵਾਦਾਂ 'ਚ ਘਿਰ ਗਏ ਹਨ। ਅਮਰੀਕਾ 'ਚ ਰਹਿੰਦੀ ਸਿੱਧੂ ਦੀ ਭੈਣ ਸੁਮਨ ਤੂਰ ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਭਰਾ ਸਿੱਧੂ ਨੇ ਪਿਤਾ ਭਗਵੰਤ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਭਗਵੰਤ ਤੇ ਭੈਣਾਂ ਨੂੰ ਘਰੋਂ ਕੱਢ ਦਿੱਤਾ ਸੀ।