Breaking News LIVE: ਪੰਜਾਬ ਦਾ ਚੜ੍ਹਿਆ ਸਿਆਸੀ ਪਾਰਾ, ਰਾਹੁਲ ਮਗਰੋਂ ਕੇਜਰੀਵਾਲ ਪਹੁੰਚੇ ਪੰਜਾਬ, ਮੌਸਮ ਤੇ ਕੋਰੋਨਾ ਦਾ ਲਾਈਵ ਅਪਡੇਟ
Punjab Breaking News, 28 January 2022 LIVE Updates: ਪੰਜਾਬ ਤੇ ਦੇਸ਼-ਦੁਨੀਆ ਦੀ ਹਰ ਵੱਡੀ ਵੱਡੀ ਖਬਰ ਦਾ ਲਾਈਵ ਅਪਡੇਟ.....
ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੈਂ ਚੋਣਾਂ ਕਾਰਨ ਅਜਿਹਾ ਨਹੀਂ ਕਰ ਰਹੀ ਹਾਂ ਬਲਕਿ ਮੈਨੂੰ ਇਕ ਆਰਟੀਕਲ ਰਾਹੀਂ ਇਕ ਜਾਣਕਾਰੀ ਮਿਲੀ ਹੈ ਕਿ ਨਵਜੋਤ ਸਿੱਧੂ ਨੇ ਮੇਰੀ ਮਾਂ ਬਾਰੇ ਇਹ ਬਿਆਨ ਦਿੱਤਾ ਸੀ। ਉਨ੍ਹਾਂ ਦਾ ਆਪਣੀ ਮਾਂ ਤੇ ਭੈਣਾਂ ਨਾਲ ਕੋਈ ਰਿਸ਼ਤਾ ਨਹੀਂ ਹੈ।
ਸੁਮਨ ਤੂਰ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੇ ਉਨ੍ਹਾਂ ਦੀ ਮਾਂ ਤੇ ਬਾਪ ਦੇ ਵੱਖ ਹੋਣ ਸੰਬੰਧੀ ਝੂਠ ਬੋਲਦੇ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਸੱਸ ਜਸਵੀਰ ਕੌਰ ਨੇ ਸਾਡਾ ਘਰ ਬਰਬਾਦ ਕਰ ਦਿੱਤਾ ਹੈ। ਮੈਂ ਕਦੀ ਵੀ ਆਪਣੇ ਜੱਦੀ ਘਰ 'ਚ ਨਹੀਂ ਜਾ ਸਕੀ। ਅਮਰੀਕਾ ਦੇ ਨਿਊਯਾਰਕ 'ਚ ਰਹਿਣ ਵਾਲੀ ਨਵਜੋਤ ਸਿੱਧੂ ਦੀ ਭੈਣ ਸੁਮਨ ਤੂਰ ਤੋਂ ਜਦੋਂ ਪੁੱਛਿਆ ਗਿਆ ਕਿ ਉਹ ਏਨੇ ਸਾਲਾਂ ਬਾਅਦ ਅੱਜ ਚੋਣ ਸਮੇਂ ਹੀ ਦੋਸ਼ ਕਿਉਂ ਲਾ ਰਹੀ ਹੈ ਤਾਂ ਉਨ੍ਹਾਂ ਨੇ ਕਿਹਾ ਕਿ ਮੈਂ ਉਹ ਆਰਟੀਕਲ ਇਕੱਠੇ ਕਰਨਾ ਚਾਹੁੰਦੀ ਸੀ ਜਿਸ 'ਚ ਨਵਜੋਤ ਸਿੱਧੂ ਨੇ ਮੇਰੇ ਮਾਂ ਤੇ ਪਿਤਾ ਬਾਰੇ ਵੱਖ ਹੋਣ ਸਬੰਧੀ ਬਿਆਨ ਦਿੱਤਾ ਹੈ।
ਸਿੱਧੂ ਦੀ ਭੈਣ ਹੋਣ ਦਾ ਦਾਅਵਾ ਕਰਨ ਵਾਲੀ ਸੁਮਨ ਤੂਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਨੂੰ ਮਿਲਣ ਲਈ ਅੰਮ੍ਰਿਤਸਰ ਸਥਿਤ ਘਰ ਗਈ ਸੀ ਪਰ ਉਨ੍ਹਾਂ ਨੇ ਗੇਟ ਨਹੀਂ ਖੋਲ੍ਹਿਆ। ਇੱਥੋਂ ਤਕ ਉਸ ਦਾ ਨੰਬਰ ਵੀ ਬਲਾਕ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸਿੱਧੂ ਨੇ ਲੋਕਾਂ ਕੋਲ ਝੂਠ ਬੋਲਿਆ ਕਿ ਜਦੋਂ ਉਹ ਦੋ ਸਾਲ ਦੀ ਸੀ ਉਦੋਂ ਮਾਂ-ਬਾਪ ਵੱਖ ਚੁੱਕੇ ਸੀ। ਸੁਮਨ ਤੂਰ ਨੇ ਕਿਹਾ ਕਿ ਉਨ੍ਹਾਂ ਦੀ ਮਾਂ ਨੇ ਲਾਵਾਰਿਸ ਹਾਲਤ 'ਚ ਦਿੱਲੀ ਰੇਲਵੇ ਸਟੇਸ਼ਨ 'ਤੇ ਦਮ ਤੋੜਿਆ ਸੀ।
ਪੰਜਾਬ ਵਿਧਾਨ ਸਭਾ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਦੇਸ਼ ਪ੍ਰਧਾਨ ਨਵਜੋਤ ਸਿੱਧੂ ਵਿਵਾਦਾਂ 'ਚ ਘਿਰ ਗਏ ਹਨ। ਅਮਰੀਕਾ 'ਚ ਰਹਿੰਦੀ ਸਿੱਧੂ ਦੀ ਭੈਣ ਸੁਮਨ ਤੂਰ ਨੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਭਰਾ ਸਿੱਧੂ ਨੇ ਪਿਤਾ ਭਗਵੰਤ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਭਗਵੰਤ ਤੇ ਭੈਣਾਂ ਨੂੰ ਘਰੋਂ ਕੱਢ ਦਿੱਤਾ ਸੀ।
40% ਲੋਕਾਂ ਨੇ ਕਿਹਾ ਚਰਨਜੀਤ ਸਿੰਘ ਚੰਨੀ ਦੇ ਚਿਹਰੇ 'ਤੇ
21% ਲੋਕ ਸਿੱਧੂ ਨਾਲ ਨਜ਼ਰ ਆਏ।
27% ਵੋਟਰ ਅਜਿਹੇ ਵੀ ਸਨ ਜੋ ਦੋਵਾਂ ਨੂੰ ਮੁੱਖ ਮੰਤਰੀ ਉਮੀਦਵਾਰ ਬਣਾਉਣ ਦੇ ਹੱਕ 'ਚ ਨਹੀਂ ਸਨ।
ਜਦਕਿ 12% ਨੇ ਕੋਈ ਰਾਇ ਨਹੀਂ ਜ਼ਾਹਰ ਕੀਤੀ।
ਸਟੇਜ 'ਤੇ ਆਪਣੇ ਦੋਹਾਂ ਆਗੂਆਂ ਵਿਚਾਲੇ ਹੋਈ ਇਸ ਜ਼ੁਬਾਨੀ ਜੰਗ ਤੋਂ ਬਾਅਦ ਰਾਹੁਲ ਗਾਂਧੀ ਨੂੰ ਵੀ ਵਿਚਕਾਰਲਾ ਰਸਤਾ ਅਖ਼ਤਿਆਰ ਕਰਨਾ ਪਿਆ। ਰਾਹੁਲ ਨੇ ਕਿਹਾ, "ਸੀਐਮ ਚਿਹਰੇ ਦਾ ਐਲਾਨ ਕੀਤਾ ਜਾਵੇਗਾ ਪਰ ਵਰਕਰਾਂ ਨੂੰ ਪੁੱਛਣ ਤੋਂ ਬਾਅਦ। ਇਸ ਦੇ ਨਾਲ ਹੀ ਇਹ ਵੀ ਸਲਾਹ ਦਿੱਤੀ ਗਈ ਕਿ ਸਿੱਧੂ ਤੇ ਚੰਨੀ ਵਿੱਚੋਂ ਜੋ ਵੀ ਪਾਰਟੀ ਦੀ ਅਗਵਾਈ ਕਰੇਗਾ, ਉਸ ਦੀ ਪੂਰੀ ਮਦਦ ਕਰਨੀ ਪਵੇਗੀ।"
ਸਿੱਧੂ ਨੇ ਆਪਣੇ ਭਾਸ਼ਣ 'ਚ ਕਿਹਾ, "ਪੰਜਾਬ ਜਾਣਨਾ ਚਾਹੁੰਦਾ ਹੈ ਕਿ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ? ਜੇਕਰ ਜਵਾਬ ਮਿਲ ਗਿਆ ਤਾਂ ਪੰਜਾਬ 'ਚ 70 ਸੀਟਾਂ ਨਾਲ ਕਾਂਗਰਸ ਦੀ ਸਰਕਾਰ ਬਣੇਗੀ।'' ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਦਰਸ਼ਨੀ ਘੋੜਾ ਨਾ ਬਣਾ ਦਿਓ। ਮੈਨੂੰ ਫ਼ੈਸਲੇ ਲੈਣ ਦੀ ਤਾਕਤ ਦਿਓ।
ਪੰਜਾਬ 'ਚ ਆਪਸੀ ਕਲੇਸ਼ ਕਾਰਨ ਕੈਪਟਨ ਅਮਰਿੰਦਰ ਸਿੰਘ ਨੂੰ ਗੁਆ ਚੁੱਕੀ ਕਾਂਗਰਸ ਮੁੜ ਸੰਕਟ 'ਚ ਹੈ। ਇਸ ਵਾਰ ਉਨ੍ਹਾਂ ਨੂੰ ਨਵਜੋਤ ਸਿੱਧੂ ਤੇ ਸੀਐਮ ਚੰਨੀ ਵਿੱਚੋਂ ਕਿਸੇ ਇੱਕ ਦੀ ਚੋਣ ਕਰਨੀ ਹੈ, ਪਰ ਦੋਵਾਂ ਵਿਚਾਲੇ ਲੜਾਈ ਕਿੰਨੀ ਤਿੱਖੀ ਹੈ, ਇਸ ਦੀ ਝਲਕ ਰਾਹੁਲ ਗਾਂਧੀ ਦੀ ਜਲੰਧਰ 'ਚ ਹੋਈ ਫ਼ਤਿਹ ਰੈਲੀ 'ਚ ਦੇਖਣ ਨੂੰ ਮਿਲੀ। ਸਿੱਧੂ ਨੇ ਇੱਥੇ ਇੱਕ ਖੁੱਲ੍ਹੇ ਮੰਚ ਤੋਂ ਰਾਹੁਲ ਸਾਹਮਣੇ ਮੁੱਖ ਮੰਤਰੀ ਦੇ ਚਿਹਰੇ ਦੇ ਐਲਾਨ ਦੀ ਮੰਗ ਰੱਖੀ। ਇਸ ਦੇ ਨਾਲ ਹੀ ਇਸ ਅਹੁਦੇ 'ਤੇ ਆਪਣਾ ਦਾਅਵਾ ਵੀ ਠੋਕ ਦਿੱਤਾ।
ਪੰਜਾਬ 'ਚ ਕਾਂਗਰਸ ਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਕਾਂਗਰਸ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਸਾਹਮਣੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਚੰਨੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੀ ਦਾਅਵੇਦਾਰੀ ਜਤਾਈ ਹੈ। ਹੁਣ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਵਿੱਚੋਂ ਇੱਕ ਨੂੰ ਚੁਣਨਾ ਰਾਹੁਲ ਗਾਂਧੀ ਲਈ ਵੱਡੀ ਪ੍ਰੀਖਿਆ ਹੋਏਗੀ।
ਪਾਰਟੀ ਅੰਦਰ ਬਗਾਵਤੀ ਸੁਰ ਉੱਠਣੇ ਸ਼ੁਰੂ ਹੋ ਗਏ ਹਨ ਤੇ ਟਿਕਟਾਂ ਨਾਲ ਮਿਲਣ ਕਾਰਨ ਵਿਧਾਇਕਾਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ ਪਹੁੰਚ ਗਿਆ ਹੈ। ਜਿਨ੍ਹਾਂ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਸੀ, ਉਨ੍ਹਾਂ ਵਿੱਚੋਂ ਇੱਕ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਤੋਂ ਟਿਕਟ ਲੈਣ ਵਿੱਚ ਸਫ਼ਲ ਰਿਹਾ ਹੈ। ਤੀਜੀ ਸੂਚੀ ਵਿੱਚ ਹੋਰ ਵਿਧਾਇਕਾਂ ਦੇ ਪਤੇ ਸਾਫ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਕਾਂਗਰਸ ਨੇ ਆਪਣੇ ਕਈ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਦੀਆਂ ਟਿਕਟਾਂ ਉੱਪਰ ਕੁਹਾੜਾ ਚਲਾਇਆ ਹੈ। ਦੋ ਸੂਚੀਆਂ ਵਿੱਚ ਕਈ ਸੀਨੀਅਰ ਲੀਡਰਾਂ ਤੋਂ ਟਿਕਟ ਖੁੱਸ ਗਈ ਹੈ। ਹੁਣ ਤੀਜੀ ਸੂਚੀ ਵਿੱਚ ਵੀ ਕਈ ਵਿਧਾਇਕਾਂ ਨੂੰ ਝਟਕਾ ਲੱਗਣ ਦੇ ਆਸਾਰ ਹਨ। ਕਾਂਗਰਸ ਦੀ ਪਹਿਲੀ ਸੂਚੀ ਵਿੱਚ ਪੰਜ ਵਿਧਾਇਕਾਂ ਦੀ ਟਿਕਟ ਕੱਟੀ ਗਈ ਸੀ। ਦੂਜੀ ਸੂਚੀ ਵਿੱਚ ਵੀ ਚਾਰ ਵਿਧਾਇਕਾਂ ਨੂੰ ਟਿਕਟਾਂ ਨਹੀਂ ਮਿਲੀਆਂ। ਹੁਣ ਮੰਨਿਆ ਜਾ ਰਿਹਾ ਹੈ ਕਿ ਤੀਜੀ ਸੂਚੀ ਵਿੱਚ ਵੀ ਕਈ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਪਾਰਟੀ ਸੂਤਰਾਂ ਮੁਤਾਬਕ ਖੇਮਕਰਨ ਤੋਂ ਸੁਖਪਾਲ ਭੁੱਲਰ ਦੀ ਟਿਕਟ ਕੱਟੀ ਜਾ ਸਕਦੀ ਹੈ। ਇਸ ਤੋਂ ਇਲਾਵਾ ਨਵਾਂ ਸ਼ਹਿਰ ਤੋਂ ਅੰਗਦ ਸਿੰਘ ਦੀ ਟਿਕਟ ਵੀ ਕੱਟੀ ਜਾ ਸਕਦੀ ਹੈ।
ਅੱਜ ਨਿਫਟੀ ਦੇ 50 ਵਿੱਚੋਂ 48 ਸਟਾਕ ਤੇਜ਼ੀ ਦੇ ਨਿਸ਼ਾਨ ਵਿੱਚ ਕਾਰੋਬਾਰ ਕਰ ਰਹੇ ਹਨ ਅਤੇ ਸਿਰਫ ਦੋ ਸਟਾਕ ਗਿਰਾਵਟ ਵਿੱਚ ਹਨ। ਅੱਜ ਦੇ ਕਾਰੋਬਾਰ 'ਚ ਨਿਫਟੀ ਨੇ 17280 ਦੇ ਉਪਰਲੇ ਪੱਧਰ ਨੂੰ ਛੂਹ ਲਿਆ ਸੀ। ਬੈਂਕ ਨਿਫਟੀ 'ਚ ਸ਼ੁਰੂਆਤੀ ਮਿੰਟਾਂ 'ਚ ਹੀ 300 ਤੋਂ ਜ਼ਿਆਦਾ ਅੰਕਾਂ ਦਾ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਉਹ 38,200 ਨੂੰ ਪਾਰ ਕਰ ਗਿਆ ਹੈ।
ਅੱਜ ਦੇ ਕਾਰੋਬਾਰੀ ਸੈਸ਼ਨ 'ਚ ਨਿਫਟੀ 98 ਅੰਕਾਂ ਦੀ ਤੇਜ਼ੀ ਨਾਲ 17208 ਦੇ ਪੱਧਰ 'ਤੇ ਖੁੱਲ੍ਹਿਆ ਹੈ। ਬੀਐਸਈ ਦਾ ਸੈਂਸੈਕਸ 0.96 ਫੀਸਦੀ ਦੇ ਉਛਾਲ ਨਾਲ 550.07 ਅੰਕਾਂ ਦੇ ਵਾਧੇ ਨਾਲ 57,827 'ਤੇ ਖੁੱਲ੍ਹਿਆ ਹੈ।
ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਕੱਲ੍ਹ ਦੀ ਵੱਡੀ ਗਿਰਾਵਟ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਵਿੱਚ ਖੁੱਲ੍ਹਿਆ ਹੈ ਜੋ ਕਾਰੋਬਾਰ ਲਈ ਚੰਗਾ ਸੰਕੇਤ ਹੈ। ਸੈਂਸੈਕਸ ਅੱਜ 550 ਅੰਕ ਚੜ੍ਹ ਕੇ 57,800 ਦੇ ਉੱਪਰ ਨਜ਼ਰ ਆ ਰਿਹਾ ਹੈ।
ਉੜੀਸਾ ਅਤੇ ਝਾਰਖੰਡ ਦੇ ਕੁਝ ਹਿੱਸਿਆਂ ਵਿੱਚ ਵੀ ਮੀਂਹ ਦੀਆਂ ਗਤੀਵਿਧੀਆਂ ਦੇਖੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਪੱਛਮੀ ਬੰਗਾਲ ਅਤੇ ਬਿਹਾਰ ਵਿੱਚ ਮੌਸਮ ਖੁਸ਼ਕ ਰਹੇਗਾ। ਇਸ ਦੌਰਾਨ ਬੰਗਲਾਦੇਸ਼ ਅਤੇ ਮੇਘਾਲਿਆ ਦੇ ਉੱਪਰ ਚੱਕਰਵਾਤੀ ਚੱਕਰ ਕਾਰਨ ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਖਿੰਡੇ ਹੋਏ ਮੀਂਹ ਦੀ ਸੰਭਾਵਨਾ ਹੈ। ਕੋਲਕਾਤਾ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
'ਸਕਾਈਮੇਟ ਵੈਦਰ' ਮੁਤਾਬਕ ਕਸ਼ਮੀਰ, ਲੱਦਾਖ, ਹਿਮਾਚਲ, ਉੱਤਰਾਖੰਡ 'ਚ ਬਰਫਬਾਰੀ ਅਤੇ ਦਿੱਲੀ ਅਤੇ ਪੰਜਾਬ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਪੂਰਬੀ ਭਾਰਤ ਵਿੱਚ 28 ਜਨਵਰੀ ਦੀ ਸ਼ਾਮ ਤੱਕ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਬਹੁਤ ਸੰਭਾਵਨਾ ਹੈ।
ਵੀਰਵਾਰ ਨੂੰ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ। ਪਰ ਅੱਜ ਮੌਸਮ ਕਿਹੋ ਜਿਹਾ ਰਹੇਗਾ ਇਸ ਬਾਰੇ ਸਕਾਈ ਮੇਟ ਨੇ ਖਾਸ ਜਾਣਕਾਰੀ ਦਿੱਤੀ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਠੰਢ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਠੰਢ ਦੇ ਹਾਲਾਤ ਬਣ ਸਕਦੇ ਹਨ।
ਪਿਛੋਕੜ
Punjab Breaking News, 28 January 2022 LIVE Updates: ਪੰਜਾਬ ਕਾਂਗਰਸ ਨੇ ਆਪਣੇ ਕਈ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਦੀਆਂ ਟਿਕਟਾਂ ਉੱਪਰ ਕੁਹਾੜਾ ਚਲਾਇਆ ਹੈ। ਦੋ ਸੂਚੀਆਂ ਵਿੱਚ ਕਈ ਸੀਨੀਅਰ ਲੀਡਰਾਂ ਤੋਂ ਟਿਕਟ ਖੁੱਸ ਗਈ ਹੈ। ਹੁਣ ਤੀਜੀ ਸੂਚੀ ਵਿੱਚ ਵੀ ਕਈ ਵਿਧਾਇਕਾਂ ਨੂੰ ਝਟਕਾ ਲੱਗਣ ਦੇ ਆਸਾਰ ਹਨ। ਕਾਂਗਰਸ ਦੀ ਪਹਿਲੀ ਸੂਚੀ ਵਿੱਚ ਪੰਜ ਵਿਧਾਇਕਾਂ ਦੀ ਟਿਕਟ ਕੱਟੀ ਗਈ ਸੀ। ਦੂਜੀ ਸੂਚੀ ਵਿੱਚ ਵੀ ਚਾਰ ਵਿਧਾਇਕਾਂ ਨੂੰ ਟਿਕਟਾਂ ਨਹੀਂ ਮਿਲੀਆਂ। ਹੁਣ ਮੰਨਿਆ ਜਾ ਰਿਹਾ ਹੈ ਕਿ ਤੀਜੀ ਸੂਚੀ ਵਿੱਚ ਵੀ ਕਈ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਜਾ ਸਕਦੀਆਂ ਹਨ। ਪਾਰਟੀ ਸੂਤਰਾਂ ਮੁਤਾਬਕ ਖੇਮਕਰਨ ਤੋਂ ਸੁਖਪਾਲ ਭੁੱਲਰ ਦੀ ਟਿਕਟ ਕੱਟੀ ਜਾ ਸਕਦੀ ਹੈ। ਇਸ ਤੋਂ ਇਲਾਵਾ ਨਵਾਂ ਸ਼ਹਿਰ ਤੋਂ ਅੰਗਦ ਸਿੰਘ ਦੀ ਟਿਕਟ ਵੀ ਕੱਟੀ ਜਾ ਸਕਦੀ ਹੈ।
BSF Seize Heroin And Arms: ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਇੱਕ ਆਮ ਗੱਲ ਬਣ ਗਈ ਹੈ। ਨਸ਼ਾ ਤਸਕਰ ਬੇਖੌਫ਼ ਹੋਏ ਆਪਣੀਆਂ ਹਰਕਤਾਂ ਨੂੰ ਅੰਜਾਮ ਦੇ ਰਹੇ ਹਨ। ਸੂਬੇ 'ਚ ਨਸ਼ਿਆਂ ਦਾ ਕਾਰੋਬਾਰ ਤੇਜ਼ੀ ਨਾਲ ਫੈਲ ਰਿਹਾ ਹੈ ਤੇ ਵਧ-ਫੁੱਲ ਰਿਹਾ ਹੈ, ਜਿਸ ਕਰਕੇ ਸੱਤਾਧਿਰ ਪਾਰਟੀ ਹਮੇਸ਼ਾਂ ਵਿਰੋਧੀ ਧਿਰ ਦੇ ਨਿਸ਼ਾਨੇ 'ਤੇ ਵੀ ਰਹਿੰਦੀ ਹੈ। ਤਾਜ਼ਾ ਮਾਮਲੇ 'ਚ ਬੀਐਸਐਫ ਦੇ ਜਵਾਨਾਂ ਨੇ ਪੰਜਾਬ ਦੇ ਗੁਰਦਾਸਪੁਰ ਵਿੱਚ ਚੰਦੂ ਵਡਾਲਾ ਚੌਕੀ ਤੋਂ ਕਰੀਬ 47 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਸ ਆਪਰੇਸ਼ਨ ਦੌਰਾਨ ਇੱਕ ਜਵਾਨ ਨੂੰ ਵੀ ਗੋਲੀ ਲੱਗੀ ਹੈ। ਹਾਸਲ ਜਾਣਕਾਰੀ ਮੁਤਾਬਕ ਇੱਥੋਂ ਨਸ਼ੀਲੇ ਪਦਾਰਥਾਂ ਤੋਂ ਇਲਾਵਾ ਪਿਸਤੌਲ ਵੀ ਬਰਾਮਦ ਹੋਏ ਹਨ। ਜਵਾਨਾਂ ਵੱਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾਂਦੀ ਹੈ।
Coronavirus Cases Update in India: ਦੇਸ਼ ਵਿੱਚ ਘਾਤਕ ਕੋਰੋਨਾਵਾਇਰਸ ਮਹਾਂਮਾਰੀ ਦੇ ਕੇਸ ਕੱਲ੍ਹ ਦੇ ਮੁਕਾਬਲੇ ਅੱਜ ਘੱਟ ਗਏ ਹਨ। ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 2 ਲੱਖ 51 ਹਜ਼ਾਰ 209 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 627 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਵਿੱਚ ਰੋਜ਼ਾਨਾ ਸਕਾਰਾਤਮਕਤਾ ਦਰ ਘਟ ਕੇ 15.88 ਫੀਸਦੀ 'ਤੇ ਆ ਗਈ ਹੈ। ਜਾਣੋ ਦੇਸ਼ 'ਚ ਕੋਰੋਨਾ ਦੀ ਤਾਜ਼ਾ ਸਥਿਤੀ ਕੀ ਹੈ।
Stock Market Updates: ਸ਼ੇਅਰ ਬਾਜ਼ਾਰ 'ਚ ਅੱਜ ਕਾਰੋਬਾਰ ਦੀ ਸ਼ੁਰੂਆਤ ਤੇਜ਼ੀ ਨਾਲ ਹੋਈ ਹੈ। ਕੱਲ੍ਹ ਦੀ ਵੱਡੀ ਗਿਰਾਵਟ ਤੋਂ ਬਾਅਦ ਅੱਜ ਸ਼ੇਅਰ ਬਾਜ਼ਾਰ ਹਰੇ ਨਿਸ਼ਾਨ ਵਿੱਚ ਖੁੱਲ੍ਹਿਆ ਹੈ ਜੋ ਕਾਰੋਬਾਰ ਲਈ ਚੰਗਾ ਸੰਕੇਤ ਹੈ। ਸੈਂਸੈਕਸ ਅੱਜ 550 ਅੰਕ ਚੜ੍ਹ ਕੇ 57,800 ਦੇ ਉੱਪਰ ਨਜ਼ਰ ਆ ਰਿਹਾ ਹੈ। ਅੱਜ ਦੇ ਕਾਰੋਬਾਰੀ ਸੈਸ਼ਨ 'ਚ ਨਿਫਟੀ 98 ਅੰਕਾਂ ਦੀ ਤੇਜ਼ੀ ਨਾਲ 17208 ਦੇ ਪੱਧਰ 'ਤੇ ਖੁੱਲ੍ਹਿਆ ਹੈ। ਬੀਐਸਈ ਦਾ ਸੈਂਸੈਕਸ 0.96 ਫੀਸਦੀ ਦੇ ਉਛਾਲ ਨਾਲ 550.07 ਅੰਕਾਂ ਦੇ ਵਾਧੇ ਨਾਲ 57,827 'ਤੇ ਖੁੱਲ੍ਹਿਆ ਹੈ।
Weather Forecast: ਵੀਰਵਾਰ ਨੂੰ ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਇਲਾਕਿਆਂ ਵਿੱਚ ਧੁੱਪ ਨਿਕਲੀ, ਜਿਸ ਕਾਰਨ ਲੋਕਾਂ ਨੂੰ ਠੰਢ ਤੋਂ ਕੁਝ ਰਾਹਤ ਮਿਲੀ। ਪਰ ਅੱਜ ਮੌਸਮ ਕਿਹੋ ਜਿਹਾ ਰਹੇਗਾ ਇਸ ਬਾਰੇ ਸਕਾਈ ਮੇਟ ਨੇ ਖਾਸ ਜਾਣਕਾਰੀ ਦਿੱਤੀ ਹੈ। ਪਹਾੜੀ ਇਲਾਕਿਆਂ 'ਚ ਬਰਫਬਾਰੀ ਕਾਰਨ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਰਾਜਸਥਾਨ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਠੰਢ ਤੋਂ ਲੈ ਕੇ ਗੰਭੀਰ ਸੀਤ ਲਹਿਰ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਠੰਢ ਦੇ ਹਾਲਾਤ ਬਣ ਸਕਦੇ ਹਨ।
- - - - - - - - - Advertisement - - - - - - - - -