(Source: ECI/ABP News/ABP Majha)
Breaking News LIVE: ਬੇਅਦਬੀ ਦਾ ਮਾਮਲਾ ਮੁੜ ਗਰਮਾਇਆ, ਜੇਲ੍ਹ 'ਚ ਰਾਮ ਰਹੀਮ ਤੋਂ ਪੁੱਛਗਿੱਛ, ਨਵਜੋਤ ਸਿੱਧੂ ਨੇ ਉਠਾਏ ਸਵਾਲ
Punjab Breaking News, 08 November 2021 LIVE Updates: ਬੇਅਦਬੀ ਕੇਸ ਵਿੱਚ ਪੁੱਛਗਿੱਛ ਲਈ ਅੱਜ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਹੋਏਗੀ।
LIVE
Background
Punjab Breaking News, 08 November 2021 LIVE Updates: ਬੇਅਦਬੀ ਕੇਸ ਵਿੱਚ ਪੁੱਛਗਿੱਛ ਲਈ ਅੱਜ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਹੋਏਗੀ। ਅੱਜ ਆਈਜੀ ਐਸਪੀਐਸ ਪਰਮਾਰ ਦੀ ਅਗਵਾਈ ਹੇਠ ਟੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਪਹੁੰਚ ਰਹੀ ਹੈ। ਆਈਜੀ ਪਰਮਾਰ ਨੇ ਦੱਸਿਆ ਕਿ ਰਾਮ ਰਹੀਮ ਤੋਂ ਪੁੱਛੇ ਜਾਣ ਵਾਲੇ ਸਵਾਲਾਂ ਦੀ ਲਿਸਟ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਪ੍ਰੋਫੈਸ਼ਨਲ ਪੁਲਿਸ ਅਫਸਰ ਹਨ, ਉਨ੍ਹਾਂ ਉੱਪਰ ਕਿਸੇ ਕਿਸਮ ਦਾ ਦਬਾਅ ਨਹੀਂ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ। ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ।
ਸੂਤਰਾਂ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ 200 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ, ਜੋ ਡੇਰਾ ਮੁਖੀ ਤੋਂ ਪੁੱਛੇ ਜਾਣੇ ਹਨ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ।
ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ। ਇਸ ਲਈ ਅੱਜ ਵਿਸ਼ੇਸ਼ ਜਾਂਚ ਟੀਮ ਰਾਮ ਰਹੀਮ ਤੋਂ ਪੁੱਛਗਿੱਛ ਲਈ ਜੇਲ੍ਹ ਪਹੁੰਚ ਰਹੀ ਹੈ।
ਅੱਜ ਤੱਕ ਨਹੀਂ ਪਤਾ ਰਿਪੋਰਟ ਕਿੱਥੇ
ਸਿੱਧੂ ਨੇ ਕਿਹਾ ਕਿ ਸਾਬਕਾ ਡੀਜੀਪੀ ਨੂੰ ਮਿਲੀ ਬਲੈਂਕੇਟ ਬੇਲ ਨੂੰ ਲੈ ਕੇ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਬਲੈਂਕੇਟ ਬੇਲ ਖਿਲਾਫ ਪਟੀਸ਼ਨ ਕਿਉਂ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਛੇ ਮਹੀਨਿਆਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ। ਅੱਜ ਛੇ ਮਹੀਨਿਆਂ ਤੋਂ ਇੱਕ ਦਿਨ ਉੱਪਰ ਹੋ ਗਿਆ ਹੈ। ਅੱਜ ਤੱਕ ਨਹੀਂ ਪਤਾ ਰਿਪੋਰਟ ਕਿੱਥੇ ਹੈ।
ਨਵਜੋਤ ਸਿੱਧੂ ਨੇ ਅੱਜ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁੜ ਹਮਲਾ ਬੋਲਿਆ
ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਮੁੜ ਹਮਲਾ ਬੋਲਿਆ ਹੈ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫ਼ਰੰਸ ਕਰਕੇ ਵੱਡੇ ਸਵਾਲ ਉਠਾਏ ਹਨ। ਉਨ੍ਹਾਂ ਨੇ ਐਡਵੋਕੇਟ ਜਨਰਲ ਤੇ ਡੀਜੀਪੀ ਉੱਪਰ ਦਾ ਕਾਰਗੁਜ਼ਾਰੀ ਨੂੰ ਸ਼ੱਕੀ ਕਰਾਰ ਦਿੱਤਾ ਹੈ।
ਵਿਸ਼ੇਸ਼ ਜਾਂਚ ਟੀਮ ਰਾਮ ਰਹੀਮ ਤੋਂ ਪੁੱਛਗਿੱਛ ਲਈ ਜੇਲ੍ਹ ਪਹੁੰਚੀ
ਹਾਈ ਕੋਰਟ ਨੇ ਡੇਰਾ ਮੁਖੀ ਨੂੰ ਫ਼ਰੀਦਕੋਟ ਅਦਾਲਤ ਵਿੱਚ ਲਿਆਉਣ ਦੇ ਹੁਕਮ ਨੂੰ ਰੱਦ ਕਰਦਿਆਂ ਹਰਿਆਣਾ ਸਰਕਾਰ ਨੂੰ ਆਦੇਸ਼ ਦਿੱਤੇ ਸਨ ਕਿ ਡੇਰਾ ਮੁਖੀ ਨੂੰ ਪੁੱਛ ਪੜਤਾਲ ਲਈ ਜੇਲ੍ਹ ਵਿੱਚ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਕੀਤਾ ਜਾਵੇ। ਇਸ ਲਈ ਅੱਜ ਵਿਸ਼ੇਸ਼ ਜਾਂਚ ਟੀਮ ਰਾਮ ਰਹੀਮ ਤੋਂ ਪੁੱਛਗਿੱਛ ਲਈ ਜੇਲ੍ਹ ਪਹੁੰਚ ਰਹੀ ਹੈ।
200 ਸਵਾਲਾਂ ਦੀ ਸੂਚੀ ਤਿਆਰ
ਵਿਸ਼ੇਸ਼ ਜਾਂਚ ਟੀਮ ਨੇ ਡੇਰਾ ਮੁਖੀ ਤੋਂ ਪੁੱਛ ਪੜਤਾਲ ਕਰਨ ਲਈ 200 ਸਵਾਲਾਂ ਦੀ ਸੂਚੀ ਤਿਆਰ ਕੀਤੀ ਹੈ, ਜੋ ਡੇਰਾ ਮੁਖੀ ਤੋਂ ਪੁੱਛੇ ਜਾਣੇ ਹਨ। ਇਸ ਤੋਂ ਪਹਿਲਾਂ ਜਾਂਚ ਟੀਮ ਨੇ ਡੇਰਾ ਮੁਖੀ ਨੂੰ ਗ੍ਰਿਫ਼ਤਾਰ ਕਰਨ ਦੀ ਇਜਾਜ਼ਤ ਮੰਗੀ ਸੀ ਪਰ ਡੇਰਾ ਮੁਖੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਇਰ ਕਰਕੇ ਇਸ ਮੰਗ ਨੂੰ ਗ਼ੈਰਕਾਨੂੰਨੀ ਦੱਸਿਆ ਸੀ।
ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼
ਪੰਜਾਬ ਸਰਕਾਰ ਨੇ ਬੇਅਦਬੀ ਮਾਮਲਿਆਂ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਹੈ ਕਿ ਬੇਅਦਬੀ ਦੇ ਮੁਲਜ਼ਮਾਂ ਨੂੰ ਛੇਤੀ ਹੀ ਸਜ਼ਾ ਮਿਲੇਗੀ। ਇਸ ਮਾਮਲੇ ਵਿੱਚ ਜਾਂਚ ਤੇਜ਼ੀ ਨਾਲ ਸ਼ੁਰੂ ਹੋ ਚੁੱਕੀ ਹੈ ਤੇ ਐਸਟੀਐਫ ਪੂਰੀ ਸਰਗਰਮੀ ਨਾਲ ਆਪਣਾ ਕੰਮ ਕਰ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਜਿਨ੍ਹਾਂ ਦੋਸ਼ੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ, ਹੁਣ ਉਹ ਹੋਰ ਸਮਾਂ ਨਹੀਂ ਬਚ ਸਕਣਗੇ।