ਫਾਜ਼ਿਲਕਾ: 14 ਫਰਵਰੀ ਨੂੰ ਪੰਜਾਬ ਭਰ ਵਿੱਚ ਨਗਰ ਕਾਉਂਸਿਲ, ਨਗਰ ਪੰਚਾਇਤ ਅਤੇ ਨਗਰ ਨਿਗਮਾਂ ਦੀਆਂ ਚੋਣਾਂ ਹੋਣ ਜਾ ਰਹੀਆਂ ਹਨ। ਫਾਜ਼ਿਲਕਾ ਵਿੱਚ ਪੁਲਿਸ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਤੋਂ ਬਾਅਦ ਪੂਰੀ ਤਰ੍ਹਾਂ ਮੁਸਤੈਦ ਹੈ। ਫਾਜ਼ਿਲਕਾ ਦੇ ਸ਼ਹਿਰਾਂ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ ਅਤੇ ਚੋਣ ਮੁਹਿੰਮ ਖ਼ਤਮ ਹੋਣ ਕਾਰਨ ਸਾਰੇ ਬਾਹਰੀ ਲੋਕਾਂ ਨੂੰ ਵਾਪਸ ਜਾਣ ਦਾ ਆਦੇਸ਼ ਦਿੱਤਾ ਗਿਆ ਹੈ।
ਜੇ ਕਸਬੇ ਦੇ ਹਾਦੁਦ ਵਿੱਚ ਕੋਈ ਬਾਹਰੀ ਵਿਅਕਤੀ ਦਿਖਾਈ ਦਿੰਦਾ ਹੈ ਤਾਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਫਾਜ਼ਿਲਕਾ ਦੇ ਐਸਐਸਪੀ ਹਰਜੀਤ ਸਿੰਘ ਨੇ ਕਿਹਾ ਕਿ ਚੋਣ ਮੁਹਿੰਮ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਸ਼ਹਿਰ ਭਰ ਵਿੱਚ ਸਖ਼ਤ ਚੌਕਸੀ ਸ਼ੁਰੂ ਕਰ ਦਿੱਤੀ ਹੈ ਅਤੇ ਚੋਣ ਵਾਲੇ ਦਿਨ ਤੱਕ ਸ਼ਹਿਰ ਤੋਂ ਬਾਹਰ ਨਾਕਾਬੰਦੀ ਕੀਤੀ ਹੋਈ ਹੈ।
ਉਨ੍ਹਾਂ ਕਿਹਾ ਜਲਾਲਾਬਾਦ, ਅਬੋਹਰ ਅਤੇ ਫਾਜ਼ਿਲਕਾ 'ਚ ਉਨ੍ਹਾਂ ਨੇ ਅਸੰਵੇਦਨਸ਼ੀਲ ਬੂਥਾਂ 'ਤੇ ਵਧੇਰੇ ਪੁਲਿਸ ਫੋਰਸ ਲਗਾ ਦਿੱਤੀ ਹੈ ਅਤੇ ਅਮਨ-ਕਾਨੂੰਨ ਦੀ ਵਿਵਸਥਾ ਭੰਗ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਅਮਨ ਸ਼ਾਂਤੀ ਨਾਲ ਪੋਲਿੰਗ ਕੀਤੀ ਜਾਏਗੀ।