ਚੰਡੀਗੜ੍ਹ: ਪੰਜਾਬ ਤੇ ਕਿਸਾਨ ਨੂੰ ਇਸ ਸਮੇਂ ਡਰਾਮੇਬਾਜ਼ ਤੇ ਗ਼ੱਦਾਰ ਮੁੱਖ ਮੰਤਰੀ ਦੀ ਨਹੀਂ ਸਗੋਂ ਵਫ਼ਾਦਾਰ ਮੁੱਖ ਮੰਤਰੀ ਦੀ ਜ਼ਰੂਰਤ ਹੈ। ਇਹ ਬਿਆਨ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੰਭੀਰ ਇਲਜ਼ਾਮ ਲਾਉਂਦਿਆਂ ਦਿੱਤਾ ਹੈ। ਭਗੰਵਤ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਤੇ ਕਿਸਾਨਾਂ ਦਰਮਿਆਨ ਚੱਲ ਰਹੀ ਜੱਦੋ-ਜਹਿਦ ਨੂੰ ਤਮਾਸ਼ਬੀਨ ਬਣ ਕੇ ਦੇਖ ਰਹੇ ਅਮਰਿੰਦਰ ਸਿੰਘ ਇਹ ਭਰਮ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਕਿ ਇਹ ਲੜਾਈ ਸਿਰਫ਼ ਕੇਂਦਰ ਤੇ ਕਿਸਾਨਾਂ ਵਿਚਕਾਰ ਹੈ, ਪੰਜਾਬ ਸਰਕਾਰ ਇਸ 'ਚ ਕੀ ਕਰ ਸਕਦੀ ਹੈ?
Bihar Election: ਲੰਡਨ ਤੋਂ ਪੜ੍ਹ ਕੇ ਬਿਹਾਰ 'ਚ ਲੜੀ ਚੋਣ, ਜਮਾਨਤ ਜ਼ਬਤ ਹੋਣ ਮਗਰੋਂ ਚੜ੍ਹਿਆ ਗੁੱਸਾ, ਸੁਣਾਈਆਂ ਖਰੀਆਂ-ਖਰੀਆਂ
ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਦੀ ਇਹ ਤਮਾਸ਼ਬੀਨ ਨੀਤੀ ਇੱਕ ਪਾਸੇ ਕਿਸਾਨਾਂ ਨੂੰ ਗੁੰਮਰਾਹ ਤੇ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਕਰ ਰਹੀ ਹੈ ਤੇ ਦੂਜੇ ਪਾਸੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਗੁੱਝਾ ਸਮਰਥਨ ਕਰ ਰਹੀ ਹੈ। ਇਹੋ ਕਾਰਨ ਹੈ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਇਸ ਪੂਰੇ ਮਸਲੇ ਦੇ ਹੱਲ ਲਈ ਪ੍ਰਧਾਨ ਮੰਤਰੀ ਤਾਂ ਦੂਰ ਕੇਂਦਰੀ ਰੇਲ ਮੰਤਰੀ ਤੇ ਗ੍ਰਹਿ ਮੰਤਰੀ ਨਾਲ ਇੱਕ ਵੀ ਮੁਲਾਕਾਤ ਅਜੇ ਤੱਕ ਨਹੀਂ ਕੀਤੀ। ਇੱਥੋਂ ਤੱਕ ਕਿ ਇਹ ਕਾਲੇ ਬਿੱਲ ਸੰਸਦ 'ਚ ਪੇਸ਼ ਅਤੇ ਪਾਸ ਹੋਣ ਤੋਂ ਪਹਿਲਾਂ ਤੱਕ ਕੈਪਟਨ ਅਮਰਿੰਦਰ ਸਿੰਘ ਸਰਬ ਪਾਰਟੀ ਅਤੇ ਕਿਸਾਨ ਯੂਨੀਅਨਾਂ ਦੇ ਵਫ਼ਦ ਨੂੰ ਪ੍ਰਧਾਨ ਮੰਤਰੀ ਕੋਲ ਲੈ ਕੇ ਜਾਣ ਦੀਆਂ ਵੱਡੀਆਂ-ਵੱਡੀਆਂ ਗੱਲਾਂ ਕਰਦੇ ਸੀ।
ਚੰਡੀਗੜ੍ਹ 'ਚ ਬੀਜੇਪੀ ਨੇ ਉਡਾਇਆ ਨਿਯਮਾਂ ਦਾ ਮਜ਼ਾਕ, ਧੜੱਲੇ ਨਾਲ ਚਲਾਏ ਪਟਾਕੇ
ਭਗਵੰਤ ਮਾਨ ਅਨੁਸਾਰ ਖੇਤੀ ਵਿਰੋਧੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨੀ ਸੰਘਰਸ਼ ਦੇ ਪੰਜਾਬ ਅਤੇ ਕਿਸਾਨ ਪੱਖੀ ਹੱਲ ਲਈ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਈ ਵੀ ਸਾਰਥਿਕ ਪਹਿਲ ਨਹੀਂ ਕੀਤੀ। ਸ਼ੁਰੂ ਤੋਂ ਹੀ ਦੋਗਲੀ ਨੀਤੀ ਤੇ ਡਰਾਮੇਬਾਜੀਆਂ 'ਤੇ ਜ਼ੋਰ ਰੱਖਿਆ। ਜਿਸ ਦਾ ਖ਼ਮਿਆਜ਼ਾ ਅੱਜ ਨਾ ਕੇਵਲ ਕਿਸਾਨ ਬਲਕਿ ਪੂਰਾ ਪੰਜਾਬ ਭੁਗਤ ਰਿਹਾ ਹੈ।
ਕਾਂਗਰਸੀ ਲੀਡਰ ਵੱਲੋਂ ਨਿਤੀਸ਼ ਕੁਮਾਰ ਸਾਹਮਣੇ ਸਰਕਾਰ ਬਣਾਉਣ ਦਾ ਨਵਾਂ ਫਰਮੂਲਾ, ਤੇਜਸਵੀ ਲਈ ਮੰਗਿਆ ਅਸ਼ੀਰਵਾਦ
ਭਗਵੰਤ ਮਾਨ ਨੇ ਦੋਸ਼ ਲਗਾਏ ਕਿ ਕੈਪਟਨ ਅਮਰਿੰਦਰ ਸਿੰਘ ਆਪਣੀਆਂ ਅਣਗਿਣਤ ਕਮਜ਼ੋਰੀਆਂ ਕਰਕੇ ਪ੍ਰਧਾਨ ਮੰਤਰੀ ਮੋਦੀ ਲਈ ਕਠਪੁਤਲੀ ਵਜੋਂ ਕੰਮ ਕਰ ਰਹੇ ਹਨ। ਅਜਿਹਾ ਕਰਨਾ ਨਾ ਕੇਵਲ ਕਿਸਾਨੀ ਸੰਘਰਸ਼ ਸਗੋਂ ਸਮੁੱਚੇ ਪੰਜਾਬੀਆਂ ਦੀ ਪਿੱਠ 'ਚ ਛੁਰਾ ਮਾਰਨ ਬਰਾਬਰ ਹੈ। ਭਗਵੰਤ ਮਾਨ ਨੇ ਕਿਹਾ ਕਿ ਬਿਹਤਰ ਹੁੰਦਾ ਅਮਰਿੰਦਰ ਸਿੰਘ ਕਿਸਾਨੀ ਮਸਲੇ ਦੇ ਪੱਕੇ ਹੱਲ ਲਈ ਨਾ ਕੇਵਲ ਕੇਂਦਰ ਅਤੇ ਕਿਸਾਨਾਂ ਵਿਚਕਾਰ ਭਰੋਸੇਯੋਗ ਪੁਲ ਦਾ ਕੰਮ ਕਰਦੇ ਸਗੋਂ ਪੰਜਾਬ ਅਤੇ ਕਿਸਾਨਾਂ ਦੇ ਹਿਤਾਂ ਦੀ ਡਟ ਕੇ ਵਕਾਲਤ ਕਰਦੇ, ਪਰ ਅਮਰਿੰਦਰ ਸਿੰਘ ਹਰ ਕਦਮ 'ਤੇ ਫ਼ੇਲ੍ਹ ਹੋਏ ਹਨ।
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਪੰਜਾਬ ਨੂੰ 'ਗੱਦਾਰ' ਨਹੀਂ 'ਵਫ਼ਾਦਾਰ' ਮੁੱਖ ਮੰਤਰੀ ਦੀ ਲੋੜ, ਭਗਵੰਤ ਮਾਨ ਦਾ ਕਿੱਧਰ ਇਸ਼ਾਰਾ?
ਏਬੀਪੀ ਸਾਂਝਾ
Updated at:
11 Nov 2020 05:10 PM (IST)
ਪੰਜਾਬ ਤੇ ਕਿਸਾਨ ਨੂੰ ਇਸ ਸਮੇਂ ਡਰਾਮੇਬਾਜ਼ ਤੇ ਗ਼ੱਦਾਰ ਮੁੱਖ ਮੰਤਰੀ ਦੀ ਨਹੀਂ ਸਗੋਂ ਵਫ਼ਾਦਾਰ ਮੁੱਖ ਮੰਤਰੀ ਦੀ ਜ਼ਰੂਰਤ ਹੈ। ਇਹ ਬਿਆਨ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਗੰਭੀਰ ਇਲਜ਼ਾਮ ਲਾਉਂਦਿਆਂ ਦਿੱਤਾ ਹੈ।
- - - - - - - - - Advertisement - - - - - - - - -