ਰੂਪਨਗਰ: ਅੱਜ ਤੋਂ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਵਿੱਚ ਵੀ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ। ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ। ਇਹ ਨਿਰਦੇਸ਼ ਜ਼ਿਲ੍ਹਾ ਮੈਜਿਸਟਰੇਟ ਸੋਨਾਲੀ ਗਿਰੀ ਨੇ ਜਾਰੀ ਕੀਤੇ ਹਨ।


 


ਜ਼ਿਲ੍ਹਾ ਰੂਪਨਗਰ ਵਿੱਚ ਕੋਰੋਨਾ ਮਹਾਂਮਾਰੀ ਦੌਰਾਨ ਕੁੱਲ 179 ਮੌਤਾਂ ਹੋ ਚੁੱਕੀਆਂ ਹਨ। ਜ਼ਿਲ੍ਹੇ ਵਿੱਚ 4121 ਲੋਕ ਇਸ ਬਿਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ 3625 ਲੋਕ ਇਸ ਬਿਮਾਰੀ ਨਾਲ ਸੰਕਰਮਿਤ ਹੋ ਕੇ ਤੰਦਰੁਸਤ ਹੋ ਗਏ ਹਨ।


 


ਹੁਣ ਤੱਕ ਜ਼ਿਲ੍ਹੇ 'ਚ 150851 ਸੈਂਪਲ ਲੈ ਕੇ ਜਾਂਚ ਕੀਤੀ ਜਾ ਚੁੱਕੀ ਹੈ ਅਤੇ 145941 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਈ ਹੈ। ਪੰਜਾਬ ਦਾ ਇਹ ਨੌਵਾਂ ਜ਼ਿਲ੍ਹਾ ਹੈ ਜਿਥੇ ਨਾਈਟ ਕਰਫਿਊ ਲਗਾ ਦਿੱਤਾ ਗਿਆ ਹੈ।