ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ ਵੀਰਵਾਰ ਸਵੇਰੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਕੋਰੋਨਾ ਵੈਕਸੀਨ ਦੀ ਦੂਜੀ ਡੋਜ਼ ਲਈ ਹੈ। ਉਨ੍ਹਾਂ ਪਹਿਲੀ ਮਾਰਚ ਨੂੰ ਕੋਰੋਨਾ ਟੀਕੇ ਦੀ ਪਹਿਲੀ ਡੋਜ਼ ਲਈ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤ ਬਾਇਓਟੈਕ ਦੁਆਰਾ ਬਣਾਈ ਕੋਰੋਨਾ ਟੀਕਾ ਲਗਵਾਇਆ ਗਿਆ ਹੈ। ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ, ਖੁਦ ਪੀਐਮ ਮੋਦੀ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ।


 


ਇਸ ਦੇ ਨਾਲ ਹੀ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋ-ਵਿਨ ਐਪ 'ਤੇ ਰਜਿਸਟਰ ਕਰਵਾ ਕੇ ਟੀਕਾਕਰਨ ਕਰਵਾਉਣ ਕਿਉਂਕਿ ਟੀਕਾਕਰਨ ਉਨ੍ਹਾਂ ਕੁਝ ਤਰੀਕਿਆਂ ਵਿੱਚੋਂ ਇੱਕ ਹੈ ਜਿਸ ਰਾਹੀਂ ਕੋਰੋਨਾ ਵਾਇਰਸ ਨੂੰ ਹਰਾਇਆ ਜਾ ਸਕਦਾ ਹੈ। ਖਬਰਾਂ ਅਨੁਸਾਰ ਕੋਵਿਡ ਵੈਕਸੀਨ ਦੀ ਦੂਜੀ ਖੁਰਾਕ ਪੀਐਮ ਨਰਿੰਦਰ ਮੋਦੀ ਨੂੰ ਪੰਜਾਬ ਦੀ ਨਰਸ ਨਿਸ਼ਾ ਸ਼ਰਮਾ ਨੇ ਦਿੱਤੀ। ਜਦਕਿ ਇਸ ਦੌਰਾਨ ਪੁਡੂਚੇਰੀ ਦੀ ਨਰਸ ਪੀ ਨਿਵੇਦਾ ਵੀ ਉਨ੍ਹਾਂ ਦੇ ਨਾਲ ਮੌਜੂਦ ਸੀ।



ਕੋਰੋਨਾ ਟੀਕੇ ਦੀ ਦੂਜੀ ਖੁਰਾਕ ਅੱਜ ਸਵੇਰੇ ਪੰਜਾਬ ਦੀ ਨਰਸ ਨਿਸ਼ਾ ਸ਼ਰਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ ਹੈ। ਉਨ੍ਹਾਂ ਦੇ ਨਾਲ ਪੁਡੂਚੇਰੀ ਦੀ ਨਰਸ ਪੀ. ਨਿਵੇਦਾ ਵੀ ਸੀ, ਜਿਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟੀਕੇ ਦੀ ਪਹਿਲੀ ਖੁਰਾਕ ਦਿੱਤੀ। ਟੀਕਾ ਲਗਵਾਉਣ ਤੋਂ ਬਾਅਦ ਨਰਸ ਨਿਸ਼ਾ ਸ਼ਰਮਾ ਨੇ ਕਿਹਾ, “ਮੈਂ ਵੈਕਸੀਨ ਦੀ ਦੂਜੀ ਡੋਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤੀ। ਉਨ੍ਹਾਂ ਨੇ ਸਾਡੇ ਨਾਲ ਗੱਲ ਕੀਤੀ। ਮੇਰੇ ਲਈ ਇਹ ਯਾਦਗਾਰੀ ਪਲ ਹੈ ਕਿ ਉਨ੍ਹਾਂ ਨੂੰ ਵੈਕਸੀਨ ਲਗਾਉਣੀ ਅਤੇ ਉਨ੍ਹਾਂ ਨੂੰ ਮਿਲਣਾ।'


 


ਤੁਹਾਨੂੰ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 1 ਮਾਰਚ ਨੂੰ ਕੋਰੋਨਾ ਟੀਕੇ ਦੀ ਪਹਿਲੀ ਖੁਰਾਕ ਲਈ ਸੀ। ਉਸੇ ਦਿਨ ਦੇਸ਼ ਵਿੱਚ ਟੀਕਾਕਰਨ ਦਾ ਦੂਜਾ ਪੜਾਅ ਸ਼ੁਰੂ ਹੋਇਆ। ਪੀਐਮ ਮੋਦੀ ਨੂੰ ਉਸ ਸਮੇਂ ਅਚਾਨਕ ਏਮਜ਼ ਪਹੁੰਚ ਕੇ ਟੀਕਾ ਲਗਵਾਇਆ। ਉਸ ਦੌਰਾਨ, ਪ੍ਰਧਾਨ ਮੰਤਰੀ ਮੋਦੀ ਨੂੰ ਪੁਡੂਚੇਰੀ ਨਰਸ ਪੀ ਨਿਵੇਦਾ ਦੁਆਰਾ ਕੋਰੋਨਾ ਟੀਕਾ ਲਗਾਇਆ ਗਿਆ ਸੀ।