ਗੁਰਦਾਸਪੁਰ: 10 ਫਰਵਰੀ ਦੀ ਸ਼ਾਮ ਨੂੰ ਗੁਰਦਾਸਪੁਰ ਦੇ ਧਾਰੀਵਾਲ 'ਚ ਸ਼ਿਵ ਸੈਨਾ ਲੀਡਰ ਹਨੀ ਮਹਾਜਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ 'ਚ ਦੋ ਮੁਲਜ਼ਮਾਂ ਸੰਨੀ ਤੇ ਸਿਮਰਜੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਇਸ ਕਤਲ ਮਾਮਲੇ 'ਚ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ। ਹੁਣ ਪੁਲਿਸ ਨੇ ਇਸ ਕਤਲ ਮਾਮਲੇ 'ਚ ਪੁਲਿਸ ਨੇ ਪੰਜਾਬ ਪੁਲਿਸ ਕਮਾਂਡੋ ਨੂੰ ਆਪਣੀ ਗ੍ਰਿਫ਼ਤ 'ਚ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਿਸ ਦੇ ਕਮਾਂਡੋ ਨੇ ਮੁਲਜ਼ਮਾਂ ਨੂੰ 20 ਰੌਂਦ ਦਿੱਤੇ ਸੀ। ਇਸ ਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ ਸਿਮਰਜੀਤ ਸਿੰਘ ਦਾ ਗਰਮਪੰਥੀਆਂ ਨਾਲ ਸਬੰਧ ਹੈ। ਫਿਲਹਾਲ ਪੁਲਿਸ ਇਸ ਮਾਮਲੇ 'ਚ ਅਜੇ ਵਧੇਰੇ ਜਾਂਚ ਕਰ ਰਹੀ ਹੈ।

ਹਾਸਲ ਜਾਣਕਾਰੀ ਦਿੰਦੇ ਹੋਏ ਹਰਵਿੰਦਰ ਸਿੰਘ ਨੇ ਦੱਸਿਆ ਕਿ 10 ਫਰਵਰੀ ਨੂੰ ਧਾਰੀਵਾਲ 'ਚ ਸ਼ਿਵ ਸੈਨਾ ਆਗੂ ਹਨੀ ਮਹਾਜਨ 'ਤੇ ਹਮਲਾ ਹੋਇਆ ਸੀ ਜਿਸ 'ਚ ਇੱਕ ਦੁਕਾਨਦਾਰ ਦੀ ਵੀ ਮੌਤ ਹੋਈ ਸੀ। ਇਸ ਮਾਮਲੇ 'ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।