ਚੰਡੀਗੜ੍ਹ: ਪੰਜਾਬ ਪੁਲਿਸ ਨੇ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਥਿਤ ਤੌਰ ‘ਤੇ ਡੇਰਾ ਪ੍ਰੇਮੀ ਦੀ ਹੱਤਿਆ ਅਤੇ ਇੱਕ ਪੁਜਾਰੀ 'ਤੇ ਗੋਲੀਬਾਰੀ ਕੇਸ ਵਿੱਚ ਸ਼ਾਮਲ ਸੀ।ਇਹ ਪਿਛਲੇ ਇੱਕ ਸਾਲ ਤੋਂ ਵੀ ਘੱਟ ਸਮੇਂ ਵਿੱਚ ਕਈ ਜੁਰਮਾਂ ਵਿੱਚ ਸਾਮਲ ਸੀ।

 

ਇਹ ਦੋਵੇਂ ਕੇਟੀਐਫ ਦੇ ਕੈਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸੀ ਜਿਸ ਦਾ ਨਾਮ ਇਤਫ਼ਾਕਨ ਖਾਲਿਸਤਾਨੀ ਸੰਚਾਲਕਾਂ ਦੀ ਸੂਚੀ 'ਚ ਪਾਇਆ ਗਿਆ ਸੀ ਜਿਹੜੀ ਸੂਚੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿੱਚ ਉਨ੍ਹਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।

 

ਇਨ੍ਹਾਂਕੋਲੋਂ ਤਿੰਨ 32 ਬੋਰ ਪਿਸਤੌਲਾਂ ਨਾਲ 38 ਜਿੰਦਾ ਕਾਰਤੂਸ ਅਤੇ ਇੱਕ 315 ਬੋਰ ਪਿਸਤੌਲ ਨਾਲ 10 ਜਿੰਦਾ ਕਾਰਤੂਸਾਂ ਤੋਂ ਇਲਾਵਾ ਦੋ ਮੈਗਜੀਨਾਂ ਵੀ ਬਰਾਮਦ ਕੀਤੀਆਂ ਹਨ।