ਪੜਚੋਲ ਕਰੋ

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਉਲੰਘਣਾ ਕਰਨ ਵਾਲੀਆਂ ਯੂਨਿਟਾਂ 'ਤੇ 2.46 ਕਰੋੜ ਰੁਪਏ ਦਾ ਵਾਤਾਵਰਣ ਮੁਆਵਜ਼ਾ 

ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉਲੰਘਣਾ ਕਰਨ ਵਾਲੀਆਂ ਯੂਨਿਟਾਂ 'ਤੇ 2.46 ਕਰੋੜ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਹੈ।

ਲੁਧਿਆਣਾ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉਲੰਘਣਾ ਕਰਨ ਵਾਲੀਆਂ ਯੂਨਿਟਾਂ 'ਤੇ 2.46 ਕਰੋੜ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਹੈ। ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ, ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਰਡ ਨੂੰ ਇਲੈਕਟ੍ਰੋਪਲੇਟਿੰਗ ਅਤੇ ਐਸਿਡ ਪਿਕਲਿੰਗ ਯੂਨਿਟਾਂ ਦੁਆਰਾ ਗੰਦੇ ਪਾਣੀ ਨੂੰ ਨਾਜਾਇਜ਼ ਤਰੀਕੇ ਨਾਲ ਸੁੱਟਣ ਬਾਰੇ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਲਈ, ਬੋਰਡ ਨੇ ਆਪਣੇ ਅਧਿਕਾਰੀਆਂ ਦੁਆਰਾ ਅਚਨਚੇਤ ਨਿਰੀਖਣ ਕੀਤੇ। 

ਇਸ ਪ੍ਰਕਿਰਿਆ ਵਿਚ ਇਲੈਕਟ੍ਰੋਪਲੇਟਿੰਗ ਯੂਨਿਟਸ ਦੇ ਲਈ ਲਗਾਏ ਗਏ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ ਦੇ ਨਾਲ-ਨਾਲ ਸਪੈਂਟ ਐਸਿਡ ਦੇ ਰੀਪ੍ਰੋਸੈਸਿੰਗ ਯੂਨਿਟਸ ਦੇ ਕੰਮ-ਕਾਜ ਕਰਨ ਬਾਰੇ ਵੀ ਨਿਰੀਖਣ ਕੀਤਾ ਗਿਆ। ਬੋਰਡ ਵੱਲੋਂ ਕਾਰਨ ਦੱਸੋ ਨੋਟਿਸ ਅਤੇ ਨਿੱਜੀ ਸੁਣਵਾਈ ਦਿੱਤੀ ਗਈ ਸੀ ਅਤੇ ਉਲੰਘਣਾ ਕਰਨ ਵਾਲੀਆਂ ਇਕਾਈਆਂ ਵਿਰੁੱਧ ਕਾਰਵਾਈ ਕੀਤੀ ਗਈ । ਸਪੈਂਟ ਐਸਿਡ ਦੇ 02 ਰੀਪ੍ਰੋਸੈਸਿੰਗ ਯੂਨਿਟਸ ਦੇ ਨਾਲ-ਨਾਲ ਲੁਧਿਆਣਾ ਵਿਚ ਚੱਲ ਰਹੇ ਇਲੈਕਟ੍ਰੋਪਲੇਟਿੰਗ ਯੂਨਿਟਾਂ ਲਈ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ ਨੂੰ ਵੀ 2.46 ਕਰੋੜ ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। 

ਵਰਮਾ ਨੇ ਅੱਗੇ ਦੱਸਿਆ ਕਿ ਮੈਸਰਜ਼ ਰਾਜਕੈਮ ਗਲੋਬਲ ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ, ਪਿੰਡ ਢੇਰੀ, ਜ਼ਿਲ੍ਹਾ ਲੁਧਿਆਣਾ ਦੀ ਸਥਾਪਨਾ ਇਲੈਕਟ੍ਰੋਪਲੇਟਿੰਗ/ਐਸਿਡ ਪਿਕਲਿੰਗ ਯੂਨਿਟਸ ਵਿਚੋ ਨਿਕਲੇ ਸਪੈਂਟ ਐਚਸੀਐਲ ਐਸਿਡ ਨੂੰ ਟਰੀਟ ਕਰਨ ਲਈ ਕੀਤੀ ਗਈ ਸੀ। ਨਿਰੀਖਣ ਦੌਰਾਨ ਇਸ ਰੀਪ੍ਰੋਸੈਸਿੰਗ ਯੂਨਿਟ ਵਿਚ ਕਈ ਖਾਮੀਆ ਪਾਈਆਂ ਗਈਆਂ ਸਨ, ਜਿਸ ਵਿੱਚ ਬਿਨਾਂ ਕਾਨੂੰਨੀ ਕਲੀਅਰੈਂਸਾਂ ਦੇ ਯੂਨਿਟ ਦਾ ਸੰਚਾਲਨ ਵੀ ਸ਼ਾਮਲ ਸੀ। ਇਸ ਲਈ ਯੂਨਿਟ ਨੂੰ ਪੀਪੀਸੀਬੀ ਦੁਆਰਾ 1,14,62,500/- ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਗਿਆ ਹੈ। 

ਕੋਹਾੜਾ ਵਿਖੇ ਸਥਿਤ ਦੂਜਾ ਰੀਪ੍ਰੋਸੈਸਿੰਗ ਯੂਨਿਟ ਮੈਸਰਜ਼ ਜੇਬੀਆਰ ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ ਦੇ ਨਾਮ ਹੇਠ ਕੰਮ ਕਰ ਰਿਹਾ ਸੀ, ਜੋ ਕਿ ਐਸਿਡ ਪਿਕਲਿੰਗ ਯੂਨਿਟਸ ਤੋ ਨਿਕਲੇ ਸਪੈਂਟ ਸਲਫੁਰਿਕ ਐਸਿਡ ਨੂੰ ਟਰੀਟ ਕਰਨ ਲਈ ਲਗਾਇਆ ਹੋਇਆ ਹੈ। ਨਿਰੀਖਣ ਦੌਰਾਨ ਪਾਇਆ ਗਿਆ ਕਿ ਇਹ ਰੀਪ੍ਰੋਸੈਸਿੰਗ ਯੂਨਿਟ ਸਪੈਂਟ ਸਲਫੁਰਿਕ ਐਸਿਡ ਦੇ ਨਾਲ-ਨਾਲ ਉਦਯੋਗਿਕ ਇਕਾਈਆ ਤੋਂ ਸਪੈਂਟ ਐਚਸੀਐਲ ਐਸਿਡ ਵੀ ਚੁੱਕ ਰਿਹਾ ਹੈ, ਜਦੋ ਕਿ ਇਸ ਰੀਪ੍ਰੋਸੈਸਿੰਗ ਯੂਨਿਟ ਨੂੰ ਸਿਰਫ ਸਪੈਂਟ ਸਲਫੁਰਿਕ ਐਸਿਡ ਨੂੰ ਟਰੀਟ ਕਰਨ ਦੀ ਆਗਿਆ ਦਿੱਤੀ ਹੋਈ ਹੈ। 

ਇਸ ਲਈ ਇਸ ਰੀਪ੍ਰੋਸੈਸਿੰਗ ਯੂਨਿਟ ਨੂੰ ਪੀਪੀਸੀਬੀ ਨੇ 26,25,000/- ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਹੈ। ਇਸੇ ਤਰ੍ਹਾਂ, ਮੈਸਰਜ਼ ਜੇ.ਬੀ.ਆਰ. ਟੈਕਨੋਲੋਜੀਜ਼ ਪ੍ਰਾਈਵੇਟ ਲਿਮਟਿਡ ਦੁਆਰਾ ਫੋਕਲ ਪੁਆਇੰਟ, ਲੁਧਿਆਣਾ ਵਿਖੇ ਸੰਚਾਲਿਤ ਇਲੈਕਟ੍ਰੋਪਲੇਟਿੰਗ ਯੂਨਿਟਾਂ ਲਈ ਕਾਮਨ ਐਫਲੂਐਂਟ ਟ੍ਰੀਟਮੈਂਟ ਪਲਾਂਟ ਦੀਆਂ ਗਤੀਵਿਧੀਆਂ ਦਾ ਬੋਰਡ ਦੇ ਅਧਿਕਾਰੀਆਂ ਅਤੇ ਤੀਸਰੀ ਧਿਰ ਆਡੀਟਰ ਵਜੋਂ ਇਕ ਮਾਹਰ ਵੱਲੋ ਟੀਮ ਬਣਾ ਕੇ ਆਡਿਟ ਕੀਤਾ ਗਿਆ। 

ਸੀਈਟੀਪੀ ਨੂੰ ਪਾਣੀ ਐਕਟ, 1974 ਅਤੇ ਖਤਰਨਾਕ ਅਤੇ ਹੋਰ ਰਹਿੰਦ-ਖੂੰਹਦ ਨਿਯਮਾਂ, 2016 ਦੀਆਂ ਕਈ ਧਾਰਾਵਾਂ ਦੀ ਉਲੰਘਣਾ ਕਰਦਿਆਂ ਪਾਇਆ ਗਿਆ। ਇਸ ਲਈ ਸੀਈਟੀਪੀ ਨੂੰ ਪੀਪੀਸੀਬੀ ਨੇ 1,05,15,500/- ਰੁਪਏ ਦਾ ਵਾਤਾਵਰਣ ਮੁਆਵਜ਼ਾ ਲਗਾਇਆ ਹੈ। ਵਰਮਾ ਨੇ ਸਾਰੇ ਉਦਯੋਗਾਂ ਨੂੰ ਪ੍ਰਦੂਸ਼ਣ ਰੋਕਥਾਮ ਕਾਨੂੰਨਾਂ ਦੀ ਪਾਲਣਾ ਕਰਨ ਦੀ ਤਾਕੀਦ ਕੀਤੀ ਤਾਂ ਜੋ ਲੋਕ ਇੱਕ ਸਾਫ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਣ ਵਿੱਚ ਰਹਿ ਸਕਣ। ਵਰਮਾ ਨੇ ਅੱਗੇ ਕਿਹਾ ਜੇਕਰ ਕੋਈ ਅਧਿਕਾਰੀ ਉਦਯੋਗ ਨੂੰ ਬਿਨ੍ਹਾ ਵਜ੍ਹਾ ਤੰਗ/ਪ੍ਰੇਸ਼ਾਨ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਟਾਪ ਹੈਡਲਾਈਨ

Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
PM Kisan Samman Nidhi : ਕਿਸਾਨ ਨਿਧੀ ਦੀ ਕਿਸ਼ਤ ਆਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਨਹੀਂ ਤਾਂ ਅਟਕ ਸਕਦੀ ਹੈ ਕਿਸ਼ਤ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
Gursimran Mand ਨਾਲ ਕਥਿਤ ਕੁੱਟਮਾਰ ਦਾ ਮਾਮਲਾ , ਸਿੱਖ ਸੰਗਤ ਨੇ ਅੰਬਾਲਾ ਥਾਣਾ ਘੇਰਿਆ  ,ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ
West Bengal 'ਚ ਮਮਤਾ ਬੈਨਰਜੀ 'ਤੇ ਹਮਲਾ, ਕਾਰ 'ਤੇ ਸੁੱਟੇ ਪੱਥਰ, ਲਗਾਏ ‘ਚੋਰ-ਚੋਰ’ ਦੇ ਨਾਅਰੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget