ਪੜਚੋਲ ਕਰੋ

ਪੰਜਾਬ ਪਿਛਲੇ ਸਾਲ ਦੇ ਮੁਕਾਬਲੇ ਸਤੰਬਰ 'ਚ 'ਮਾਲੋਮਾਲ', ਕੁੱਲ 1055.24 ਕਰੋੜ ਜੀਐਸਟੀ ਮਾਲੀਆ ਖ਼ਜ਼ਾਨੇ 'ਚ ਪਹੁੰਚਿਆ

ਗੁੱਡਸ ਤੇ ਸਰਵਿਸਿਜ਼ ਟੈਕਸ ਕਲੈਕਸ਼ਨ ਦੇ ਫਰੰਟ 'ਤੇ ਪੰਜਾਬ ਸਰਕਾਰ ਨੂੰ ਸਤੰਬਰ 2020 'ਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸ ਸਾਲ ਪੰਜਾਬ ਦਾ ਸਤੰਬਰ 2020 ਦੌਰਾਨ ਕੁੱਲ ਜੀਐਸਟੀ ਮਾਲੀਆ 1055.24 ਕਰੋੜ ਰੁਪਏ ਰਿਹਾ।

ਚੰਡੀਗੜ੍ਹ: ਗੁੱਡਸ ਤੇ ਸਰਵਿਸਿਜ਼ ਟੈਕਸ ਕਲੈਕਸ਼ਨ ਦੇ ਫਰੰਟ 'ਤੇ ਪੰਜਾਬ ਸਰਕਾਰ ਨੂੰ ਸਤੰਬਰ 2020 'ਚ ਰਾਹਤ ਮਿਲਦੀ ਨਜ਼ਰ ਆ ਰਹੀ ਹੈ। ਇਸ ਸਾਲ ਪੰਜਾਬ ਦਾ ਸਤੰਬਰ 2020 ਦੌਰਾਨ ਕੁੱਲ ਜੀਐਸਟੀ ਮਾਲੀਆ 1055.24 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀਐਸਟੀ ਮਾਲੀਆ 974.96 ਕਰੋੜ ਸੀ, ਜੋ ਇਸ ਸਾਲ 8.23 ਫੀਸਦੀ ਦਾ ਵਾਧਾ ਦਰਸਾਉਂਦਾ ਹੈ। ਕੋਵਿਡ-19 ਕਾਰਨ ਟੈਕਸ ਦਾਤਾਵਾਂ ਨੂੰ ਪਿਛਲੇ ਮਹੀਨਿਆਂ ਦੀ ਰਿਟਰਨ ਭਰਨ ਲਈ ਰਾਹਤ ਪ੍ਰਦਾਨ ਕੀਤੀ ਗਈ ਸੀ ਤੇ ਪਿਛਲੇ ਸਾਲ 5 ਕਰੋੜ ਤੋਂ ਘੱਟ ਟਰਨ ਓਵਰ ਵਾਲੇ ਟੈਕਸ ਦਾਤਾਵਾਂ ਨੂੰ ਸਤੰਬਰ 2020 ਤੱਕ ਰਿਟਰਨ ਭਰਨ ਵਿੱਚ ਢਿੱਲ ਦਿੱਤੀ ਗਈ ਹੈ। ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਦੌਰਾਨ ਪੰਜਾਬ ਦਾ ਕੁੱਲ ਜੀਐਸਟੀ ਮਾਲੀਆ 4685.72 ਕਰੋੜ ਰੁਪਏ ਸੀ ਜਦੋਂਕਿ ਪਿਛਲੇ ਸਾਲ ਇਨ੍ਹਾਂ 6 ਮਹੀਨਿਆਂ ਦੌਰਾਨ ਕੁੱਲ ਜੀਐਸਟੀ ਮਾਲੀਆ 6790.34 ਕਰੋੜ ਰੁਪਏ ਸੀ। ਇਸ ਤਰ੍ਹਾਂ  31 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1055.24 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕੁੱਲ ਸੁਰੱਖਿਅਤ ਮਾਲੀਏ ਦਾ 43.91 ਫੀਸਦੀ ਬਣਦਾ ਹੈ। PM ਮੋਦੀ ਨੇ ਲਾਂਚ ਕੀਤਾ Property Card, ਬੈਂਕਾ ਤੋਂ ਆਸਾਨੀ ਨਾਲ ਮਿਲ ਸਕੇਗਾ ਕਰਜ਼ ਇਸ ਤਰ੍ਹਾਂ ਸਤੰਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1347.76 ਕਰੋੜ ਹੈ ਜੋ ਅਜੇ ਤੱਕ ਪ੍ਰਾਪਤ ਨਹੀਂ ਹੋਈ। ਅਪਰੈਲ ਤੋਂ ਅਗਸਤ 2020 ਦੌਰਾਨ ਮੁਆਵਜ਼ੇ ਦੀ ਰਕਮ 10338 ਕਰੋੜ ਰੁਪਏ ਹੈ ਜਿਸ ਵਿੱਚੋਂ 838 ਕਰੋੜ ਰੁਪਏ ਅਕਤੂਬਰ ਦੇ ਪਹਿਲੇ ਹਫਤੇ ਹਾਸਲ ਹੋਏ ਤੇ ਬਾਕੀ ਬਚਦੀ 9500 ਕਰੋੜ ਰੁਪਏ ਰਾਸ਼ੀ ਦੀ ਹਾਲੇ ਉਡੀਕ ਹੈ। ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਕੁੱਲ ਜੀਐਸਟੀ ਮਾਲੀਆ ਸੰਗ੍ਰਹਿ ਸਤੰਬਰ 2020 ਦੇ ਮਹੀਨੇ ਦੌਰਾਨ 95,480 ਕਰੋੜ ਰੁਪਏ ਹੈ, ਜਿਸ ਵਿੱਚ ਸੀਜੀਐਸਟੀ ਦੀ 17,741 ਕਰੋੜ ਰੁਪਏ, ਐਸਜੀਐਸਟੀ 23,131 ਕਰੋੜ ਰੁਪਏ, ਆਈਜੀਐਸਟੀ 47,484 ਕਰੋੜ ਰੁਪਏ ਤੇ ਸੈਸ 7124 ਕਰੋੜ ਰੁਪਏ ਹੈ। ਜਦਕਿ ਪਿਛਲੇ ਸਾਲ ਸਤੰਬਰ 2019 ਦੌਰਾਨ ਕੁੱਲ ਰਾਸ਼ਟਰੀ ਜੀਐਸਟੀ ਦਾ ਮਾਲੀਆ 91,916 ਕਰੋੜ ਰੁਪਏ ਇਕੱਤਰ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਸਤੰਬਰ 2020 ਦੌਰਾਨ ਰਾਸ਼ਟਰੀ ਕੁੱਲ ਜੀਐਸਟੀ ਮਾਲੀਆ ਪਿਛਲੇ ਸਾਲ ਦੇ ਇਸੇ ਮਹੀਨੇ ਦੇ ਇਕੱਤਰ ਹੋਏ ਜੀਐਸਟੀ ਮਾਲੀਏ ਨਾਲੋਂ 4 ਫੀਸਦੀ ਜ਼ਿਆਦਾ ਹੈ। ਫੋਨ ਚੋਰੀ ਹੋਣ 'ਤੇ ਨਾ ਲਵੋ ਟੈਨਸ਼ਨ, ਇਸ ਸੌਖੇ ਤਰੀਕੇ ਨਾਲ ਮਿਲ ਜਾਵੇਗਾ ਗਵਾਚਿਆ ਫੋਨ ਇਸ ਤੋਂ ਇਲਾਵਾ ਆਯਾਤ ਦੀਆਂ ਵਸਤਾਂ 'ਤੇ ਘਰੇਲੂ ਲੈਣ-ਦੇਣ ਤੋਂ ਕੁੱਲ ਰਾਸ਼ਟਰੀ ਜੀਐਸਟੀ ਮਾਲੀਆ ਪਿਛਲੇ ਸਾਲ ਇਸੇ ਮਹੀਨੇ ਦੇ ਅੰਕੜਿਆਂ ਦਾ ਕ੍ਰਮਵਾਰ 102 ਫੀਸਦੀ ਤੇ 105 ਫੀਸਦੀ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਅਪਰੈਲ ਤੋਂ ਸਤੰਬਰ 2020 ਲਈ ਵੈਟ ਤੇ ਸੀਐਸਟੀ ਕੁੱਲ ਮਾਲੀਆ 2499.77 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 2729.47 ਕਰੋੜ ਰੁਪਏ ਸੀ, ਜੋ ਕਿ 8.42 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget