ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਨਵੇਂ ਹੁਕਮ ਜਾਰੀ ਕਰ ਸੂਬੇ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਵੀ ਕੋਰੋਨਾ ਮਹਾਮਾਰੀ ਨਾਲ ਲੜਨ ਲਈ ਸ਼ਾਮਲ ਕਰ ਲਿਆ ਹੈ। ਨਵੇਂ ਹੁਕਮਾਂ ਤਹਿਤ ਉਨ੍ਹਾਂ ਹਸਪਤਾਲਾਂ ਨੂੰ ਕੋਰੋਨਾ ਦੇ ਇਲਾਜ ਲਈ ਵਰਤਿਆ ਜਾਵੇਗਾ ਜਿਨ੍ਹਾਂ ਵਿੱਚ ਘੱਟੋ-ਘੱਟ 50 ਬਿਸਤਰਿਆਂ ਦੀ ਵਿਵਸਥਾ ਹੈ।


ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਕਲੀਨੀਕਲ ਅਸਟੈਬਲਿਸ਼ਮੈਂਟ (ਰਜਿਸਟ੍ਰੇਸ਼ਨ ਐਂਡ ਰੈਗੂਲੇਸ਼ਨ) ਆਰਡੀਨੈਂਸ 2020 ਦੀ ਉਪ ਧਾਰਾ (3) ਦੀ ਧਾਰਾ 1 ਤਹਿਤ ਪ੍ਰਾਈਵੇਟ ਹਸਪਤਾਲਾਂ ਨੂੰ ਕੋਰੋਨਾ ਖ਼ਿਲਾਫ਼ ਜੰਗ ਦੇ ਘੇਰੇ ਵਿੱਚ ਲਿਆਂਦਾ ਹੈ। ਇਹ ਫੈਸਲਾ 10 ਅਪ੍ਰੈਲ ਨੂੰ ਕੈਬਨਿਟ ਬੈਠਕ ਵਿੱਚ ਹੋਏ ਫੈਸਲਿਆਂ ਦੀ ਤਰਜ਼ 'ਤੇ ਲਿਆ ਗਿਆ ਹੈ।

ਆਰਡੀਨੈਂਸ ਤਹਿਤ ਹੁਣ ਪ੍ਰਾਈਵੇਟ ਹਸਪਤਾਲਾਂ ਨੂੰ ਇਲਾਜ ਦੇ ਮਾਪਦੰਡਾਂ ਦੀ ਪਾਲਣਾ ਕਰਨੀ ਹੋਵੇਗੀ। ਇਸ ਤੋਂ ਇਲਾਵਾ 100 ਬਿਸਤਰਿਆਂ ਜਾਂ ਇਸ ਤੋਂ ਵੱਧ ਵਾਲੇ ਸਿਹਤ ਸੰਸਥਾਵਾਂ ਲਈ ਵਿਸ਼ੇਸ਼ ਰਜਿਸਟ੍ਰੇਸ਼ਨ ਅਥਾਰਟੀ ਦਾ ਗਠਨ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ-