ਪੜਚੋਲ ਕਰੋ
ਪੰਜਾਬ ‘ਚ ਅੱਜ 21 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਵੱਧ ਕੇ ਹੋਈ 2081
ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ।
![ਪੰਜਾਬ ‘ਚ ਅੱਜ 21 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਵੱਧ ਕੇ ਹੋਈ 2081 punjab reports 21 new covid-19 cases in Punjab, count rises to 2081 ਪੰਜਾਬ ‘ਚ ਅੱਜ 21 ਨਵੇਂ ਕੋਰੋਨਾ ਪੌਜ਼ੇਟਿਵ ਕੇਸ ਆਏ ਸਾਹਮਣੇ, ਪੀੜਤਾਂ ਦੀ ਗਿਣਤੀ ਵੱਧ ਕੇ ਹੋਈ 2081](https://static.abplive.com/wp-content/uploads/sites/5/2020/04/01192632/Coronavirus.jpeg?impolicy=abp_cdn&imwidth=1200&height=675)
ਚੰਡੀਗੜ੍ਹ: ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਪੰਜਾਬ ‘ਚ ਕੋਰੋਨਾ ਦੇ ਮਾਮਲਿਆਂ ਵਿਚ ਲਗਾਤਾਰ ਇਜ਼ਾਫਾ ਹੋ ਰਿਹਾ ਹੈ। ਪੰਜਾਬ ਵਿੱਚ ਅੱਜ ਸਵੇਰੇ ਕੋਰੋਨਾ ਦੇ 21 ਨਵੇਂ ਮਰੀਜ਼ ਸਾਹਮਣੇ ਆਉਣ ਨਾਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2081 ਹੋ ਗਈ ਹੈ।
ਜਾਣਕਾਰੀ ਮੁਤਾਬਕ ਅੱਜ ਸਵੇਰੇ 10 ਵਜੇ ਤੱਕ ਅੰਮ੍ਰਿਤਸਰ 10, ਜਲੰਧਰ ਤੋਂ 6 ਅਤੇ ਤਰਨਤਾਰਨ, ਪਟਿਆਲਾ, ਐਸਏਐਸ ਨਗਰ ਤੇ ਕਪੂਰਥਲਾ ਤੋਂ 1-1 ਨਵੇਂ ਕੇਸ ਸਾਹਮਣੇ ਆਏ ਹਨ। ਉੱਥੇ ਹੀ ਰਾਹਤ ਵਾਲੀ ਖ਼ਬਰ ਇਹ ਹੈ ਕਿ ਹੁਣ ਤੱਕ ਕੋਰੋਨਾ ਦੇ 91 ਫੀਸਦੀ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ ਹਨ।
ਦੱਸ ਦੇਈਏ ਕਿ ਪੰਜਾਬ ਵਿੱਚ ਕੁੱਲ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 2081 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 40 ਹੋ ਗਿਆ ਹੈ। ਇਸ ਦੌਰਾਨ ਸੂਬੇ ਵਿੱਚ ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 1913 ਹੋ ਗਈ ਹੈ। ਪੰਜਾਬ ਵਿੱਚ ਕੋਰੋਨਾ ਦੇ ਕੇਵਲ 128 ਮਰੀਜ਼ ਹੀ ਹਸਪਤਾਲ ਵਿੱਚ ਦਾਖਲ ਹਨ ਅਤੇ ਪੰਜਾਬ ਵਿੱਚ ਇਕ ਕੋਰੋਨਾ ਪੀੜਤ ਮਰੀਜ਼ ਦੀ ਹਾਲਤ ਨਾਜ਼ੂਕ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਬਜਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)