Punjab Debt News : ਪੰਜਾਬ ਦੀ ਕਰਜ਼ੇ ਵਾਲੀ ਪੰਡ ਹੋਈ ਹੋਰ ਭਾਰੀ, ਸਰਕਾਰ ਨੇ RBI ਤੋਂ ਲਿਆ ਵੱਡਾ ਕਰਜ਼ਾ!
Punjab Debt News : ਪੰਜਾਬ ਪਹਿਲਾਂ ਹੀ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਅਤੇ ਇਸ ਦਰਮਿਆਨ ਸੂਬਾ ਸਰਕਾਰ ਨੇ ਇੱਕ ਵਾਰ ਫਿਰ ਨਵਾਂ ਕਰਜ਼ਾ ਲਿਆ ਹੈ। ਇਸ ਨਾਲ ਪੰਜਾਬ ਦੇ ਸਿਰ 'ਤੇ ਕਰਜ਼ੇ ਦਾ ਭਾਰ

Punjab Debt News : ਪੰਜਾਬ ਪਹਿਲਾਂ ਹੀ ਭਾਰੀ ਕਰਜ਼ੇ ਦੇ ਬੋਝ ਹੇਠ ਦੱਬਿਆ ਹੋਇਆ ਹੈ ਅਤੇ ਇਸ ਦਰਮਿਆਨ ਸੂਬਾ ਸਰਕਾਰ ਨੇ ਇੱਕ ਵਾਰ ਫਿਰ ਨਵਾਂ ਕਰਜ਼ਾ ਲਿਆ ਹੈ। ਇਸ ਨਾਲ ਪੰਜਾਬ ਦੇ ਸਿਰ 'ਤੇ ਕਰਜ਼ੇ ਦਾ ਭਾਰ ਹੋਰ ਵੱਧ ਗਿਆ ਹੈ। ਜਾਣਕਾਰੀ ਅਨੁਸਾਰ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭਾਰਤੀ ਰਿਜ਼ਰਵ ਬੈਂਕ (RBI) ਤੋਂ 1,000 ਕਰੋੜ ਰੁਪਏ ਦਾ ਨਵਾਂ ਕਰਜ਼ਾ ਲਿਆ ਹੈ। ਇਸ ਨਵੇਂ ਕਰਜ਼ੇ ਦੇ ਨਾਲ ਮੌਜੂਦਾ ਵਿੱਤੀ ਸਾਲ ਦੌਰਾਨ ਲਏ ਗਏ ਕਰਜ਼ੇ ਦੀ ਰਕਮ 6,300 ਕਰੋੜ ਰੁਪਏ ਤੱਕ ਪਹੁੰਚ ਗਈ ਹੈ।
ਭਾਰਤੀ ਰਿਜ਼ਰਵ ਬੈਂਕ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਮੁਤਾਬਕ ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਬਾਜ਼ਾਰ ਤੋਂ ਵੱਡੀ ਰਕਮ ਕਰਜ਼ੇ ਵਜੋਂ ਇਕੱਠੀ ਕੀਤੀ ਹੈ। ਆਰਬੀਆਈ ਦੇ ਕੈਲੰਡਰ ਅਨੁਸਾਰ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ (ਅਪ੍ਰੈਲ ਤੋਂ ਜੂਨ 2026) ਦੌਰਾਨ ਪੰਜਾਬ ਸਰਕਾਰ ਕੁੱਲ 9,500 ਕਰੋੜ ਰੁਪਏ ਦਾ ਕਰਜ਼ਾ ਬਾਜ਼ਾਰ ਤੋਂ ਲੈਣ ਜਾ ਰਹੀ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਕਰਜ਼ਾ 7 ਅਪ੍ਰੈਲ ਤੋਂ 23 ਜੂਨ 2026 ਦੇ ਵਿਚਕਾਰ ਵੱਖ-ਵੱਖ ਕਿਸ਼ਤਾਂ ਵਿੱਚ ਲਿਆ ਗਿਆ ਹੈ। ਇਸ ਵਿੱਚ ਅਪ੍ਰੈਲ ਮਹੀਨੇ ਦੌਰਾਨ 4,000 ਕਰੋੜ ਰੁਪਏ, ਮਈ ਵਿੱਚ 3,000 ਕਰੋੜ ਰੁਪਏ ਅਤੇ ਜੂਨ ਵਿੱਚ 2,500 ਕਰੋੜ ਰੁਪਏ ਦਾ ਕਰਜ਼ਾ ਸ਼ਾਮਲ ਹੈ।
ਜ਼ਿਕਰਯੋਗ ਹੈ ਕਿ ਪੰਜਾਬ 'ਤੇ ਪਹਿਲਾਂ ਹੀ 3 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਹੈ। ਅਜਿਹੇ ਵਿੱਚ ਨਵੇਂ ਕਰਜ਼ੇ ਨਾਲ ਸੂਬੇ ਦੇ ਵਿੱਤੀ ਬੋਝ ਵਿੱਚ ਹੋਰ ਵਾਧਾ ਹੋਵੇਗਾ।
ਇਹ ਵੀ ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਕਈ ਲੱਖ ਕਰੋੜ ਰੁਪਏ ਦਾ ਕਰਜ਼ਾ ਲਿਆ ਜਾ ਚੁੱਕਾ ਹੈ। ਭਾਵੇਂ ਸਰਕਾਰ ਵੱਲੋਂ ਲੋਕ ਭਲਾਈ ਸਕੀਮਾਂ, ਸੁਵਿਧਾਵਾਂ ਅਤੇ ਰੁਜ਼ਗਾਰ ਦੇਣ ਦੇ ਦਾਅਵੇ ਕੀਤੇ ਜਾਂਦੇ ਹਨ, ਪਰ ਦੂਜੇ ਪਾਸੇ ਕਈ ਵਿਭਾਗਾਂ ਵਿੱਚ ਅਜੇ ਵੀ ਭਰਤੀਆਂ ਪੂਰੀ ਤਰ੍ਹਾਂ ਨਹੀਂ ਹੋ ਸਕੀਆਂ। ਇਸ ਦੇ ਨਾਲ ਹੀ ਕਰਮਚਾਰੀਆਂ ਦੀਆਂ ਤਨਖਾਹਾਂ ਅਤੇ ਡੀਏ ਦੇ ਬਕਾਏ ਸਬੰਧੀ ਮਸਲੇ ਵੀ ਬਰਕਰਾਰ ਹਨ।
ਉੱਧਰ, ਆਪਣੀਆਂ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕਈ ਹੋਰ ਵਿਭਾਗਾਂ ਦੇ ਕਰਮਚਾਰੀ ਵੀ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਦੇ ਰਾਹ 'ਤੇ ਹਨ। ਇਸ ਸਥਿਤੀ ਨੂੰ ਦੇਖਦਿਆਂ ਵਿਰੋਧੀ ਧਿਰਾਂ ਸਰਕਾਰ ਦੀ ਵਿੱਤੀ ਪ੍ਰਬੰਧਕੀ 'ਤੇ ਵੀ ਸਵਾਲ ਖੜ੍ਹੇ ਕਰ ਰਹੀਆਂ ਹਨ।
Before You Go
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
ਟ੍ਰੈਂਡਿੰਗ ਟੌਪਿਕ






















