Punjab SSB ਸਕੂਲ ਲਾਇਬ੍ਰੇਰੀਅਨ ਦੀ ਭਰਤੀ ਲਈ ਅਗਲੇ ਮਹੀਨੇ ਹੋਵੇਗੀ ਆਫਲਾਈਨ ਪ੍ਰੀਖਿਆ, ਪੜ੍ਹੋ ਪੂਰੀ ਡਿਟੇਲ
ਪੰਜਾਬ ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਨੇ ਵੀ ਸਕੂਲ ਲਾਇਬ੍ਰੇਰੀਅਨ ਦੀ ਭਰਤੀ ਲਈ ਆਫਲਾਈਨ ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਚੰਡੀਗੜ੍ਹ: ਕੋਰੋਨਾ ਦਾ ਪ੍ਰਭਾਵ ਘਟਦਾ ਦੇਖ ਸਰਕਾਰਾਂ ਵੱਲੋਂ ਢਿੱਲ ਦਿੱਤੀ ਜਾ ਰਹੀ ਹੈ। ਇਸੇ ਦੇ ਚੱਲਦਿਆਂ ਹੁਣ ਜ਼ਿੰਦਗੀ 'ਚ ਗਤੀਵਿਧੀਆਂ ਆਮ ਵਾਂਗ ਹੋਣੀਆਂ ਸ਼ੁਰੂ ਹੋ ਰਹੀਆਂ ਹਨ। ਪੰਜਾਬ ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਨੇ ਵੀ ਸਕੂਲ ਲਾਇਬ੍ਰੇਰੀਅਨ ਦੀ ਭਰਤੀ ਲਈ ਆਫਲਾਈਨ ਪ੍ਰੀਖਿਆ ਕਰਵਾਉਣ ਦਾ ਫੈਸਲਾ ਕੀਤਾ ਹੈ।
ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦੇ ਹੋਏ ਅਧੀਨ ਸੇਵਾਵਾਂ ਚੋਣ ਬੋਰਡ (ਐਸਐਸਐਸਬੀ) ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਪ੍ਰੀਖਿਆ 18 ਜੁਲਾਈ ਨੂੰ ਪੈਨ-ਐਂਡ-ਪੇਪਰ ਮੋਡ ਵਿੱਚ ਆਯੋਜਿਤ ਕੀਤੀ ਜਾਏਗੀ। ਬਹਿਲ ਨੇ ਇਹ ਵੀ ਦੱਸਿਆ ਕਿ 18 ਜੁਲਾਈ ਨੂੰ ਪ੍ਰੀਖਿਆ ਕਰਵਾਉਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਲਿਖਤੀ ਇਮਤਿਹਾਨ ਵਿਚ ਸਫਲ ਉਮੀਦਵਾਰਾਂ ਦੀ ਕਾਊਂਸਲਿੰਗ ਵਿਚ ਵਿਦਿਅਕ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਦੀਆਂ ਸਿਫਾਰਸ਼ਾਂ ਵਿਭਾਗ ਨੂੰ ਭੇਜੀਆਂ ਜਾਣਗੀਆਂ। ਬਹਿਲ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੁਜ਼ਗਾਰ ਯੋਜਨਾ ਦੀ ਨੀਤੀ ਦੀ ਪਾਲਣਾ ਕਰਦਿਆਂ ਬੋਰਡ ਪ੍ਰੀਖਿਆ ਵਿੱਚ ਆਧੁਨਿਕ ਤਕਨੀਕੀ ਉਪਕਰਣ ਜਿਵੇਂ ਜੈਮਰ, ਬਾਇਓਮੈਟ੍ਰਿਕਸ, ਵੀਡੀਓਗ੍ਰਾਫੀ ਆਦਿ ਸਥਾਪਤ ਕਰੇਗਾ ਅਤੇ ਭਰਤੀ ਪੂਰੀ ਤਰ੍ਹਾਂ ਨਾਲ ਮੈਰਿਟ ਦੇ ਅਧਾਰ 'ਤੇ ਕੀਤੀ ਜਾਏਗੀ।
ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਹਾਲ ਹੀ ਵਿੱਚ ਕੇਂਦਰੀ ਅਧਿਆਪਕ ਯੋਗਤਾ ਟੈਸਟ (ਸੀਟੀਈਟੀ) ਲਈ ਉਮੀਦਵਾਰਾਂ ਦੇ ਸਰਟੀਫਿਕੇਟ ਬਾਰੇ ਸਪਸ਼ਟੀਕਰਨ ਜਾਰੀ ਕੀਤਾ ਸੀ। ਸਿੱਖਿਆ ਮੰਤਰਾਲੇ ਦੇ ਟੀਈਟੀ ਸਕੋਰ ਦੀ ਉਮਰ ਵਧਾਉਣ ਦੇ ਫੈਸਲੇ ਤੋਂ ਬਾਅਦ ਬੋਰਡ ਨੇ ਪਿਛਲੇ ਸਾਲਾਂ ਦੀਆਂ ਪ੍ਰੀਖਿਆਵਾਂ ਲਈ ਕੋਈ ਨਵਾਂ ਸਰਟੀਫਿਕੇਟ ਜਾਰੀ ਨਾ ਕਰਨ ਦਾ ਫੈਸਲਾ ਕੀਤਾ ਹੈ।
Education Loan Information:
Calculate Education Loan EMI