ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਅੱਜ ਪੰਜਾਬ ‘ਚ ਲੌਕਡਾਊਨ ਦਾ 10ਵਾਂ ਦਿਨ ਹੈ। ਸਖ਼ਤੀ ਕਾਰਨ ਲੋਕ ਇਸ ਦਾ ਪਾਲਣ ਕਰ ਰਹੇ ਹਨ। ਪ੍ਰਸ਼ਾਸਨ ਤੇ ਸਮਾਜਿਕ ਸੰਸਥਾਵਾਂ ਉਨ੍ਹਾਂ ਨੂੰ ਲੋੜੀਂਦੀਆਂ ਚੀਜ਼ਾਂ ਮੁਹੱਈਆ ਕਰ ਰਹੀਆਂ ਹਨ। ਹਾਲਾਂਕਿ, ਬਹੁਤ ਸਾਰੇ ਸ਼ਹਿਰਾਂ ਵਿੱਚ ਜ਼ਰੂਰੀ ਚੀਜ਼ਾਂ ਦੀ ਘਾਟ ਸ਼ੁਰੂ ਹੋ ਗਈ ਹੈ। ਸਪਲਾਈ ਚੇਨ ਪ੍ਰਭਾਵਿਤ ਹੋਣ ਕਰਕੇ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਵੀ ਸਥਿਤੀ ਆਮ ਨਹੀਂ ਹੋ ਰਹੀ। ਦੂਜੇ ਪਾਸੇ, ਬਹੁਤ ਸਾਰੀਆਂ ਸੰਸਥਾਵਾਂ ਤੇ ਪ੍ਰਸ਼ਾਸਨ ਲੋਕਾਂ ਨੂੰ ਲੋੜਵੰਦ ਚੀਜ਼ਾਂ ਮੁਹੱਈਆ ਕਰਨ ਲਈ ਨਿਰੰਤਰ ਕੰਮ ਕਰ ਰਹੇ ਹਨ। ਇਸ ਦੌਰਾਨ ਪੰਜਾਬ ਵਿੱਚ ਸੰਕਰਮਿਤ ਦੀ ਗਿਣਤੀ 48 ਤੱਕ ਪਹੁੰਚ ਗਈ ਹੈ ਤੇ ਪੰਜ ਲੋਕਾਂ ਦੀ ਮੌਤ ਹੋ ਗਈ ਹੈ।
ਲੁਧਿਆਣਾ ਵਿੱਚ ਹੁਣ ਤੱਕ ਕੁਲ ਚਾਰ ਔਰਤਾਂ ਦੀ ਸੰਕਰਮਿਤ ਹੋਣ ਦੀ ਪੁਸ਼ਟੀ ਹੋ ਚੁੱਕੀ ਹੈ। ਇਨ੍ਹਾਂ ਵਿੱਚੋਂ ਇੱਕ ਔਰਤ ਦੀ ਮੌਤ ਹੋ ਗਈ ਹੈ। ਇਹ ਔਰਤ ਅਮਰਪੁਰਾ ਖੇਤਰ ਵਿੱਚ ਰਹਿੰਦੀ ਸੀ। ਉਸ ਖੇਤਰ ਨੂੰ ਸੀਲ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਪ੍ਰਵਾਸੀ ਮਜ਼ਦੂਰਾਂ ਲਈ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ 50 ਪਨਾਹ ਘਰ ਬਣਾਏ ਗਏ ਹਨ। ਉਨ੍ਹਾਂ ਦੇ ਖਾਣ-ਪੀਣ ਤੇ ਰਹਿਣ ਦੇ ਨਾਲ-ਨਾਲ ਇੱਥੇ ਡਾਕਟਰੀ ਸਹੂਲਤਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਆਮ ਆਦਮੀ ਪਾਰਟੀ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੂਬੇ ਵਿੱਚ ਰਾਸ਼ਨ ਦੀ ਵੰਡ ‘ਤੇ ਸਵਾਲ ਚੁੱਕੇ ਹਨ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ। ਇਸ ਵਿੱਚ ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਦਿੱਤਾ ਗਿਆ ਰਾਸ਼ਨ ਸਿਰਫ ਕਾਂਗਰਸ ਪਾਰਟੀ ਨਾਲ ਜੁੜੇ ਲੋਕਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਬੂਥ ਪੱਧਰ ਦੇ ਅਧਿਕਾਰੀ ਨੂੰ ਰਾਸ਼ਨ ਦੀ ਵੰਡ ਕਰਵਾਉਣ ਲਈ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ।
ਪੰਜਾਬ 'ਚ ਕਰਫਿਊ ਦੇ 10ਵੇਂ ਦਿਨ ਵਿਗੜਿਆ ਤਾਣਾਬਾਣਾ! 5 ਮੌਤਾਂ, 48 ਪੀੜਤ, ਸ਼ਹਿਰਾਂ 'ਚ ਮੁੱਕਣ ਲੱਗੀਆਂ ਜ਼ਰੂਰੀ ਚੀਜ਼ਾਂ
ਮਨਵੀਰ ਕੌਰ ਰੰਧਾਵਾ
Updated at:
03 Apr 2020 02:56 PM (IST)
ਲੌਕਡਾਊਨ ‘ਚ ਨਿਜ਼ਾਮੂਦੀਨ, ਦਿੱਲੀ ਵਿੱਚ ਤਬਲੀਗੀ ਜਮਾਤ ਦੇ ਮਾਰਕਲਾਜ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੇ ਵੀ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਉਨ੍ਹਾਂ ਨੂੰ ਮੁਕਤਸਰ ਵਿੱਚ 14 ਵਿਅਕਤੀਆਂ, ਜਲੰਧਰ ਦੇ 18 ਲੋਕਾਂ ਨੂੰ ਲੱਭਣ ਤੋਂ ਬਾਅਦ ਮਸਜਿਦਾਂ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਉੱਤਰ ਪ੍ਰਦੇਸ਼ ਦੇ ਫੈਜ਼ਾਬਾਦ ਜ਼ਿਲ੍ਹੇ ਦੇ 18 ਵਿਅਕਤੀਆਂ ਨੂੰ ਵੀਰਵਾਰ ਦੀ ਰਾਤ ਨੂੰ ਪਟਿਆਲਾ ਜ਼ਿਲ੍ਹੇ ਦੇ ਕਸਬਾ ਨਾਭਾ ਦੀ ਇੱਕ ਮਸਜਿਦ ਵਿੱਚ ਕੁਆਰੰਟੀਨ ਕੀਤਾ ਗਿਆ ਹੈ।
- - - - - - - - - Advertisement - - - - - - - - -