ਚੰਡੀਗੜ੍ਹ: ਦੇਸ਼ 'ਚ ਕੋਰੋਆ ਦੇ ਵੱਧ ਰਹੇ ਕੇਸਾਂ ਦੇ ਦਰਮਿਆਨ ਕੋਰੋਨਾ ਵੈਕਸੀਨ ਦੀ ਘਾਟ ਦੇਖ ਜਾ ਰਹੀ ਹੈ। ਇਸ ਦਰਮਿਆਨ ਸੀਰਮ ਇੰਸਟੀਚਿਊਟ ਆਫ ਇੰਡੀਆ ਵਲੋਂ ਇਕ ਦੋ ਦਿਨਾਂ 'ਚ ਪੰਜਾਬ ਨੂੰ ਇਕ ਲੱਖ ਵੈਕਸੀਨ ਡੋਜ਼ ਮਿਲਣ ਦੀ ਉਮੀਦ ਹੈ। ਇਸ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਸੋਮਵਾਰ ਤੋਂ ਸਰਕਾਰੀ ਹਸਪਤਾਲਾਂ ਵਿੱਚ 18 ਅਤੇ ਇਸ ਤੋਂ ਵੱਧ ਉਮਰ ਵਰਗ ਦੇ ਮੁੱਢਲੇ ਸਮੂਹਾਂ ਦੇ ਟੀਕਾਕਰਨ ਦੀ ਸ਼ੁਰੂਆਤ ਕਰਨ ਦੀ ਤਿਆਰੀ ਕੀਤੀ ਜਾਵੇ।

 

ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕੋਵਿਡ ਸਮੀਖਿਆ 'ਤੇ ਇਕ ਵਰਚੁਅਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਲੈਵਲ-3 ਲਈ ਪਹਿਚਾਣੇ ਗਏ ਪ੍ਰਾਇਮਰੀ ਸਮੂਹਾਂ ਦੀ ਟੀਕਾਕਰਨ ਦੀ ਖੁਰਾਕ ਮਿਲਣ ਤੋਂ ਬਾਅਦ ਜਲਦੀ ਹੀ ਕੰਮ ਸ਼ੁਰੂ ਹੋ ਜਾਵੇਗਾ। ਰਾਜ ਸਰਕਾਰ ਨੇ ਉਸਾਰੀ ਕਾਮੇ, ਅਧਿਆਪਕ, ਸਰਕਾਰੀ ਕਰਮਚਾਰੀ ਅਤੇ ਹੋਰ ਬਿਮਾਰੀਆਂ ਵਾਲੇ ਉੱਚ ਜੋਖਮ ਵਾਲੇ ਵਿਅਕਤੀਆਂ ਨੂੰ 18 ਸਾਲ ਤੋਂ ਉਪਰ ਦੀ ਉਮਰ ਸਮੂਹ ਵਿੱਚ ਪ੍ਰਾਇਮਰੀ ਸਮੂਹ ਵਿੱਚ ਸ਼ਾਮਲ ਕੀਤਾ ਹੈ।

 


 

ਕਿਰਤ ਵਿਭਾਗ BOCWWB ਦੀ ਫੰਡਿੰਗ ਦੇ ਨਾਲ ਸਾਰੇ ਨਿਰਮਾਣ ਵਰਕਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਟੀਕਾਕਰਨ ਲਈ ਤਾਲਮੇਲ ਕਰੇਗਾ। ਡਿਪਟੀ ਕਮਿਸ਼ਨਰਾਂ ਨੂੰ ਸਰਕਾਰੀ ਕਰਮਚਾਰੀਆਂ ਦੇ ਟੀਕਾਕਰਨ ਲਈ ਤਾਲਮੇਲ ਕਰਨ ਲਈ ਕਿਹਾ ਗਿਆ ਹੈ। ਉਹ ਹੋਰ ਬਿਮਾਰੀਆਂ ਤੋਂ ਪੀੜਤ ਲੋਕਾਂ ਲਈ ਯੋਜਨਾਵਾਂ ਵੀ ਤਿਆਰ ਕਰਨਗੇ। ਐਡਵਾਂਸ ਰਜਿਸਟ੍ਰੇਸ਼ਨ ਜ਼ਰੂਰੀ ਹੋਏਗਾ।