ਪੜਚੋਲ ਕਰੋ
Advertisement
ਕਿਸਾਨਾਂ ਦੇ ਭਾਰਤ ਬੰਦ ਦੇ ਸੱਦੇ ਨੂੰ ਪੰਜਾਬ ਦੇ ਵਪਾਰੀਆਂ ਦਾ ਵੀ ਸਾਥ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਭਾਰਤ ਬੰਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਮਾਰਚ ਕੱਢ ਕੇ ਵਪਾਰੀਆਂ ਸਮੇਤ ਹਰ ਵਰਗ ਨੂੰ ਸਾਥ ਦੇਣ ਦਾ ਸੱਦਾ ਦਿੱਤਾ ਗਿਆ।
ਬਰਨਾਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਪੰਜਾਬ ਸਮੇਤ ਦੇਸ਼ ਭਰ ਦੇ ਕਿਸਾਨ ਦਿੱਲੀ ਦੀਆਂ ਹੱਦਾਂ 'ਤੇ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ। ਇਸੇ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਭਾਰਤ ਬੰਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਬਰਨਾਲਾ ਦੇ ਸ਼ਹਿਰ ਵਿੱਚ ਇੱਕ ਮੋਟਰਸਾਈਕਲ ਮਾਰਚ ਕੱਢ ਕੇ ਵਪਾਰੀਆਂ ਸਮੇਤ ਹਰ ਵਰਗ ਨੂੰ ਸਾਥ ਦੇਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਲਗਾਤਾਰ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦਾ ਦਿੱਲੀ ਬਾਰਡਰਾਂ ਤੇ ਤਿੰਨ ਮਹੀਨਿਆਂ ਤੋਂ ਸੰਘਰਸ਼ ਜਾਰੀ ਹੈ। ਪਰ ਮੋਦੀ ਸਰਕਾਰ ਕਿਸਾਨਾਂ ਦੀ ਸੁਣਵਾਈ ਨਹੀਂ ਕਰ ਰਹੀ। ਜਿਸ ਤਹਿਤ ਕਿਸਾਨਾਂ ਵੱਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਭਲਕੇ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਬੰਦ ਨੂੰ ਸਫਲ ਬਣਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਬਰਨਾਲਾ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਗਈ ਹੈ।
ਕੇਂਦਰ ਸਰਕਾਰ ਤੋਂ ਵਪਾਰੀਆਂ ਸਮੇਤ ਹਰ ਵਰਗ ਦੁਖੀ ਹੈ। ਜਿਸ ਕਰਕੇ ਅੱਜ ਮਾਰਚ ਦੌਰਾਨ ਹਰ ਦੁਕਾਨਦਾਰ ਵੱਲੋਂ ਉਨ੍ਹਾਂ ਨੂੰ ਬੰਦ ਦੌਰਾਨ ਸਾਥ ਦੇਣ ਦਾ ਵਿਸ਼ਵਾਸ ਦਿਵਾਇਆ ਗਿਆ ਹੈ। ਕਿਸਾਨਾਂ ਨੇ ਦੱਸਿਆ ਕਿ ਭਾਰਤ ਬੰਦ ਦੌਰਾਨ ਜਿਥੇ ਬਰਨਾਲਾ ਸ਼ਹਿਰ ਬੰਦ ਰਹੇਗਾ, ਉੱਥੇ ਬਰਨਾਲਾ ਤੋਂ ਚੰਡੀਗੜ੍ਹ, ਮਾਨਸਾ, ਬਠਿੰਡਾ, ਅੰਮ੍ਰਿਤਸਰ, ਲੁਧਿਆਣਾ ਨੂੰ ਆਉਣ ਜਾਣ ਵਾਲੇ ਸਾਰੇ ਕੌਮੀ ਮਾਰਗਾਂ ਨੂੰ ਜਾਮ ਕਰਕੇ ਧਰਨੇ ਲਗਾਏ ਜਾਣਗੇ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਧਰਮ
ਪੰਜਾਬ
ਟ੍ਰੈਂਡਿੰਗ
ਸਿਹਤ
Advertisement