News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਵੱਡਾ ਝਟਕਾ

Share:
ਮਲੇਰਕੋਟਲਾ: ਬੇਅਦਬੀ ਮਾਮਲੇ 'ਚ ਸੰਗਰੂਰ ਜੇਲ੍ਹ 'ਚ ਬੰਦ 'ਆਪ' ਵਿਧਾਇਕ ਨਰੇਸ਼ ਯਾਦਵ ਨੂੰ ਵੱਡਾ ਝਟਕਾ ਲੱਗਾ ਹੈ। ਮਲੇਕਰੋਟਲਾ ਅਦਾਲਤ ਨੇ ਯਾਦਵ ਦੀ ਜ਼ਮਾਨਤ ਅਰਜੀ ਰੱਦ ਕਰ ਦਿੱਤੀ ਹੈ। ਅਦਾਲਤ ਨੇ ਕੱਲ੍ਹ ਪੁਲਿਸ ਰਿਮਾਂਡ ਖਤਮ ਹੋਣ 'ਤੇ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ ਸੀ। ਯਾਦਵ ਦੇ ਵਕੀਲਾਂ ਵੱਲੋਂ ਕੱਲ੍ਹ ਹੀ ਜਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ। ਇਸ 'ਤੇ ਅੱਜ ਸਵੇਰੇ ਸੁਣਵਾਈ ਹੋਣ ਤੋਂ ਬਾਅਦ ਇਹ ਫੈਸਲਾ ਆਇਆ ਹੈ।     ਮਲੇਰਕੋਟਲਾ ਦੇ ਅਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜ਼ਨ ਸ਼੍ਰੀਮਤੀ ਪ੍ਰੀਤੀ ਸੁਖੀਜਾ ਨੇ ਨਰੇਸ਼ ਯਾਦਵ ਦੀ ਜ਼ਮਾਨਤ ਅਰਜੀ 'ਤੇ ਸੁਣਵਾਈ ਕਰਨ ਤੋਂ ਬਾਅਦ ਇਸ ਨੂੰ ਖਾਰਜ ਕਰ ਦਿੱਤਾ। ਯਾਦਵ ਦੇ ਵਕੀਲ ਹਿੰਮਤ ਸਿੰਘ ਸ਼ੇਰਗਿੱਲ ਮੁਤਾਬਕ ਉਹ ਜ਼ਮਾਨਤ ਲਈ ਜ਼ਿਲ੍ਹਾ ਸ਼ੈਸ਼ਨ ਕੋਰਟ ਦਾ ਰੁਖ ਕਰਨਗੇ।   ਨਰੇਸ਼ ਯਾਦਵ ਨੂੰ 24 ਜੁਲਾਈ ਨੂੰ ਦਿੱਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ 25 ਜੁਲਾਈ ਨੂੰ ਮਲੇਰਕੋਟਲਾ ਦੀ ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਸੀ। ਨਰੇਸ਼ ਯਾਦਵ ਦਾ ਨਾਮ ਬੇਅਦਬੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਜੇ ਨਾਮਕ ਵਿਅਕਤੀ ਨੇ ਲਿਆ ਸੀ। ਵਿਜੇ ਅਨੁਸਾਰ ਉਸ ਨੂੰ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ ਲਈ ਨਰੇਸ਼ ਯਾਦਵ ਨੇ ਆਖਿਆ ਸੀ। ਨਰੇਸ਼ ਯਾਦਵ ਇਸ ਮਾਮਲੇ ਵਿੱਚ ਪਹਿਲਾਂ ਹੀ ਸਪਸ਼ਟ ਕਰ ਚੁੱਕੇ ਹਨ ਕਿ ਉਨ੍ਹਾਂ ਨੂੰ ਰਾਜਨੀਤਿਕ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ।
Published at : 28 Jul 2016 06:33 AM (IST) Tags: bail MLA malerkotla naresh yadav AAP
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ

ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ

ਸਿੱਧੂ ਹਸਬੈਂਡ-ਵਾਈਫ ਅਨਸਟੇਬਲ, Nonsense ਗੱਲਾਂ ਕਰ ਰਹੇ; ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਜੋੜੇ 'ਤੇ ਕੱਸਿਆ ਤੰਜ

ਪੰਜਾਬ ਹਾਈ ਕੋਰਟ ਦਾ ਵੱਡਾ ਫੈਸਲਾ! ਫਿਲੌਰ ਦੇ SHO ਭੂਸ਼ਣ ਕੁਮਾਰ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕੋਰਟ ਨੇ ਕੀ ਦਿੱਤੇ ਆਦੇਸ਼?

ਪੰਜਾਬ ਹਾਈ ਕੋਰਟ ਦਾ ਵੱਡਾ ਫੈਸਲਾ! ਫਿਲੌਰ ਦੇ SHO ਭੂਸ਼ਣ ਕੁਮਾਰ ਦੀਆਂ ਵਧੀਆਂ ਮੁਸ਼ਕਿਲਾਂ, ਜਾਣੋ ਕੋਰਟ ਨੇ ਕੀ ਦਿੱਤੇ ਆਦੇਸ਼?

ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ 'ਚ ਵੱਡੀ ਲਾਪਰਵਾਹੀ, ਵਿਦਿਆਰਥੀ ਪੇਪਰ ਸ਼ੁਰੂ ਕਰਨ ਲੱਗੇ ਤਾਂ ਉੱਡ ਗਏ ਹੋਸ਼

ਪੰਜਾਬ ਯੂਨੀਵਰਸਿਟੀ ਦੀ ਪ੍ਰੀਖਿਆ 'ਚ ਵੱਡੀ ਲਾਪਰਵਾਹੀ, ਵਿਦਿਆਰਥੀ ਪੇਪਰ ਸ਼ੁਰੂ ਕਰਨ ਲੱਗੇ ਤਾਂ ਉੱਡ ਗਏ ਹੋਸ਼

ਪ੍ਰਮੁੱਖ ਖ਼ਬਰਾਂ

15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

15 ਦਸੰਬਰ ਤੱਕ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਲਿਆ U-Turn, ਹੁਣ ਲਿਆ ਆਹ ਫੈਸਲਾ

ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਸੰਨਿਆਸ ਤੋਂ ਲਿਆ U-Turn, ਹੁਣ ਲਿਆ ਆਹ ਫੈਸਲਾ

Shivraj Patil Passes Away: ਪੰਜਾਬ ਦੇ ਸਾਬਕਾ ਗਵਰਨਰ ਸ਼ਿਵਰਾਜ ਪਾਟਿਲ ਦਾ ਦੇਹਾਂਤ, ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਹੱਕ ’ਚ ਸਨ, ਸਿਆਸੀ ਜਗਤ 'ਚ ਸੋਗ ਦੀ ਲਹਿਰ

Shivraj Patil Passes Away: ਪੰਜਾਬ ਦੇ ਸਾਬਕਾ ਗਵਰਨਰ ਸ਼ਿਵਰਾਜ ਪਾਟਿਲ ਦਾ ਦੇਹਾਂਤ, ਚੰਡੀਗੜ੍ਹ ਪੰਜਾਬ ਨੂੰ ਦੇਣ ਦੇ ਹੱਕ ’ਚ ਸਨ, ਸਿਆਸੀ ਜਗਤ 'ਚ ਸੋਗ ਦੀ ਲਹਿਰ

ਕਪਿਲ ਸ਼ਰਮਾ ਕੈਫੇ ਫਾਇਰਿੰਗ 'ਚ ਨਵਾਂ ਮੋੜ, ਲੁਧਿਆਣਾ ਤੋਂ ਸਾਹਮਣੇ ਵੱਡਾ ਲਿੰਕ; ਰਾਏਕੋਟ ਦਾ ਇਹ ਸ਼ਖਸ਼ ਨਿਕਲਿਆ ਹਮਲਿਆਂ ਦਾ ਮਾਸਟਰਮਾਈਂਡ, ਜਾਂਚ ਏਜੰਸੀਆਂ ਕਰ ਰਹੀਆਂ ਪੜਤਾਲ

ਕਪਿਲ ਸ਼ਰਮਾ ਕੈਫੇ ਫਾਇਰਿੰਗ 'ਚ ਨਵਾਂ ਮੋੜ, ਲੁਧਿਆਣਾ ਤੋਂ ਸਾਹਮਣੇ ਵੱਡਾ ਲਿੰਕ; ਰਾਏਕੋਟ ਦਾ ਇਹ ਸ਼ਖਸ਼ ਨਿਕਲਿਆ ਹਮਲਿਆਂ ਦਾ ਮਾਸਟਰਮਾਈਂਡ, ਜਾਂਚ ਏਜੰਸੀਆਂ ਕਰ ਰਹੀਆਂ ਪੜਤਾਲ