News
News
ਟੀਵੀabp shortsABP ਸ਼ੌਰਟਸਵੀਡੀਓ
X

ਮਜੀਠੀਆ ਛੇਤੀ ਕੇਜਰੀਵਾਲ ਨਾਲ ਬਹਿਸ ਦੇ ਮੂੜ 'ਚ

Share:
ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸਾਲੇ ਬਿਕਰਮ ਸਿੰਘ ਮਜੀਠੀਆ ਅੱਜ ਅੰਮ੍ਰਿਤਸਰ ਦੀ ਅਦਾਲਤ 'ਚ ਪੇਸ਼ ਹੋਏ। ਦਰਅਸਲ ਮਜੀਠੀਆ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, 'ਆਪ' ਦੇ ਪੰਜਾਬ ਇੰਚਾਰਜ ਸੰਜੇ ਸਿੰਘ ਤੇ 'ਆਪ' ਲੀਡਰ ਅਸ਼ੀਸ਼ ਖੇਤਾਨ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਵਾਇਆ ਹੈ। ਅੱਜ ਅਦਾਲਤ 'ਚ ਮੁਦੱਈ ਵਜੋਂ ਪੇਸ਼ ਹੋਏ ਮਜੀਠੀਆ ਨੇ ਮਾਮਲੇ 'ਤੇ ਜਲਦ ਬਹਿਸ ਕਰਵਾਏ ਜਾਣ ਦੀ ਅਪੀਲ ਕੀਤੀ। ਹਾਲਾਂਕਿ ਕੇਜਰੀਵਾਲ, ਅਸ਼ੀਸ਼ ਖੇਤਾਨ ਤੇ ਸੰਜੇ ਸਿੰਘ ਅੱਜ ਅਦਾਲਤ ਸਾਹਮਣੇ ਪੇਸ਼ ਨਹੀਂ ਹੋਏ। ਉਨ੍ਹਾਂ ਅਦਾਲਤ 'ਚ ਅਰਜੀ ਦਾਇਰ ਕਰ ਪੇਸ਼ੀ ਦੀ ਛੋਟ ਮੰਗੀ ਹੋਈ ਹੈ। ਮਾਮਲੇ ਦੀ ਅਗਲੀ ਸੁਣਵਾਈ 1 ਨਵੰਬਰ ਨੂੰ ਹੋਵੇਗੀ। ਅੰਮ੍ਰਿਤਸਰ ਦੀ ਜਿਲ੍ਹਾ ਅਦਾਲਤ 'ਚ ਮਾਮਲੇ ਦੀ ਤਾਰੀਖ ਪੇਸ਼ੀ ਤੋਂ ਬਾਅਦ ਮਜੀਠੀਆ ਨੇ ਅਰਵਿੰਦ ਕੇਜਰੀਵਾਲ ਸਮੇਤ' ਆਪ' ਲੀਡਰਾਂ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਇਹ ਤਿੰਨੇ ਹੀ ਗੰਦੀ ਰਾਜਨੀਤੀ ਕਰਦੇ ਹਨ। ਮਜੀਠੀਆ ਨੇ ਕਿਹਾ ਕਿ ਕੇਜਰੀਵਾਲ, ਸੰਜੇ ਸਿੰਘ ਤੇ ਖੇਤਾਨ ਇਸ ਮਾਮਲੇ ਨੂੰ ਲਟਕਾਉਣਾ ਚਾਹੁੰਦੇ ਹਨ, ਇਸ ਲਈ ਉਹ ਅਦਾਲਤ 'ਚ ਪੇਸ਼ ਨਹੀਂ ਹੋ ਰਹੇ। ਇੱਥੇ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤ 'ਤੇ ਭਰੋਸਾ ਹੈ ਤੇ ਮਾਮਲੇ ਦਾ ਫੈਸਲਾ ਉਨ੍ਹਾਂ ਦੇ ਹੱਕ 'ਚ ਹੀ ਆਏਗਾ।
Published at : 15 Oct 2016 01:25 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

PM ਕੇਂਦਰੀ ਵਿਦਿਆਲਿਆ 'ਚ ਰਚਾਇਆ ਗਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, SGPC ਨੇ ਜਤਾਇਆ ਇਤਰਾਜ਼, ਭਾਰਤ ਸਰਕਾਰ ਨੂੰ ਕੀਤੀ ਬੇਨਤੀ

PM ਕੇਂਦਰੀ ਵਿਦਿਆਲਿਆ 'ਚ ਰਚਾਇਆ ਗਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, SGPC ਨੇ ਜਤਾਇਆ ਇਤਰਾਜ਼, ਭਾਰਤ ਸਰਕਾਰ ਨੂੰ ਕੀਤੀ ਬੇਨਤੀ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ

ਪ੍ਰਮੁੱਖ ਖ਼ਬਰਾਂ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼