News
News
ਟੀਵੀabp shortsABP ਸ਼ੌਰਟਸਵੀਡੀਓ
X

ਅਕਾਲੀ ਦਲ ਦੀ ਸਿਆਸਤ ਦਾ ਦੌਹਰਾ ਚਿਹਰਾ

Share:
ਅੰਮ੍ਰਿਤਸਰ:  ਪੰਜਾਬ 'ਚ ਅਕਾਲੀ ਦਲ ਦੀ ਸਿਆਸਤ ਦਾ ਦੌਹਰਾ ਚਿਹਰਾ ਨਜ਼ਰ ਆ ਰਿਹਾ ਹੈ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦੀ ਧਰਮ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਵਾਹਗਾ ਸਰਹੱਦ 'ਤੇ ਬੀਐਸਐਫ ਜਵਾਨਾਂ ਨੂੰ ਰੱਖੜੀ ਬੰਨਣਗੇ। ਜਦਕਿ ਉਨ੍ਹਾਂ ਦੇ ਪਤੀ ਸੁਖਬੀਰ ਬਾਦਲ ਦੀ ਅਗਵਾਈ 'ਚ ਅਕਾਲੀ ਦਲ ਡਰਗੱਜ਼ ਮਾਮਲੇ ਨੂੰ ਲੈ ਕੇ ਕਰੀਬ ਇੱਕ ਸਾਲ ਪਹਿਲਾ ਅਟਾਰੀ ਬਾਰਡਰ 'ਤੇ ਬੀਐਸਐਫ ਦੇ ਖਿਲਾਫ ਧਰਨਾ ਦੇਣ ਦਾ ਐਲਾਨ ਕੀਤਾ ਸੀ। ਵੱਡਾ ਸਵਾਲ ਇਹ ਹੈ ਕਿ ਸਿਆਸਤਦਾਨ ਇੰਨੀ ਛੇਤੀ ਭੁੱਲ ਜਾਂਦੇ ਹਨ ਕਿ ਵੋਟਾਂ ਦੀ ਖੇਤੀ ਦੀ ਖਾਤਰ ਚੰਗੇ ਤੇ ਮਾੜੇ ਦਾ ਫਰਕ ਕੀ ਹੈ।       ਪੰਜਾਬ ਦੀ ਸੱਤਾ 'ਤੇ ਕਾਬਜ਼ ਅਕਾਲੀ ਦਲ ਸਰਹੱਦ ਪਾਰ ਤੋਂ ਆ ਰਹੇ ਨਸ਼ੇ ਨੂੰ ਨਾ ਰੋਕ ਪਾਉਣ ਲਈ ਬੀਐਸਐਫ ਖਿਲਾਫ ਮੋਰਚਾ ਖੋਲਿਆ ਸੀ। ਹਾਲਾਂਕਿ ਆਖਰੀ ਮੌਕੇ ਇਸ ਧਰਨੇ ਨੂੰ ਪਾਕਿਸਤਾਨ ਦੇ ਖਿਲਾਫ ਕਰ ਦਿੱਤਾ ਗਿਆ ਸੀ। ਪਰ ਜੋ ਰਣਨੀਤੀ ਸੀ ਉਹ ਬੀਐਸਐਫ ਜਵਾਨਾਂ ਦੇ ਖਿਲਾਫ ਹੀ ਮਿਥੀ ਗਈ ਸੀ। ਸੂਬੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਧਰਨੇ ਦਾ ਬਾਈਕਾਟ ਕਰਨ ਤੋਂ ਬਾਅਦ ਸੁਖਬੀਰ ਬਾਦਲ ਨੇ ਧਰਨਾ ਤਾਂ ਲਾਇਆ, ਪਰ ਉਸਦਾ ਰੁਖ ਹੀ ਬਦਲ ਦਿੱਤਾ। ਕਿਹਾ ਗਿਆ ਕਿ ਪਾਕਿਸਤਾਨ ਦੇ ਖਿਲਾਫ ਧਰਨਾ ਲਾਇਆ ਗਿਆ। ਹਾਲਾਂਕਿ ਸੁਖਬੀਰ ਸਿੰਘ ਬਾਦਲ ਨੇ ਨਸ਼ੇ ਦੇ ਮੁੱਦੇ 'ਤੇ ਬੀਜੇਪੀ ਸ਼ਾਸਤ ਸੂਬਿਆਂ ਨੂੰ ਵੀ ਇਸਦਾ ਨਿਸਾਨਾ ਬਣਾਇਆ ਗਿਆ ਸੀ।       ਹੁਸੈਨੀਵਾਲਾ ਤੋਂ ਲੈ ਕੇ ਅਟਾਰੀ ਬਾਰਡ ਤੱਕ ਲੀਡਰਾਂ ਨੇ ਧਰਨੇ ਲਾਏ। ਕਿਉਂਕਿ ਉਸ ਵੇਲੇ ਸਿਆਸੀ ਵਿਰੋਧੀਆਂ ਨੇ ਅਕਾਲੀ ਦਲ ਦੇ ਨੱਕ 'ਚ ਦਮ ਕੀਤਾ ਹੋਇਆ ਸੀ। ਅਕਾਲੀ ਦਲ ਵੱਲੋਂ ਖੂਬ ਧਰਨਾ ਮੁਜ਼ਾਹਰਾ ਕੀਤਾ ਗਿਆ। ਅੱਜ ਉਸੇ ਹੀ ਅਟਾਰੀ ਬਾਰਡਰ 'ਤੇ ਅਕਾਲੀ ਦਲ ਦੇ ਪ੍ਰਧਾਨ ਦੀ ਪਤਨੀ ਹਰਸਿਮਰਤ ਕੌਰ ਬਾਦਲ ਬੀਐਸਐਫ ਜਵਾਨਾਂ ਨੂੰ ਰੱਖੜੀ ਬੰਨਣ ਜਾ ਰਹੀ ਹੈ। ਸ਼ਾਇਦ ਉਹ ਵੀ ਭੁੱਲ ਗਏ ਕਿ ਸਾਲ ਪਹਿਲਾ ਉਨਾਂ ਦੀ ਪਾਰਟੀ ਨੇ ਅਟਾਰੀ ਬਾਰਡਰ 'ਤੇ ਕੀ ਕੀਤਾ ਸੀ। ਬੀਐਸਐਫ ਦੀ ਬੇਬਸੀ ਇਹ ਹੈ ਕਿ ਕੇਂਦਰੀ ਮੰਤਰੀ ਹੋਣ ਕਾਰਨ ਉਹ ਭੈਣ ਨਾਲ ਗਿਲਾ ਵੀ ਨਹੀਂ ਕਰ ਸਕਦੇ।
Published at : 17 Aug 2016 03:53 AM (IST) Tags: politics Harsimrat Kaur Badal akali dal protest Border BADAL
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ  ਬਦਲੇ: ਫਿਰ...

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ