News
News
ਟੀਵੀabp shortsABP ਸ਼ੌਰਟਸਵੀਡੀਓ
X

ਅਟਾਰੀ ਸਰਹੱਦ ਤੋਂ ਸ਼ੱਕੀ ਕਸ਼ਮੀਰੀ ਗ੍ਰਿਫਤਾਰ

Share:
ਅੰਮ੍ਰਿਤਸਰ: ਭਾਰਤ-ਪਾਕਿ ਅਟਾਰੀ ਸਰਹੱਦ ਤੋਂ ਇੱਕ ਸ਼ੱਕੀ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪਾਕਿਸਤਾਨ ਤੋਂ ਭਾਰਤ ਪਰਤੇ ਇਸ ਨੌਜਵਾਨ 'ਤੇ ਸ਼ੱਕ ਹੋਣ ਮਗਰੋਂ ਜਦ ਜਾਂਚ ਕੀਤੀ ਗਈ ਤਾਂ ਇਸ ਕੋਲੋਂ ਅੱਤਵਾਦੀ ਜਥੇਬੰਦੀ ਹਿਜ਼ਬੁਲ ਮੁਜ਼ਾਹਿਦੀਨ ਦਾ ਬਿੱਲਾ ਮਿਲਿਆ। ਇਸ ਨੌਜਵਾਨ ਦੀ ਪਹਿਚਾਣ ਕਸ਼ਮੀਰ ਦੇ ਰਹਿਣ ਵਾਲੇ 24 ਸਾਲਾ ਹਿਲਾਲ ਅਹਿਮਦ ਵਜੋਂ ਹੋਈ ਹੈ। ਫਿਲਹਾਲ ਸੁਰੱਖਿਆ ਏਜੰਸੀਆਂ ਇਸ ਤੋਂ ਪੁੱਛਗਿੱਛ ਕਰ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਹਿਲਾਲ ਕਰੀਬ 8-10 ਦਿਨ ਪਹਿਲਾਂ ਹੀ ਪਾਕਿਸਤਾਨ ਗਿਆ ਸੀ ਤੇ ਕੱਲ੍ਹ ਵਾਪਸ ਪਰਤ ਰਿਹਾ ਸੀ।       ਅਧਿਕਾਰੀਆਂ ਮੁਤਾਬਕ ਹਿਲਾਲ ਅਹਿਮਦ ਅਟਾਰੀ ਸਰਹੱਦ ਦੀ ਚੈੱਕ ਪੋਸਟ 'ਤੇ ਕਸਟਮ ਏਰੀਆ 'ਚ ਆਮ ਚੈਕਿੰਗ ਲਈ ਦਾਖਲ ਹੋਇਆ। ਉਹ ਕੁੱਝ ਘਬਰਾਇਆ ਲੱਗ ਰਿਹਾ ਸੀ। ਜਦ ਅਧਿਕਾਰੀਆਂ ਨੇ ਉਸ ਨੂੰ ਸਧਾਰਨ ਸਵਾਲ ਪੁੱਛੇ ਤਾਂ ਉਸ ਦੇ ਰਵੱਈਏ 'ਤੇ ਸ਼ੱਕ ਹੋਣ ਲੱਗਾ। ਇਸ 'ਤੇ ਉਸ ਦੇ ਸਮਾਨ ਦੀ ਤਲਾਸ਼ੀ ਲਈ ਗਈ। ਇਸ ਦੌਰਾਨ ਸਮਾਨ 'ਚੋਂ ਅੱਤਵਾਦੀ ਜਥੇਬੰਦੀ ਹਿਜ਼ਬੁਲ ਮੁਜ਼ਾਹਿਦੀਨ ਦਾ ਬਿੱਲਾ ਬਰਾਮਦ ਕੀਤਾ ਗਿਆ।       ਇਸ 'ਤੇ ਕਸਟਮ ਅਧਿਕਾਰੀਆਂ ਨੇ ਤੁਰੰਤ ਹਿਲਾਲ ਨੂੰ ਹਿਰਾਸਤ 'ਚ ਲੈ ਲਿਆ। ਇੰਟੈਲੀਜੈਂਸ ਅਧਿਕਾਰੀਆਂ ਨੂੰ ਉਸੇ ਵੇਲੇ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਤੇ ਪੁੱਛਗਿੱਛ ਲਈ ਹਿਲਾਲ ਨੂੰ ਉਨ੍ਹਾਂ ਹਵਾਲੇ ਕਰ ਦਿੱਤਾ ਗਿਆ। ਫਿਲਾਹਲ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
Published at : 07 Sep 2016 05:04 AM (IST) Tags: Kashmir
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਪੰਜਾਬ 'ਚ ਨਿਹੰਗਾਂ ਨੇ ਨੌਜਵਾਨ ਦੇ 7 ਸੈਕੇਂਡ 'ਚ ਮਾਰੇ 6 ਥੱਪੜ, ਔਰਤ ਨੇ ਕਿਹਾ-5 ਸਾਲਾਂ ਤੋਂ ਰਿਲੇਸ਼ਨ 'ਚ ਸੀ; ਨਿਹੰਗਾਂ ਨੇ ਕਿਹਾ-ਗਾਲਾਂ ਕੱਢੀਆਂ, ਜਿਸ ਕਰਕੇ...

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਪ੍ਰਮੁੱਖ ਖ਼ਬਰਾਂ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ

AC Settings : ਦਿਨ ਭਰ ਚਲਦਾ ਹੈ AC ? ਇਹ ਸੈਟਿੰਗਾਂ ਬਦਲੋ, ਅੱਧਾ ਆਵੇਗਾ ਬਿਜਲੀ ਦਾ ਬਿੱਲ