ਲੁਧਿਆਣਾ: ਆਵਾਜ਼-ਏ-ਪੰਜਾਬ ਦੇ ਲੀਡਰ ਆਪਣਾ ਕਾਰਵਾਂ ਮਜਬੂਤ ਕਰਨ ਲਈ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਇਸ ਦੌਰਾਨ ਉਹ ਕਈ ਸਿਆਸੀ ਤੇ ਧਾਰਮਿਕ ਆਗੂਆਂ ਨਾਲ ਮੁਲਾਕਾਤਾਂ ਕਰ ਰਹੇ ਹਨ। ਅਵਾਜ-ਏ-ਪੰਜਾਬ ਦੇ ਲੀਡਰਾਂ ਨੇ ਕੱਲ੍ਹ ਗੁਰਦੁਆਰਾ ਭੈਣੀ ਸਾਹਿਬ ਵਿਖੇ ਨਾਮਧਾਰੀ ਸਮਾਜ ਦੇ ਗੁਰੂ ਠਾਕੁਰ ਉਦੈ ਸਿੰਘ ਨਾਲ ਮੁਲਾਕਾਤ ਕੀਤੀ। ਸੂਤਰਾਂ ਮੁਤਾਬਕ ਇਸ ਮੁਲਾਕਾਤ ਦੌਰਾਨ ਪੰਜਾਬ ਦੇ ਹਾਲਾਤ ਬਾਰੇ ਚਰਚਾ ਕੀਤੀ ਗਈ।
ਕੱਲ੍ਹ ਲੁਧਿਆਣਾ ਤੋਂ ਵਿਧਾਇਕ ਤੇ ਅਵਾਜ-ਏ-ਪੰਜਾਬ ਦੇ ਲੀਡਰ ਸਿਮਰਜੀਤ ਬੈਂਸ, ਉਨ੍ਹਾਂ ਦੇ ਵਿਧਾਇਕ ਭਰਾ ਬਲਵਿੰਦਰ ਬੈਂਸ ਤੇ ਪਰਗਟ ਸਿੰਘ ਕੱਲ੍ਹ ਗੁਰਦੁਆਰਾ ਭੈਣੀ ਸਾਹਿਬ ਪਹੁੰਚੇ। ਇੱਥੇ ਉਨ੍ਹਾਂ ਨਾਮਧਾਰੀ ਸੰਪ੍ਰਦਾਇ ਦੇ ਮੁਖੀ ਠਾਕੁਰ ਉਦੇ ਸਿੰਘ ਨਾਲ ਮੁਲਾਕਾਤ ਕੀਤੀ। ਹਾਲਾਂਕਿ ਇਸ ਮੁਲਾਕਾਤ ਦੌਰਾਨ ਕੀ ਕੋਈ ਸਿਆਸੀ ਚਰਚਾ ਹੋਈ ਕਿਹਾ ਨਹੀਂ ਜਾ ਸਕਦਾ। ਪਰ ਪੰਜਾਬ ਦੇ ਰਾਜਨਤਕ ਹਲਾਤਾਂ ਨੂੰ ਦੇਖਦਿਆਂ ਮੰਨਿਆ ਜਾ ਸਕਦਾ ਹੈ ਕਿ ਆਵਾਜ-ਏ-ਪੰਜਾਬ ਵੱਲੋਂ ਨਾਮਧਾਰੀ ਸੰਪ੍ਰਦਾਇ ਦਾ ਸਮਰਥਨ ਜੁਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਹਾਲਾਂਕਿ ਮੁਲਾਕਾਤ ਤੋਂ ਬਾਅਦ ਇਸ ਨੂੰ ਗੈਰ ਸਿਆਸੀ ਮਿਲਣੀ ਦੱਸਿਆ ਹੈ। ਆਵਾਜ਼-ਏ-ਪੰਜਾਬ ਫਰੰਟ ਦੇ ਲੀਡਰਾਂ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਨਣ 'ਤੇ ਮਾਤਾ ਚੰਦ ਕੌਰ ਜੀ ਦੇ ਕਾਤਲਾਂ ਨੂੰ ਜਲਦ ਕਾਬੂ ਕਰਕੇ ਸਖਤ ਸਜ਼ਾ ਦਿੱਤੀ ਜਾਵੇਗੀ।