ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਦੀ ਤਿਆਰੀ ਹੈ। ਸੂਤਰਾਂ ਮੁਤਾਬਕ ਪਾਰਟੀ ਅੱਜ ਇਸ ਬਾਰੇ ਐਲਾਨ ਕਰ ਸਕਦੀ ਹੈ। ਇਸ ਸੂਚੀ 'ਚ 14 ਉਮੀਦਵਾਰਾਂ ਦੇ ਨਾਮ ਸ਼ਾਮਲ ਕੀਤੇ ਗਏ ਹਨ। ਬਾਬਾ ਬਕਾਲਾ ਦੀ ਰੈਲੀ ਤੋਂ ਬਾਅਦ ਅੰਮ੍ਰਿਤਸਰ 'ਚ ਇਸ ਬਾਰੇ ਐਲਾਨ ਕੀਤਾ ਜਾ ਸਕਦਾ ਹੈ।

 

 

 

ਇਸ ਦੇ ਨਾਲ ਹੀ ਬੀਜੇਪੀ ਰਾਜ ਸਭਾ ਮੈਂਬਰ ਵਜੋਂ ਅਸਤੀਫਾ ਦੇਣ ਵਾਲੇ ਨਵਜੋਤ ਸਿੰਘ ਸਿੱਧੂ ਦੇ 'ਆਪ' 'ਚ ਸ਼ਾਮਲ ਹੋਣ ਨੂੰ ਲੈ ਕੇ ਲਗਾਤਾਰ ਸਸਪੈਂਸ ਬਣਿਆ ਹੋਇਆ ਹੈ। ਸੂਤਰਾਂ ਮੁਤਾਬਕ ਕੱਲ੍ਹ ਇਸ ਮਾਮਲੇ ਨੂੰ ਲੈ ਕੇ ਦਿੱਲੀ 'ਚ ਇੱਕ ਮੀਟਿੰਗ ਵੀ ਹੋਈ ਹੈ। ਪਰ ਸਿੱਧੂ ਦੇ ਪੱਖ ਤੋਂ ਪਾਰਟੀ 'ਚ ਸ਼ਾਮਲ ਹੋਣ ਨੂੰ ਲੈ ਕੇ ਮਾਮਲਾ ਫਸਿਆ ਹੋਇਆ ਹੈ। 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀ ਕਮਾਨ ਸੰਭਾਲਣ ਦੇ ਕੀਤੇ ਐਲਾਨ ਮੁਤਾਬਕ ਉਹ ਅਕਤੂਬਰ 'ਚ ਪੰਜਾਬ ਦਾ ਮੋਰਚਾ ਸੰਭਾਲ ਸਕਦੇ ਹਨ। ਇਸ ਨੂੰ ਲੈ ਕੇ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ 'ਚ ਰੈਲੀਆਂ ਕੀਤੀਆਂ ਜਾਣਗੀਆਂ।