ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ
ਏਬੀਪੀ ਸਾਂਝਾ | 09 Sep 2016 03:50 AM (IST)
ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਅੱਜ ਉਹ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਜਾਣਗੇ। ਕੇਜਰੀਵਾਲ ਸਵੇਰੇ 11 ਵਜੇ ਦਰਬਾਰ ਸਾਹਿਬ ਵਿਖੇ ਮੱਥਾ ਟੇਕਣਗੇ। ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਲੁਧਿਆਣਾ 'ਚ ਸਮਰਥਕਾਂ ਤੇ ਵਲੰਟਿਅਰਾਂ ਨਾਲ ਬੈਠਕ ਕਰਨਗੇ। ਦੌਰੇ ਦੇ ਪਹਿਲੇ ਦਿਨ ਉਨ੍ਹਾਂ ਨੂੰ ਅਕਾਲੀ ਦਲ ਤੇ ਕਾਂਗਰਸ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।