ਚੰਡੀਗੜ੍ਹ: ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਆਮ ਆਦਮੀ ਪਾਰਟੀ ਪੰਜਾਬ 'ਚ ਆਪਣੇ ਉਮੀਦਵਾਰਾਂ ਦੀ ਤੀਜੀ ਸੂਚੀ ਕੱਲ੍ਹ ਯਾਨਿ ਕਿ ਸ਼ੁਕਰਵਾਰ ਨੂੰ ਜਾਰੀ ਕਰ ਸਕਦੀ ਹੈ। ਜਾਣਕਾਰੀ ਮੁਤਾਬਕ ਇਸ ਸੂਚੀ 'ਚ ਸੁਖਪਾਲ ਸਿੰਘ ਖਹਿਰਾ ਤੇ ਕੰਵਰ ਸੰਧੂ ਸਮੇਤ 30 ਨਾਂਅ ਸ਼ਾਮਲ ਹੋ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਬੁਧਵਾਰ ਦੇਰ ਸ਼ਾਮ ਟਿਕਟਾਂ ਨੂੰ ਲੈ ਕੇ ਦਿੱਲੀ 'ਚ 'ਆਪ' ਦੀ ਪੋਲੀਟੀਕਲ ਅਫੇਅਰਸ ਕਮੇਟੀ ਦੀ ਮੀਟਿੰਗ ਹੋਈ ਹੈ, ਜਿਸ 'ਚ 30 ਨਾਵਾਂ 'ਤੇ ਮੁਹਰ ਲੱਗ ਗਈ ਹੈ।
ਸੂਤਰਾਂ ਦੀ ਮੰਨੀਏ ਤਾਂ ਇਸ ਸੂਚੀ 'ਚ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਲੀਡਰ ਤੋਤਾ ਸਿੰਘ ਖਿਲਾਫ ਵੀ ਉਮੀਦਵਾਰ ਦਾ ਐਲਾਨ ਹੋ ਸਕਦਾ ਹੈ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ 'ਚ ਉਮੀਦਵਾਰਾਂ ਦੇ ਨਾਂਵਾਂ ਦੀਆਂ ਦੋ ਸੂਚੀਆਂ ਜਾਰੀ ਕਰ ਚੁੱਕੀ ਹੈ।