'ਆਪ' ਦੇ ਹੋਏ ਬੈਂਸ ਭਰਾ
ਏਬੀਪੀ ਸਾਂਝਾ | 21 Nov 2016 09:47 AM (IST)
ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਅੱਜ ਫਿਰ ਨਵਾਂ ਮੋੜ ਆ ਸਕਦਾ ਹੈ। ਲੁਧਿਆਣਾ ਤੋਂ ਅਜ਼ਾਦ ਵਿਧਾਇਕ ਬੈਂਸ ਭਰਾ ਅੱਜ ਆਮ ਆਦਮੀ ਪਾਰਟੀ 'ਚ ਸ਼ਾਮਲ ਹੋਣ ਜਾ ਰਹੇ ਹਨ। ਦੁਪਹਿਰ 1 ਵਜੇ ਚੰਡੀਗੜ੍ਹ 'ਚ 'ਆਪ' ਲੀਡਰਾਂ ਅਤੇ ਬੈਂਸ ਭਰਾਵਾਂ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਦੀ ਸਾਂਝੀ ਪ੍ਰੈੱਸ ਕਾਨਫਰੰਸ 'ਚ ਇਸ ਦਾ ਰਸਮੀ ਐਲਾਨ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੈਂਸ ਭਰਾਵਾਂ, ਨਵਜੋਤ ਸਿੰਘ ਸਿੱਧੂ ਤੇ ਪ੍ਰਗਟ ਸਿੰਘ ਨੇ ਆਵਾਜ-ਏ-ਪੰਜਾਬ ਫਰੰਟ ਬਣਾਇਆ ਸੀ। ਪਰ ਇਹ ਫਰੰਟ ਚੋਣਾਂ ਤੋਂ ਪਹਿਲਾਂ ਹੀ ਖਿੱਲਰ ਗਿਆ। ਇਸ ਦੇ ਨਾਲ ਹੀ ਖਬਰ ਹੈ ਕਿ ਨਵਜੋਤ ਸਿੰਘ ਸਿਧੂ ਅਤੇ ਪਰਗਟ ਸਿੰਘ ਦੇ ਕੁੱਝ ਦਿਨਾਂ ਅੰਦਰ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ।