News
News
ਟੀਵੀabp shortsABP ਸ਼ੌਰਟਸਵੀਡੀਓ
X

'ਆਪ' ਵਿਧਾਇਕ ਦੀ ਹੋਵੇਗੀ ਗ੍ਰਿਫਤਾਰੀ !

Share:
ਸੰਗਰੂਰ: ਮਾਲੇਰਕੋਟਲਾ ਬੇਅਦਬੀ ਮਾਮਲੇ 'ਚ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਆਮ ਆਦਮੀ ਪਾਰਟੀ ਵਿਧਾਇਕ ਨਰੇਸ਼ ਯਾਦਵ ਦੀ ਗ੍ਰਿਫਤਾਰੀ ਹੋ ਸਕਦੀ ਹੈ। ਪੁਲਿਸ ਮੁਤਾਬਕ ਨਰੇਸ਼ ਖਿਲਾਫ ਪੁਖ਼ਤਾ ਸਬੂਤ ਮਿਲ ਗਏ ਹਨ ਤੇ ਗ੍ਰਿਫ਼ਤਾਰ ਲਈ ਅਦਾਲਤ ਪਾਸੋਂ ਵਾਰੰਟ ਹਾਸਲ ਕੀਤੇ ਜਾਣਗੇ। ਕੱਲ੍ਹ ਸੰਗਰੂਰ ਪੁਲੀਸ ਵੱਲੋਂ 'ਆਪ' ਵਿਧਾਇਕ ਤੋਂ ਕਰੀਬ ਅੱਠ ਘੰਟਿਆਂ ਤਕ ਪੁੱਛ-ਪੜਤਾਲ ਕੀਤੀ ਸੀ।     'ਆਪ' ਵਿਧਾਇਕ ਨਰੇਸ਼ ਯਾਦਵ ਨੇ ਇਲਜ਼ਾਮ ਲਾਇਆ ਕਿ ਪੁਲੀਸ ਨੇ ਪੁੱਛਗਿੱਛ ਦੌਰਾਨ ਉਸ ਨਾਲ ਕਾਫੀ ਜ਼ਿਆਦਤੀ ਤੇ ਬੁਰਾ ਵਿਵਹਾਰ ਕੀਤਾ। ਬੇਅਦਬੀ ਮਾਮਲੇ 'ਚ ਦਬਾਅ ਪਾ ਕੇ ਜ਼ਬਰਦਸਤੀ ਗੱਲ ਮਨਵਾਉਣ ਦੀ ਕੋਸ਼ਿਸ਼ ਕੀਤੀ ਗਈ। ਹਾਲਾਂਕਿ ਜ਼ਿਲ੍ਹੇ ਦੇ ਐਸਐਸਪੀ ਪ੍ਰਿਤਪਾਲ ਸਿੰਘ ਥਿੰਦ ਨੇ ਇਲਜ਼ਾਮਾਂ ਨੂੰ ਨਕਾਰਦਿਆਂ ਕਿਹਾ ਕਿ ਪੁੱਛਗਿੱਛ ਦੌਰਾਨ ਥੋੜੀ ਬਹੁਤ ਸਖ਼ਤੀ ਕੀਤੀ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਰੇਸ਼ ਖਿਲਾਫ ਪੁਖ਼ਤਾ ਸਬੂਤ ਮਿਲ ਗਏ ਹਨ ਤੇ ਹੁਣ ਗ੍ਰਿਫ਼ਤਾਰੀ ਲਈ ਅਦਾਲਤ ਤੋਂ ਵਾਰੰਟ ਲਿਆ ਜਾਏਗਾ।     ਕੱਲ੍ਹ ਨਰੇਸ਼ ਯਾਦਵ ਦੇ ਨਾਲ 'ਆਪ' ਲੀਡਰ ਸੁੱਚਾ ਸਿੰਘ ਛੋਟੇਪੁਰ, ਹਿੰਮਤ ਸਿੰਘ ਸ਼ੇਰਗਿੱਲ ਸਵੇਰੇ ਕਰੀਬ ਸਵਾ 11 ਵਜੇ ਸੀਆਈਏ ਸਟਾਫ ਪਹੁੰਚੇ। ਇਸ ਤੋਂ ਬਾਅਦ ਸਾਂਸਦ ਭਗਵੰਤ ਮਾਨ ਵੀ ਇੱਥੇ ਪਹੁੰਚੇ ਗਏ। ਪੁਲਿਸ ਅਧਿਕਾਰੀਆਂ ਨੇ ਨਰੇਸ਼ ਯਾਦਵ ਨੂੰ ਵੱਖਰੇ ਕਮਰੇ ’ਚ ਲਿਜਾ ਕੇ ਪੁੱਛਗਿੱਛ ਕੀਤੀ। ਪਰ ਇਸ ਦੌਰਾਨ ਬਾਕੀ ਲੀਡਰਾਂ ਨੂੰ ਵੱਖਰੇ ਕਮਰੇ 'ਚ ਬਿਠਾਇਆ ਗਿਆ। ਇਸ ਦੌਰਾਨ ਐਸਐਸਪੀ ਪ੍ਰਿਤਪਾਲ ਸਿੰਘ ਥਿੰਦ, ਐਸਪੀ ਜਸਕਰਨਜੀਤ ਸਿੰਘ ਤੇਜਾ ਤੇ ਸੀਆਈਏ ਇੰਚਾਰਜ ਸਤਨਾਮ ਸਿੰਘ ਨੇ ਯਾਦਵ ਸਮੇਤ ਅੱਠ ਜਣਿਆਂ ਤੋਂ ਸ਼ਾਮ ਸਾਢੇ ਸੱਤ ਵਜੇ ਤੱਕ ਪੁੱਛ-ਗਿੱਛ ਕੀਤੀ। ਨਰੇਸ਼ ਯਾਦਵ ਤੇ ਵਿਜੇ ਕੁਮਾਰ ਨੂੰ ਆਹਮੋ-ਸਾਹਮਣੇ ਬਿਠਾ ਕੇ ਵੀ ਸਵਾਲੇ ਪੁੱਛੇ ਗਏ। ਇਸ ਤੋਂ ਇਲਾਵਾ ਨੰਦ ਕਿਸ਼ੋਰ, ਗੌਰਵ ਅਤੇ ਡਰਾਈਵਰ ਸੰਜੇ ਕੁਮਾਰ, ਮੋਗਾ ਦੇ ਐਨਆਰਆਈ ਕੇਵਲ ਸਿੰਘ ਸੰਘਾ, ਸ਼ਿਵਦੇਵ ਸਿੰਘ ਅਤੇ ਨਵੀਨ ਸੈਣੀ ਤੋਂ ਵੀ ਪੁੱਛਗਿੱਛ ਕੀਤੀ ਗਈ।
Published at : 10 Jul 2016 03:38 AM (IST) Tags: MLA naresh yadav Police AAP sangrur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

NIA Raid:ਖਾਲਿਸਤਾਨੀ ਅਰਸ਼ ਡੱਲਾ ਖਿਲਾਫ NIA ਦਾ ਵੱਡਾ ਐਕਸ਼ਨ, ਤਿੰਨ ਰਾਜਾਂ 'ਚ ਕਈ ਟਿਕਾਣਿਆਂ 'ਤੇ ਰੇਡ

NIA Raid:ਖਾਲਿਸਤਾਨੀ ਅਰਸ਼ ਡੱਲਾ ਖਿਲਾਫ NIA ਦਾ ਵੱਡਾ ਐਕਸ਼ਨ, ਤਿੰਨ ਰਾਜਾਂ 'ਚ ਕਈ ਟਿਕਾਣਿਆਂ 'ਤੇ ਰੇਡ

Punjab News: BKU ਸਿੱਧੂਪੁਰ ਵਲੋਂ 17 ਕਿਸਾਨਾਂ ਦੀ ਸੂਚੀ ਕੀਤੀ ਗਈ ਤਿਆਰ, ਲੜੀਵਾਰ ਭੁੱਖ ਹੜਤਾਲ 'ਤੇ ਬੈਠਣਗੇ  

Punjab News: BKU ਸਿੱਧੂਪੁਰ ਵਲੋਂ 17 ਕਿਸਾਨਾਂ ਦੀ ਸੂਚੀ ਕੀਤੀ ਗਈ ਤਿਆਰ, ਲੜੀਵਾਰ ਭੁੱਖ ਹੜਤਾਲ 'ਤੇ ਬੈਠਣਗੇ  

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ

ਪ੍ਰਮੁੱਖ ਖ਼ਬਰਾਂ

IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ!