ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰਾਂ ਨੂੰ ਬਦਲਣ ਦਾ ਸਿਲਸਿਲਾ ਅੱਗੇ ਵਧਦਾ ਜਾ ਰਿਹਾ ਹੈ। ਪਾਰਟੀ ਨੇ ਹੁਣ ਮੋਗਾ ਦੇ ਧਰਮਕੋਟ ਤੋਂ ਉਮੀਦਵਾਰ ਡਾ. ਰਣਜੋਧ ਸਿੰਘ ਸਰਾਂ ਦੀ ਟਿਕਟ ਰੱਦ ਕਰ ਦਿੱਤੀ ਹੈ। ਵਜ੍ਹਾ ਦੱਸੀ ਗਈ ਸਰਾਂ ਵੱਲੋਂ ਚੋਣ ਪ੍ਰਚਾਰ ਠੀਕ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ। ਸਰਾਂ ਚੋਣ ਪ੍ਰਚਾਰ 'ਚ ਢਿੱਲੇ ਚੱਲ੍ਹ ਰਹੇ ਹਨ। ਡਾ. ਰਣਜੋਧ ਦੀ ਥਾਂ 'ਤੇ ਹੁਣ ਆਮ ਆਦਮੀ ਪਾਰਟੀ ਨੇ ਦਲਜੀਤ ਸਿੰਘ ਸਦਰਪੁਰਾ ਨੂੰ ਉਮੀਦਵਾਰ ਬਣਾਇਆ ਹੈ।
'ਆਪ' ਦੇ ਧਰਮਕੋਟ ਤੋਂ ਨਵੇਂ ਉਮੀਦਵਾਰ 42 ਸਾਲਾ ਦਲਜੀਤ ਸਿੰਘ ਸਦਰਪੁਰਾ ਗ੍ਰੇਜੂਏਟ ਹੋਣ ਦੇ ਨਾਲ-ਨਾਲ ਪੰਜਾਬ ਦੇ ਪ੍ਰਗਤੀਸ਼ੀਲ ਕਿਸਾਨ ਵਜੋਂ ਆਪਣੀ ਪਹਿਚਾਣ ਰੱਖਦੇ ਹਨ। ਉਹ ਪ੍ਰੋਗਰੇਸਿਵ ਡੇਅਰੀ ਫਾਰਮਰਸ ਐਸੋਸਿਏਸ਼ਨ ਪੰਜਾਬ ਦੇ ਲਗਾਤਾਰ ਚੌਥੀ ਵਾਰ ਪ੍ਰਧਾਨ ਹੋਣ ਦੇ ਨਾਲ-ਨਾਲ ਆਲ ਇੰਡੀਆ ਡੇਅਰੀ ਫਾਰਮਰ ਐਸੋਸਿਏਸ਼ਨ ਦੇ ਵੀ ਪ੍ਰਧਾਨ ਹਨ। ਇਸਤੋਂ ਇਲਾਵਾ ਪੰਜਾਬ ਕਿਸਾਨ ਕਮਿਸ਼ਨ ਦੇ ਮੈਂਬਰ ਵੀ ਹਨ।
ਇਸਤੋਂ ਪਹਿਲਾਂ ਢਿੱਲਾ ਚੋਣ ਪ੍ਰਚਾਰ ਕਰਨ ਦੇ ਨਾਮ 'ਤੇ ਪਠਾਨਕੋਟ ਦੇ ਭੋਆ ਤੋਂ ਉਮੀਦਵਾਰ ਵਿਨੋਦ ਕੁਮਾਰ ਦੀ ਟਿਕਟ ਵਾਪਸ ਲੈ ਲਈ ਗਈ ਸੀ। ਉਨ੍ਹਾਂ ਦੀ ਥਾਂ ਅਮਰਜੀਤ ਸਿੰਘ ਨੂੰ ਨਵਾਂ ਉਮੀਦਵਾਰ ਐਲਨਿਆ ਗਿਆ ਹੈ। ਹਾਲਾਂਕਿ ਵਿਨੋਦ ਕੁਮਾਰ ਨੇ ਇਲਜ਼ਾਮ ਲਾਇਆ ਸੀ ਕਿ 'ਆਪ' ਨੇਤਾ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਨੇ ਉਨ੍ਹਾ ਤੋਂ 1 ਕਰੋੜ ਰੁਪਏ ਮੰਗੇ ਸਨ। ਪੈਸੇ ਨਾ ਦੇ ਸਕਣ ਕਾਰਨ ਉਮੀਦਵਾਰੀ ਛੱਡਣ ਦਾ ਦਬਾਅ ਬਣਾਇਆ ਸੀ। ਵਿਨੋਦ ਕੁਮਾਰ ਦੇ ਬਿਆਨ ਤੋਂ ਬਾਅਦ ਉਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ ਸੀ।
ਪੰਜਾਬ 'ਚ ਇਸ ਦਿਨ ਰਹੇਗੀ ਸਰਕਾਰੀ ਛੁੱਟੀ, ਸਕੂਲਾਂ ਸਣੇ ਸਾਰੇ ਅਦਾਰੇ ਰਹਿਣਗੇ ਬੰਦ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
Canada News: ਪੰਜ ਲੱਖ ਪੰਜਾਬੀ ਨੌਜਵਾਨਾਂ ਦੀਆਂ ਨਾ ਤਾਂ PR ਫਾਈਲਾਂ ਕਲੀਅਰ ਹੋਈਆਂ ਅਤੇ ਨਾ ਹੀ ਵਰਕ ਵੀਜ਼ਾ ਵਧਿਆ, ਪੰਜਾਬੀਆਂ ਨੂੰ ਛੱਡਣਾ ਪਵੇਗਾ ਕੈਨੇਡਾ!
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ