News
News
ਟੀਵੀabp shortsABP ਸ਼ੌਰਟਸਵੀਡੀਓ
X

ਇੱਕੋ ਪਰਿਵਾਰ ਦੇ 4 ਮੈਂਬਰਾਂ ਨੇ ਕੀਤੀ ਖੁਦਕੁਸ਼ੀ

Share:
ਜਲੰਧਰ: ਇੱਕ ਪਰਿਵਾਰ ਦੇ ਚਾਰ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ 'ਚ ਪਤੀ, ਪਤਨੀ, ਪੁੱਤ ਤੇ ਧੀ ਸ਼ਾਮਲ ਹਨ। ਇਹ ਦਰਦਨਾਕ ਖਬਰ ਜਲੰਧਰ ਦੇ ਪਠਾਨਕੋਟ ਚੌਂਕ ਨੇੜੇ ਦੇ ਇਲਾਕੇ ਤੋਂ ਹੈ। ਇਸ ਪਰਿਵਾਰ ਨੇ ਨੇੜਲੇ ਪਿੰਡ ਕਿਸ਼ਨਗੜ੍ਹ ਦੇ ਖੇਤਾਂ 'ਚ ਸਲਫਾਸ ਖਾ ਕੇ ਆਤਮ ਹੱਤਿਆ ਕੀਤੀ ਹੈ। ਮ੍ਰਿਤਕਾਂ ਕੋਲੋਂ ਖੁਦਕੁਸ਼ੀ ਨੋਟ ਵੀ ਬਰਾਮਦ ਹੋਇਆ ਹੈ। ਇਸ 'ਚ ਕੁੱਝ ਫਾਈਨਾਂਸਰਾਂ ਵੱਲੋਂ ਤੰਗ ਪ੍ਰੇਸ਼ਾਨ ਕੀਤੇ ਜਾਣ ਦਾ ਇਲਜ਼ਾਮ ਲਗਾਇਆ ਗਿਆ ਹੈ। ਪੁਲਿਸ ਨੇ ਸੁਸਾਈਡ ਨੋਟ ਦੇ ਅਧਾਰ 'ਤੇ ਮਾਮਲਾ ਦਰਜ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ। suicide note ਜਾਣਕਾਰੀ ਮੁਤਾਬਕ ਮ੍ਰਿਤਕਾਂ ਦੀ ਪਹਿਚਾਣ ਅਨਿਲ ਅਗਰਵਾਲ, ਉਸ ਦੀ ਪਤਨੀ ਰਜਨੀ ਅਗਰਵਾਲ, ਪੁੱਤਰ ਅਭਿਸ਼ੇਕ ਤੇ ਧੀ ਰਾਸ਼ੀ ਵਜੋਂ ਹੋਈ ਹੈ। ਇਹ ਪਰਿਵਾਰ ਜਲੰਧਰ ਦੇ ਪਠਾਨਕੋਟ ਚੌਕ ਨੇੜੇ ਇੱਕ ਫਲੈਟ 'ਚ ਰਹਿੰਦਾ ਸੀ। ਇਹਨਾਂ ਦੀਆਂ ਲਾਸ਼ਾਂ ਸਵੇਰੇ ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ ’ਤੇ ਕਿਸ਼ਨਗੜ੍ਹ ਨੇੜੇ ਖੇਤਾਂ 'ਚ ਬਰਾਮਦ ਕੀਤੀਆਂ ਗਈਆਂ। ਪੁਲਿਸ ਮੁਤਾਬਕ ਅਨਿਲ ਅਗਰਵਾਲ ਦੀ ਜੇਬ 'ਚੋਂ ਖ਼ੁਦਕੁਸ਼ੀ ਨੋਟ ਬਰਾਮਦ ਹੋਇਆ ਹੈ। ਉਸ ਵਿੱਚ ਅਰਵਿੰਦ ਪਾਲ, ਸੰਜੀਵ, ਦੀਪਕ, ਗੁਰਮੁੱਖ, ਅਤੁਲ, ਕੁਲਵੀਰ, ਰਾਜਵੀਰ ਕੌਰ ਅਤੇ ਮਨਦੀਪ ਨੰਦਾ ਦੇ ਨਾਂ ਲਿਖੇ ਹੋਏ ਹਨ। ਖ਼ੁਦਕੁਸ਼ੀ ਨੋਟ 'ਚ ਲਿਖਿਆ ਹੈ ਕਿ ਉਸ ਨੇ ਕਰਜ਼ਾ ਲਿਆ ਹੋਇਆ ਸੀ, ਜਿਹੜਾ ਵਿਆਜ ਸਮੇਤ ਮੋੜ ਵੀ ਦਿੱਤਾ ਸੀ ਪਰ ਇਹ ਲੋਕ ਉਸ ਨੂੰ ਤੰਗ-ਪ੍ਰੇਸ਼ਾਨ ਕਰ ਰਹੇ ਸਨ ਅਤੇ ਧਮਕੀਆਂ ਦੇ ਰਹੇ ਸਨ ਕਿ ਜੇ ਉਸ ਨੇ ਪੈਸੇ ਨਾ ਮੋੜੇ ਤਾਂ ਉਸ ਦੀ ਪਤਨੀ ਤੇ ਧੀ ਨੂੰ ਅਗਵਾ ਕਰ ਲੈਣਗੇ। ਥਾਣਾ ਭੋਗਪੁਰ ਵਿੱਚ ਖ਼ੁਦਕੁਸ਼ੀ ਨੋਟ ਅਤੇ ਪੀੜਤਾਂ ਦੇ ਰਿਸ਼ਤੇਦਾਰ ਨੀਲਮ ਗੁਪਤਾ ਵੱਲੋਂ ਪੁਲੀਸ ਨੂੰ ਦਿੱਤੇ ਬਿਆਨਾਂ ਦੇ ਅਧਾਰ 'ਤੇ ਅੱਠ ਲੋਕਾਂ ਖਿਲਾਫ ਕੇਸ ਦਰਜ ਕਰ ਲਿਆ ਹੈ। ਪੁਲਿਸ ਨੇ ਹੁਣ ਤੱਕ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਦਕਿ ਬਾਕੀਆਂ ਦੀ ਗ੍ਰਿਫਤਾਰੀ ਲਈ ਭਾਲ ਕੀਤੀ ਜਾ ਰਹੀ ਹੈ।
Published at : 26 Sep 2016 10:07 AM (IST) Tags: suicide jalandhar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !