News
News
ਟੀਵੀabp shortsABP ਸ਼ੌਰਟਸਵੀਡੀਓ
X

ਕਰਜ਼ੇ ਨੇ ਨਿਗਲੇ 2 ਹੋਰ ਖੇਤਾਂ ਦੇ ਪੁੱਤ

Share:
ਬਠਿੰਡਾ: ਪੰਜਾਬ 'ਚ ਕਿਸਾਨ ਖੁਦਕੁਸ਼ੀਆਂ ਦਾ ਸਿਲਸਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਜਿਲ੍ਹੇ ਦੇ ਦੋ ਹੋਰ ਕਿਸਾਨਾਂ ਨੇ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਬਠਿੰਡਾ ਜਿਲ੍ਹੇ ਦੇ ਪਿੰਡ ਮਾਈਸਰਖਾਨਾ ਦੇ ਇੱਕ ਕਿਸਾਨ ਨੇ ਜ਼ਹਿਰ ਨਿਗਲ ਕੇ ਆਪਣੀ ਜਾਨ ਦੇ ਦਿੱਤੀ ਜਦਕਿ ਪਿੰਡ ਮਿਰਜੇਆਣਾ ਦੇ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।       ਬਠਿੰਡਾ ਦੇ ਪਿੰਡ ਮਾਈਸਰਖਾਨਾ ਦੇ 52 ਸਾਲਾ ਕਿਸਾਨ ਚਮਕੌਰ ਸਿੰਘ ਕੋਲ ਸਿਰਫ ਤਿੰਨ ਏਕੜ ਜ਼ਮੀਨ ਸੀ। ਘੱਟ ਜਮੀਨ ਤੇ ਜਿਆਦਾ ਖਰਚ ਦੇ ਚੱਲਦੇ ਉਸ ਦੇ ਸਿਰ ਲਗਾਤਾਰ ਕਰਜ ਚੜਦਾ ਜਾ ਰਿਹਾ ਸੀ। ਸਿਰ ਚੜਿਆ ਕਰਜ ਉਤਾਰਨ ਲਈ ਉਸ ਨੇ ਕੁੱਝ ਸਮਾਂ ਪਹਿਲਾਂ 6 ਕਨਾਲਾਂ ਜ਼ਮੀਨ ਵੀ ਵੇਚੀ ਸੀ। ਪਰ ਫਿਰ ਵੀ ਕਰਜ਼ੇ ਦੀ ਪੰਡ ਹੌਲੀ ਨਾ ਹੋਈ। ਅਜਿਹੇ 'ਚ ਉਹ ਲਗਾਤਾਰ ਪ੍ਰੇਸ਼ਾਨ ਰਹਿੰਦਾ ਸੀ। ਆਖਰ ਚਮਕੌਰ ਸਿੰਘ ਨੇ ਖੇਤ ਜਾ ਕੇ ਸਲਫਾਸ ਨਿਗਲ ਲਈ। ਉਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਚਮਕੌਰ ਦੇ ਪਰਿਵਾਰ ’ਚ ਇੱਕ ਲੜਕਾ ਤੇ ਪਤਨੀ ਹੈ।       ਦੂਸਰਾ ਮਾਮਲਾ ਤਲਵੰਡੀ ਸਾਬੋ ਨੇੜਲੇ ਪਿੰਡ ਮਿਰਜੇਆਣਾ ਦਾ ਹੈ। ਪਿੰਡ ਦੇ 38 ਸਾਲਾ ਕਿਸਾਨ ਮੇਜਰ ਸਿੰਘ ਦੇ ਸਿਰ ਕਰੀਬ ਢਾਈ ਲੱਖ ਦਾ ਕਰਜ ਸੀ। ਲਗਾਤਾਰ ਖਰਾਬ ਹੋ ਰਹੀ ਫਸਲ ਦੇ ਚੱਲਦੇ ਕਰਜ ਉਤਾਰਨਾ ਮੁਸ਼ਕਲ ਹੋ ਰਿਹਾ ਸੀ। ਅਜਿਹੇ 'ਚ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਅੱਜ ਸਵੇਰੇ ਪਿੰਡ ਦੇ ਲੋਕਾਂ ਨੇ ਮੇਜਰ ਸਿੰਘ ਦੀ ਲਾਸ਼ ਖੇਤ 'ਚ ਇੱਕ ਦਰੱਖਤ ਨਾਲ ਲਟਕਦੀ ਮਿਲੀ। ਉਸ ਦੇ ਪਰਿਵਾਰ ’ਚ ਪਤਨੀ ਤੇ 12ਵੀਂ ਜਮਾਤ ’ਚ ਪੜ੍ਹਦਾ ਪੁੱਤ ਹੈ। ਮੇਜਰ ਸਿੰਘ ਪਹਿਲਾਂ ਵੀ ਦੋ ਤਿੰਨ ਵਾਰ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰ ਚੁੱਕਾ ਸੀ।
Published at : 10 Jul 2016 04:20 AM (IST) Tags: farmer suicide bathinda
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਪ੍ਰਮੁੱਖ ਖ਼ਬਰਾਂ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ