ਸੰਗਰੂਰ: ਕਰਜ਼ ਦੀ ਮਾਰ ਨੇ ਇੱਕ ਹੋਰ ਅੰਨਦਾਤਾ ਨਿਗਲ ਲਿਆ ਹੈ। ਖਬਰ ਸੰਗਰੂਰ ਜਿਲ੍ਹੇ ਦੇ ਖਨੌਰੀ ਕਸਬੇ ਨੇੜਲੇ ਪਿੰਡ ਮਨਿਆਣਾ ਤੋਂ ਹੈ। ਇੱਥੇ ਕਰਜ਼ੇ ਦੀ ਮਾਰ ਦੇ ਕਾਰਨ ਇੱਕ ਕਿਸਾਨ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ ਹੈ। ਮ੍ਰਿਤਕ ਕਿਸਾਨ ਸਿਰਫ 2 ਏਕੜ ਜਮੀਨ ਦਾ ਮਾਲ ਕ ਸੀ। ਪਰ ਉਸ ਦੇ ਸਿਰ ਲੱਖਾਂ ਦਾ ਕਰਜ਼ ਸੀ। ਇਸ ਕਾਰਨ ਉਹ ਲਗਾਤਾਰ ਪ੍ਰੇਸ਼ਾਨ ਚੱਲ ਰਿਹਾ ਸੀ।

 

 

 

ਜਾਣਕਾਰੀ ਮੁਤਾਬਕ ਸੰਗਰੂਰ ਦੇ ਪਿੰਡ ਮਨਿਆਣੀ ਦੇ ਕਿਸਾਨ ਮੇਜਰ ਸਿੰਘ ਕੋਲ ਘੱਟ ਜਮੀਨ ਸੀ। ਇਸ ਤੋਂ ਹੋ ਰਹੀ ਆਮਦਨ ਨਾਲ ਘਰ ਦਾ ਗੁਜਾਰਾ ਹੀ ਮੁਸ਼ਕਲ ਨਾਲ ਚੱਲਦਾ ਸੀ। ਮਜਬੂਰ ਕਰਜਾ ਚੁੱਕ ਕੇ ਖੇਤੀ ਕਰ ਰਿਹਾ ਸੀ ਤੇ ਘਰ ਦਾ ਗੁਜਾਰਾ ਕਰਦਾ ਸੀ। ਪਰ ਲਗਾਤਾਰ ਘੱਟ ਆਮਦਨ ਦੇ ਚੱਲਦੇ ਗੁਰਤੇਜ ਦੇ ਸਿਰ ਆੜਤੀ ਤੇ ਬੈਂਕਾਂ ਦਾ ਲੱਖਾਂ ਕਰਜ ਚੜ ਗਿਆ ਸੀ। ਕਰਜ ਦੀ ਵਸੂਲੀ ਲਈ 2-3 ਦਿਨ ਪਹਿਲਾਂ ਬੈਂਕ ਅਧਿਕਾਰੀ ਉਸ ਦੇ ਘਰ ਆਏ ਸਨ। ਅਜਿਹੇ 'ਚ ਕੋਈ ਹੋਰ ਰਾਸਤਾ ਨਜ਼ਰ ਨਾ ਆਉਂਦਾ ਦੇਖ ਖੇਤਾਂ ਦੇ ਪੁੱਤ ਨੇ ਆਪਣੀ ਜਾਨ ਦੇਣ ਦਾ ਫੈਸਲਾ ਕਰ ਲਿਆ।

 

 
ਖੁਦਕੁਸ਼ੀ ਕਰਨ ਵਾਲਾ ਮੇਜਰ ਸਿੰਘ ਕੋਈ ਪਹਿਲਾ ਕਿਸਾਨ ਨਹੀਂ ਹੈ। ਹਰ ਰੋਜ ਕੋਈ ਨਾ ਕੋਈ ਮੇਜਰ ਕਰਜ਼ ਦੀ ਮਾਰ ਕਾਰਨ ਖੁਦਕੁਸ਼ੀ ਕਰ ਰਿਹਾ ਹੈ। ਪਰ ਇਹਨਾਂ ਖੁਦਕੁਸ਼ੀਆਂ ਨੂੰ ਕਿਵੇਂ ਰੋਕਿਆ ਜਾਵੇ, ਸ਼ਾਇਦ ਇਸ ਪਾਸੇ ਅਜੇ ਸਰਕਾਰਾਂ ਦਾ ਧਿਆਨ ਨਹੀਂ। ਵਧ ਰਹੇ ਖਰਚੇ ਤੇ ਫਸਲਾਂ ਦੇ ਘੱਟ ਮੁੱਲ ਕਾਰਨ ਕਿਸਾਨ ਲਗਾਤਾਰ ਕਮਜੋਰ ਹੁੰਦੇ ਜਾ ਰਹੇ ਹਨ। ਅਜਿਹੇ ‘ਚ ਆਖਰ ਕੌਣ ਇਹਨਾਂ ਕਿਸਾਨਾਂ ਦੀ ਸਾਰ ਲਏਗਾ? ਕੀ ਸਰਕਾਰ ਜੀ ਕਦੇ ਜਾਗੋਗੇ? ਕੀ ਇਹਨਾਂ ਕਿਸਾਨਾਂ ਦਾ ਦਰਦ ਕਦੇ ਸਮਝੋਗੇ? ਆਖਰ ਲੋਕਾਂ ਦਾ ਪੇਟ ਭਰਨ ਵਾਲਾ ਇਹ ਅੰਨਦਾਤਾ ਕਦੋਂ ਤੱਕ ਆਣਆਈ ਮੌਤ ਮਰਦਾ ਰਹੇਗਾ ?