News
News
ਟੀਵੀabp shortsABP ਸ਼ੌਰਟਸਵੀਡੀਓ
X

ਕਰਜ਼ ਦੇ ਨਾਗ ਨੇ ਡੰਗੇ 2 ਹੋਰ ਕਿਸਾਨ

Share:
ਬਠਿੰਡਾ/ਰੋਪੜ: ਕਰਜ਼ ਦੇ ਨਾਗ ਨੇ 2 ਹੋਰ ਕਿਸਾਨਾਂ ਨੂੰ ਡੰਗ ਲਿਆ ਹੈ। ਖਬਰ ਪੰਜਾਬ ਦੇ ਬਠਿੰਡਾ ਤੇ ਰੋਪੜ ਜਿਲ੍ਹੇ ਤੋਂ ਹੈ। ਜਿੱਥੋਂ ਦੇ 2 ਕਿਸਾਨਾਂ ਨੇ ਕਰਜ਼ ਦੇ ਚੱਲਦੇ ਆਪਣੀ ਜਾਨ ਦੇ ਦਿੱਤੀ ਹੈ। ਪਹਿਲਾ ਮਾਮਲਾ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਦਾ ਹੈ ਤੇ ਦੂਸਰੀ ਘਟਨਾ ਰੋਪੜ ਦੇ ਕੁਰਾਲੀ ਨੇੜਲੇ ਪਿੰਡ ਤਿਊੜ ‘ਚ ਵਾਪਰੀ ਹੈ। ਦੋਨਾਂ ਦੇ ਸਿਰ ਲੱਖਾਂ ਰੁਪਏ ਦਾ ਕਰਜ਼ ਸੀ।       ਜਾਣਕਾਰੀ ਮੁਤਾਬਕ ਬਠਿੰਡਾ ਦੇ ਪਿੰਡ ਦਾਨ ਸਿੰਘ ਵਾਲਾ ਦੇ 35 ਸਾਲਾ ਕਿਸਾਨ ਸੁਰਜੀਤ ਸਿੰਘ ਕੋਲ ਥੋੜੀ ਜਮੀਨ ਸੀ। ਪਰ ਘਰ ਦੇ ਗੁਜਾਰੇ ਲਈ ਲਗਾਤਾਰ ਕਰਜ਼ ਚੁੱਕਣਾ ਪੈ ਰਿਹਾ ਸੀ। ਉਸ ਦੇ ਸਿਰ 8 ਲੱਖ ਰੁਪਏ ਬੈਂਕਾਂ ਅਤੇ 4 ਲੱਖ ਰੁਪਏ ਆੜਤੀ ਦਾ ਕਰਜ਼ ਸੀ। ਲੱਖ ਕੋਸ਼ਿਸ਼ ਦੇ ਬਾਅਦ ਕਰਜ਼ ਘੱਟ ਹੋਣ ਦੀ ਥਾਂ ਲਗਾਤਾਰ ਵਧਦਾ ਜਾ ਰਿਹਾ ਸੀ। ਅਜਿਹੇ ‘ਚ ਉਹ ਲਗਾਤਾਰ ਪ੍ਰੇਸ਼ਾਨ ਰਹਿਣ ਲੱਗਾ। ਆਖਰ ਇਸੇ ਪ੍ਰੇਸ਼ਾਨੀ ਦੇ ਚੱਲਦੇ ਉਸ ਨੇ ਇਹ ਖੌਫਨਾਕ ਕਦਮ ਚੁੱਕ ਲਿਆ। ਸੁਰਜੀਤ ਨੇ ਜ਼ਹਿਰ ਨਿਗਲ ਖੁਦ ਨੂੰ ਇਸ ਕਰਜ਼ ਤੋਂ ਮੁਕਤ ਕਰ ਲਿਆ। ਪਰ ਉਸ ਦੇ ਇਸ ਕਦਮ ਨੇ ਪੂਰੇ ਪਰਿਵਾਰ ਨੂੰ ਤੋੜ ਕੇ ਰੱਖ ਦਿੱਤਾ ਹੈ।         ਦੂਸਰਾ ਮਾਮਲਾ ਕੁਰਾਲੀ ਦੇ ਬਲਾਕ ਮਾਜਰੀ 'ਚ ਪੈਂਦੇ ਪਿੰਡ ਤਿਊੜ ਦਾ ਹੈ। ਇੱਥੋਂ ਦੇ 45 ਸਾਲਾ ਕਿਸਾਨ ਸੁਖਪਾਲ ਸਿੰਘ ਨੇ ਬੈਂਕ ਤੋਂ ਕਾਫੀ ਕਰਜ਼ਾ ਲਿਆ ਹੋਇਆ ਸੀ| ਕੁਝ ਦਿਨ ਪਹਿਲਾਂ ਸਹਿਕਾਰੀ ਬੈਂਕ ਵੱਲੋਂ ਉਸ ਨੂੰ 2.36 ਲੱਖ ਦਾ ਕਰਜ਼ਾ 15 ਦਿਨਾਂ ਦੇ ਅੰਦਰ ਮੋੜਨ ਲਈ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਨੋਟਿਸ ਕਾਰਨ ਉਹ ਲਗਾਤਾਰ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਫਾਹਾ ਲਾ ਕੇ ਆਪਣੀ ਜਾਨ ਦੇ ਦਿੱਤੀ।
Published at : 03 Sep 2016 04:58 AM (IST) Tags: ropar Farmer Suicide bathinda
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਪ੍ਰਮੁੱਖ ਖ਼ਬਰਾਂ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ