ਮੋਗਾ: ਕਰਜ਼ ਨੇ ਇੱਕ ਹੋਰ ਕਿਸਾਨ ਨੂੰ ਨਿਗਲ ਲਿਆ ਹੈ। ਖਬਰ ਮੋਗਾ ਜਿਲ੍ਹੇ ਦੇ ਪਿੰਡ ਵੱਡਾਘਰ ਤੋਂ ਹੈ। ਜਿੱਥੇ ਕਰਜ਼ੇ ਦੇ ਬੋਝ ਕਾਰਨ ਇੱਕ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਕੋਲ ਜਮੀਨ ਥੋੜੀ ਸੀ ਤੇ ਕਰੀਬ 7 ਲੱਖ ਦਾ ਕਰਜ ਸੀ।

 

 

ਜਾਣਕਾਰੀ ਮੁਤਾਬਕ 42 ਸਾਲਾ ਕਿਸਾਨ ਸੁਖਮੰਦਰ ਸਿੰਘ ਕੋਲ ਸਿਰਫ 2 ਏਕੜ ਜ਼ਮੀਨ ਸੀ। ਇੰਨੀ ਘੱਟ ਜਮੀਨ 'ਚੋਂ ਘਰ ਦਾ ਗੁਜਾਰਾ ਮੁਸ਼ਕਲ ਨਾਲ ਚੱਲਦਾ ਸੀ। ਮਜਬੂਰਨ ਕਰਜ਼ ਚੁੱਕਣਾ ਪਿਆ। ਇੱਕ ਵਾਰ ਚੁੱਕਿਆ ਕਰਜ ਘੱਟ ਹੋਣ ਦੀ ਥਾਂ ਲਗਾਤਾਰ ਵਧਦਾ ਜਾ ਰਿਹਾ ਸੀ। ਕਿਸਾਨ ਸਿਰ ਪਿੰਡ ਦੀ ਸਹਿਕਾਰੀ ਸਭਾ ਤੇ ਬੈਂਕ ਤੋਂ ਇਲਾਵਾ ਆੜ੍ਹਤੀ ਦਾ ਤਕਰੀਬਨ 7 ਲੱਖ ਰੁਪਏ ਦਾ ਕਰਜ਼ਾ ਸੀ। ਇਸ ਕਾਰਨ ਸੁਖਮੰਦਰ ਸਿੰਘ ਲਗਾਤਾਰ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਜਹਿਰ ਨਿਗਲ ਕੇ ਖ਼ੁਦਕੁਸ਼ੀ ਕਰ ਲਈ।