News
News
ਟੀਵੀabp shortsABP ਸ਼ੌਰਟਸਵੀਡੀਓ
X

ਕਾਂਗਰਸੀਆਂ ਨੇ ਬਾਦਲ ਦੀ ਕੋਠੀ ਮੂਹਰੇ ਲਾਇਆ ਪੱਕਾ ਡੇਰਾ

Share:
ਚੰਡੀਗੜ੍ਹ: ਕਾਂਗਰਸ ਵੱਲੋਂ ਲੁਧਿਆਣਾ ‘ਚ ਦੁਸ਼ਹਿਰੇ ਮੌਕੇ ਚਿੱਟਾ ਰਾਵਣ ਫੂਕਣ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਤੋਂ ਬਾਅਦ ਮੁੱਖ ਮੰਤਰੀ ਬਾਦਲ ਦੇ ਘਰ ਬਾਹਰ ਲਗਾਇਆ ਧਰਨਾ ਲਗਾਤਾਰ ਜਾਰੀ ਹੈ। ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਚੰਡੀਗੜ੍ਹ ‘ਚ ਮੁੱਖ ਮੰਤਰੀ ਦੀ ਰਿਹਾਇਸ਼ ਬਾਹਰ ਕੱਲ੍ਹ ਤੋਂ ਧਰਨਾ ਲਗਾਇਆ ਹੋਇਆ ਹੈ। ਇਨ੍ਹਾਂ ‘ਚ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਤੇ ਸੀਨੀਅਰ ਕਾਂਗਰਸੀ ਆਗੂ ਸੁਨੀਲ ਜਾਖੜ ਸਮੇਤ ਕਈ ਹੋਰ ਵਿਧਾਇਕ ਤੇ ਸਾਂਸਦ ਸ਼ਾਮਲ ਹਨ। ਹਾਲਾਂਕਿ ਮੁੱਖ ਮੰਤਰੀ ਬਾਦਲ ਕੱਲ੍ਹ ਦੋ ਵਾਰ ਕਾਂਗਰਸੀ ਲੀਡਰਾਂ ਨਾਲ ਗੱਲਬਾਤ ਕਰਨ ਲਈ ਬਾਹਰ ਆਏ ਸਨ, ਪਰ ਕਾਂਗਰਸੀ ਮੰਨਣ ਨੂੰ ਤਿਆਰ ਨਹੀਂ ਹਨ। ਉਹ ਲੁਧਿਆਣਾ ਮਾਮਲੇ 'ਚ ਕਾਰਵਾਈ ਕੀਤੇ ਜਾਣ ਤੱਕ ਧਰਨਾ ਨਾ ਚੁੱਕਣ 'ਤੇ ਅੜੇ ਹੋਏ ਹਨ। ਸਾਂਸਦ ਰਵਨੀਤ ਸਿੰਘ ਬਿੱਟੂ ਨੇ ਇਲਜ਼ਾਮ ਲਗਾਇਆ ਹੈ ਕਿ ਯੂਥ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਮਾਰਨ ਦੇ ਇਰਾਦੇ ਨਾਲ ਹਮਲਾ ਕੀਤਾ ਸੀ। ਕੱਲ੍ਹ ਸਵੇਰ ਵੇਲੇ ਸ਼ੁਰੂ ਕੀਤਾ ਧਰਨਾ ਪੂਰਾ ਦਿਨ ਤੇ ਰਾਤ ਤੋਂ ਬਾਅਦ ਅੱਜ ਦੂਜੇ ਦਿਨ ਵੀ ਜਾਰੀ ਹੈ। ਧਰਨੇ ‘ਤੇ ਬੈਠੇ ਕਾਂਗਰਸ ਆਗੂਆਂ ਨੂੰ ਮਿਲਣ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਹਿਲਾਂ ਸਵੇਰ ਵੇਲੇ ਕੋਠੀ ਤੋਂ ਬਾਹਰ ਆਏ ਤੇ ਗੱਲਬਾਤ ਕਰ ਭਰੇਸੋ ‘ਚ ਲੈਣ ਦੀ ਕੋਸ਼ਿਸ਼ ਕੀਤੀ। ਬਾਦਲ ਨੇ ਉਨ੍ਹਾਂ ਦੇ ਸਾਹਮਣੇ ਹੀ ਡੀਜੀਪੀ ਨੂੰ ਨਿੱਜੀ ਤੌਰ ‘ਤੇ ਇਸ ਮਾਮਲੇ ਦੀ ਜਾਂਚ ਕਰਨ ਤੇ ਤਿੰਨ ਦਿਨਾਂ ‘ਚ ਰਿਪੋਰਟ ਦਾਖਲ ਕਰਨ ਦੇ ਹੁਕਮ ਵੀ ਦਿੱਤੇ। ਪਰ ਮੁੱਖ ਮੰਤਰੀ ਦਾ ਭਰੋਸਾ ਕਾਂਗਰਸ ਆਗੂਆਂ ਦੇ ਗੁੱਸੇ ਨੂੰ ਸ਼ਾਂਤ ਨਹੀਂ ਕਰ ਸਕਿਆ। ਇਸ ਤੋਂ ਬਾਅਦ ਮੁੱਖ ਮੰਤਰੀ ਬਾਦਲ ਸ਼ਾਮ ਵੇਲੇ ਫਿਰ ਬਾਹਰ ਆਏ ਤੇ ਗੱਲਬਾਤ ਕੀਤੀ, ਪਰ ਇਸ ਵਾਰ ਵੀ ਗੱਲਬਾਤ ਬੇਨਤੀਜਾ ਰਹੀ। ਪ੍ਰਦਰਸ਼ਨਕਾਰੀ ਕਾਂਗਰਸ ਲੀਡਰਾਂ ਨੇ ਯੂਥ ਅਕਾਲੀ ਦਲ ਦੇ ਆਗੂਆਂ ਖਿਲਾਫ ਕੇਸ ਦਰਜ ਕਰਨ ਤੇ ਯੂਥ ਕਾਂਗਰਸ ਦੇ ਗ੍ਰਿਫਤਾਰ ਕੀਤੇ ਵਰਕਰਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ ਹੈ। ਮੰਗ ਕੀਤੀ ਜਾ ਰਹੀ ਹੈ ਕਿ ਲੁਧਿਆਣਾ ਦੇ ਪਲਿਸ ਕਮਿਸ਼ਨਰ ਜਤਿੰਦਰ ਸਿੰਘ ਔਲਖ ਨੂੰ ਵੀ ਮਾਮਲੇ ‘ਚ ਗਲਤ ਕਾਰਵਾਈ ਕਰਨ ਵਜੋਂ ਸਸਪੈਂਡ ਕੀਤਾ ਜਾਵੇ। ਦਰਅਸਲ ਦੁਸ਼ਹਿਰੇ ਮੌਕੇ ਕਾਂਗਰਸ ਲੁਧਿਆਣਾ ‘ਚ ਨਸ਼ਿਆਂ ਖਿਲਾਫ ਚਿੱਟਾ ਰਾਵਣ ਫੂਕਣਾ ਚਾਹੁੰਦੀ ਸੀ। ਇਸ ਗੱਲ ਨੂੰ ਲੈ ਕੇ ਕਾਂਗਰਸ ਤੇ ਅਕਾਲੀ ਦਲ ਵਿਚਾਲੇ ਝੜਪ ਹੋ ਗਈ ਸੀ। ਕਾਂਗਰਸ ਦੇ ਇਲਜ਼ਾਮਾਂ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਇੱਕਤਰਫਾ ਕਾਰਵਾਈ ਕਰਦਿਆਂ ਯੂਥ ਕਾਂਗਰਸ ਆਗੂਆਂ ਖਿਲਾਫ ਕੇਸ ਦਰਜ ਕਰ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਪਰ ਯੂਥ ਅਕਾਲੀ ਦਲ ਦੇ ਕਿਸੇ ਆਗੂ ਖਿਲਾਫ ਕਾਰਵਾਈ ਨਹੀਂ ਕੀਤੀ ਗਈ।
Published at : 14 Oct 2016 10:06 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਸੁਪਰੀਮ ਕੋਰਟ ਦਾ ਸਖਤ ਆਦੇਸ਼, ਜਗਜੀਤ ਸਿੰਘ ਡੱਲੇਵਾਲ ਨੂੰ 2 ਦਿਨਾਂ ਦੇ ਅੰਦਰ ਕਰਵਾਓ ਹਸਪਤਾਲ 'ਚ ਦਾਖਲ, ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

Punjab News: ਸੁਪਰੀਮ ਕੋਰਟ ਦਾ ਸਖਤ ਆਦੇਸ਼, ਜਗਜੀਤ ਸਿੰਘ ਡੱਲੇਵਾਲ ਨੂੰ 2 ਦਿਨਾਂ ਦੇ ਅੰਦਰ ਕਰਵਾਓ ਹਸਪਤਾਲ 'ਚ ਦਾਖਲ, ਪੰਜਾਬ ਸਰਕਾਰ ਨੂੰ ਲਗਾਈ ਫਟਕਾਰ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO

Punjab News: ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਵਰਤੋਂ ਇਹ ਸਾਵਧਾਨੀਆਂ

Punjab News: ਪੰਜਾਬ 'ਚ ਕੜਾਕੇ ਦੀ ਠੰਡ ਦਰਮਿਆਨ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਵਰਤੋਂ ਇਹ ਸਾਵਧਾਨੀਆਂ

Punjab News: ਡੱਲੇਵਾਲ ਦੇ ਮਰਨ ਵਰਤ ਵਿਚਾਲੇ ਪੰਜਾਬ ਸਰਕਾਰ ਦਾ ਦਾਅਵਾ, ਕਿਹਾ-ਖੇਤੀਬਾੜੀ ਸੈਕਟਰ ਬਣਿਆ ਖੁਸ਼ਹਾਲ, ਕੀਤੇ ਕੰਮਾਂ ਦੇ ਗਾਏ ਸੋਹਲੇ, ਜਾਣੋ ਕੀ ਕੁਝ ਕਿਹਾ ?

Punjab News: ਡੱਲੇਵਾਲ ਦੇ ਮਰਨ ਵਰਤ ਵਿਚਾਲੇ ਪੰਜਾਬ ਸਰਕਾਰ ਦਾ ਦਾਅਵਾ,  ਕਿਹਾ-ਖੇਤੀਬਾੜੀ ਸੈਕਟਰ ਬਣਿਆ ਖੁਸ਼ਹਾਲ,  ਕੀਤੇ ਕੰਮਾਂ ਦੇ ਗਾਏ ਸੋਹਲੇ, ਜਾਣੋ ਕੀ ਕੁਝ ਕਿਹਾ ?

Amritsar News: ਸਰਹੱਦੀ ਜ਼ਿਲ੍ਹੇ 'ਚ ਪੁਲਿਸ ਦੀ ਵੱਡੀ ਕਾਰਵਾਈ, 15 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ, ਨਕਦੀ ਵੀ ਹੋਈ ਬਰਾਮਦ

Amritsar News: ਸਰਹੱਦੀ ਜ਼ਿਲ੍ਹੇ 'ਚ ਪੁਲਿਸ ਦੀ ਵੱਡੀ ਕਾਰਵਾਈ,  15 ਕਰੋੜ ਦੀ ਹੈਰੋਇਨ ਸਮੇਤ ਤਸਕਰ ਗ੍ਰਿਫਤਾਰ, ਨਕਦੀ ਵੀ ਹੋਈ ਬਰਾਮਦ

ਪ੍ਰਮੁੱਖ ਖ਼ਬਰਾਂ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ