News
News
ਟੀਵੀabp shortsABP ਸ਼ੌਰਟਸਵੀਡੀਓ
X

ਕਾਲੇ ਕਾਰਨਾਮੇ ਨੇ ਐਸਐਚਓ ਨੂੰ ਪਹੁੰਚਾਇਆ ਹਵਾਲਾਤ

Share:
ਖੰਨਾ: ਆਪਣੇ ਕਾਰਨਾਮਿਆਂ ਕਾਰਨ ਚਰਚਾ 'ਚ ਰਹਿਣ ਵਾਲੀ ਪੰਜਾਬ ਪੁਲਿਸ ਇੱਕ ਵਾਰ ਫਿਰ ਸੁਰਖੀਆਂ 'ਚ ਹੈ। ਪੁਲਿਸ ਨੇ ਆਪਣੇ ਹੀ ਇੱਕ ਐਸਐਚਓ ਨੂੰ ਰਿਸ਼ਵਤਖੋਰੀ ਦੇ ਇਲਜ਼ਾਮਾਂ ਤਹਿਤ ਗ੍ਰਿਫਤਾਰ ਕੀਤਾ ਹੈ। ਖਬਰ ਖੰਨਾ ਦੇ ਸਮਰਾਲਾ ਤੋਂ ਹੈ। ਜਿੱਥੇ ਐਸਐਸਪੀ ਖੰਨਾ ਸਤਿੰਦਰ ਸਿੰਘ ਵੱਲੋਂ ਕੀਤੀ ਕਾਰਵਾਈ ਤਹਿਤ ਸਮਰਾਲਾ ਥਾਣੇ ਦੇ ਐਸਐਚਓ ਦਵਿੰਦਰਪਾਲ ਸਿੰਘ ਨੂੰ ਮੋਟੀ ਰਿਸ਼ਵਤ ਲੈਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਹੈ।     ਜਾਣਕਾਰੀ ਮੁਤਾਬਕ ਥਾਣਾ ਸਮਰਾਲਾ ਦੇ ਐਸਐਚਓ ਦਵਿੰਦਰਪਾਲ ਸਿੰਘ 'ਤੇ ਐਨਡੀਪੀਐਸ ਐਕਟ ਤਹਿਤ ਦਰਜ ਇੱਕ ਮਾਮਲੇ ਨੂੰ ਰਫਾ-ਦਫਾ ਕਰਨ ਲਈ 1 ਲੱਖ 70 ਰੁਪਏ ਦੀ ਰਿਸ਼ਵਤ ਵਜੋਂ ਲਏ ਸਨ। ਐਸਐਚਓ ਦੇ ਇਸ ਕਾਰਨਾਮੇ ਦਾ ਪਤਾ ਲੱਗਦਿਆਂ ਹੀ ਖੰਨਾ ਪੁਲੀਸ ਨੇ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਦੀ ਧਾਰਾ 7.13 (2) ਪੀ.ਸੀ.ਐਕਟ 1988 ਅਧੀਨ ਮਾਮਲਾ ਦਰਜ ਕਰ ਆਪਣੇ ਮਹਿਕਮੇ ਦੇ ਇਸ ਅਫਸਰ ਨੂੰ ਗ੍ਰਿਫਤਾਰ ਕਰ ਲਿਆ ਹੈ।       ਦਰਅਸਲ ਐਸਐਚਓ ਦਵਿੰਦਰਪਾਲ ਨੇ ਥਾਣਾ ਸਮਰਾਲਾ ਵਿੱਚ 3 ਮਈ ਨੂੰ ਦਰਜ ਕੀਤੇ ਇੱਕ ਮੁਕੱਦਮਾ ਬਲਜੀਤ ਸਿੰਘ ਵਾਸੀ ਬਗਲੀ ਕਲਾਂ ਦੇ ਖਿਲਾਫ ਐਨਡੀਪੀਐਸ ਐਕਟ ਅਧੀਨ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ 'ਚ ਮੁਲਜ਼ਮ ਕੋਲੋਂ 2 ਕਿਲੋ 700 ਗ੍ਰਾਮ ਅਫੀਮ ਅਤੇ 75 ਕਿਲੋ ਚੂਰਾ ਪੋਸਤ ਬਰਾਮਦ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਮੁਲਜ਼ਮ ਬਲਜੀਤ ਦੀ ਪਤਨੀ ਨੇ ਐਸਐਸਪੀ ਖੰਨਾ ਨੂੰ ਇੱਕ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ 'ਚ ਉਸ ਨੇ ਇਲਜ਼ਾਮ ਲਗਾਇਆ ਸੀ ਕਿ ਉਸਦੇ ਇੱਕ ਰਿਸ਼ਤੇਦਾਰ ਜਗਦੇਵ ਸਿੰਘ ਨੇ ਇਹ ਕੇਸ ਰਫਾ ਦਫਾ ਕਰਵਾਉਣ ਲਈ ਐਸਐਚਓ ਦੇ ਨਾਮ 'ਤੇ 3 ਲੱਖ 25 ਹਜ਼ਾਰ ਰੁਪਏ ਲਏ ਹਨ। ਪਰ ਪੈਸੇ ਲੈਣ ਦੇ ਬਾਵਜੂਦ ਕੋਈ ਮਦਦ ਨਹੀਂ ਕੀਤੀ।         ਪੁਲਿਸ ਨੇ ਜਾਂਚ ਦੌਰਾਨ ਜਗਦੇਵ ਸਿੰਘ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਕੀਤੀ ਤਾਂ ਪਤਾ ਲੱਗਾ ਕਿ ਉਸਨੇ ਇਨ੍ਹਾਂ ਪੈਸਿਆਂ ਵਿੱਚੋਂ ਇੱਕ ਲੱਖ ਸੱਤਰ ਹਜ਼ਾਰ ਰੁਪਏ ਐਸਐਚਓ ਦਵਿੰਦਰਪਾਲ ਸਿੰਘ ਨੂੰ ਦਿੱਤੇ ਹਨ। ਐਸਐਸਪੀ ਖੰਨਾ ਦੀ ਜਾਂਚ 'ਚ ਸਾਰੇ ਇਲਜ਼ਾਮ ਸਹੀ ਸਾਬਤ ਹੋ ਨਿੱਬੜੇ। ਇਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਇਹਨਾਂ ਦੋਨਾਂ ਨੂੰ ਗ੍ਰਿਫਤਾਰ ਕਰ ਜਗਦੇਵ ਸਿੰਘ ਪਾਸੋਂ ਪੰਜਾਹ ਹਜ਼ਾਰ ਅਤੇ ਐਸਐਚਓ ਦਵਿੰਦਰਪਾਲ ਸਿੰਘ ਕੋਲੋਂ ਇੱਕ ਲੱਖ ਸੱਤਰ ਹਜ਼ਾਰ ਦੀ ਨਗਦੀ ਬਰਾਮਦ ਕੀਤੀ ਹੈ।
Published at : 03 Sep 2016 06:45 AM (IST) Tags: samrala SHO Arrest
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ 'ਚ 14 ਅਗਸਤ ਤੋਂ ਭਾਰੀ ਮੀਂਹ ਦਾ ਅਲਰਟ, ਗਰਮੀ ਤੋਂ ਮਿਲੇਗੀ ਰਾਹਤ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਪੰਜਾਬ SIR: ਅੱਜ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪਿਟਬੁੱਲ ਕੁੱਤੇ ਨੇ ਪਤੀ-ਪਤਨੀ 'ਤੇ ਕੀਤਾ ਹਮਲਾ, ਔਰਤ ਦੀ ਬਾਂਹ, ਪੱਟ ਤੇ ਕਮਰ ’ਤੇ ਵੱਢਿਆ; ਮਸਾਂ ਬਚਾਈ ਜਾਨ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਪ੍ਰਮੁੱਖ ਖ਼ਬਰਾਂ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ