News
News
ਟੀਵੀabp shortsABP ਸ਼ੌਰਟਸਵੀਡੀਓ
X

ਕੁਝ ਪੈਸਿਆਂ ਲਈ ਚੰਡੀਗੜ੍ਹ 'ਚ ਰਿਲਾਇੰਸ ਅਧਿਕਾਰੀ ਮਾਰ ਸੁੱਟਿਆ

Share:
ਚੰਡੀਗੜ੍ਹ: ਪੁਲਿਸ ਨੇ ਰਿਲਾਇੰਸ ਜੀਓ ਦੇ ਮਾਰਕ ਹੈੱਡ ਵਿਨੀਤ ਤ੍ਰੇਹਣ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮਾਮਲੇ 'ਚ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਇਨ੍ਹਾਂ ਤਿੰਨਾਂ ਨੇ ਲੁੱਟ ਦੇ ਇਰਾਦੇ ਨਾਲ ਇਹ ਕਤਲ ਕੀਤਾ ਸੀ। ਇਨ੍ਹਾਂ ਪਹਿਲਾਂ ਵਿਨੀਤ ਦੇ ਸਿਰ 'ਤੇ ਕੁਹਾੜੀ ਨਾਲ ਹਮਲਾ ਕੀਤਾ ਤੇ ਫਿਰ ਉਸ ਦਾ ਪਰਸ ਖੋਹ ਕੇ ਫਰਾਰ ਹੋ ਗਏ ਸਨ।       ਪੁਲਿਸ ਮੁਤਾਬਕ ਇਨ੍ਹਾਂ ਮੁਲਜ਼ਮਾਂ ਅਕਾਸ਼, ਅਮੀਰ ਖਾਨ ਤੇ ਮਨੀਸ਼ ਨੇ ਦੱਸਿਆ ਕਿ ਉਸ ਰਾਤ ਇਹ ਤਿੰਨੇ ਜੂਆ ਖੇਡ ਰਹੇ ਸਨ। ਇਸੇ ਦੌਰਾਨ ਇੱਕ ਗੱਡੀ ਆ ਕੇ ਰੁਕੀ। ਗੱਡੀ 'ਚ ਮਨੀਮਾਜਰਾ ਕੰਪਲੈਕਸ 'ਚ ਰਹਿਣ ਵਾਲਾ ਵਿਨੀਤ ਸੀ। ਵਿਨੀਤ ਉੱਥੇ ਉੱਤਰ ਕੇ ਪੇਸ਼ਾਬ ਕਰਨ ਲੱਗਾ ਸੀ। ਇਸੇ ਦੌਰਾਨ ਤਿੰਨਾਂ ਨੇ ਉਸ ਨੂੰ ਲੁੱਟਣ ਦੀ ਯੋਜਨਾ ਬਣਾਈ। ਇਨ੍ਹਾਂ ਕੁਹਾੜੀ ਨਾਲ ਉਸ ਦੇ ਸਿਰ 'ਤੇ ਹਮਲਾ ਕਰ ਦਿੱਤਾ। ਬੁਰੀ ਤਰ੍ਹਾਂ ਜ਼ਖਮੀ ਹੋਈ ਵਿਨੀਤ ਨੂੰ ਮੌਕੇ 'ਤੇ ਛੱਡ ਕੇ ਤਿੰਨੇ ਹਮਲਾਵਰ ਮੌਕਾ ਤੋਂ ਫਰਾਰ ਹੋ ਗਏ ਸਨ।       ਦਰਅਸਲ 31 ਜੁਲਾਈ ਨੂੰ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਕਲਾਗ੍ਰਾਮ ਲਾਈਟ ਪੁਆਇੰਟ ਨੇੜੇ ਇੱਕ ਲੜਕੇ ਨਾਲ ਬੁਰੀ ਤਰ੍ਹਾਂ ਕੁੱਟਮਾਰ ਹੋ ਰਹੀ ਹੈ। ਜਦ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਐਸਯੂਵੀ ਗੱਡੀ ਕੋਲ ਇੱਕ ਵਿਅਕਤੀ ਡਿੱਗਾ ਪਿਆ ਸੀ। ਉਸ ਦੇ ਕਾਫੀ ਸੱਟਾਂ ਲੱਗੀਆਂ ਹੋਈਆਂ ਸਨ। ਪੁਲਿਸ ਤੁਰੰਤ ਉਸ ਨੂੰ ਪੀਜੀਆਈ ਲੈ ਕੇ ਪਹੁੰਚੀ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਸੀ।
Published at : 25 Aug 2016 11:23 AM (IST) Tags: murder chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਪ੍ਰਮੁੱਖ ਖ਼ਬਰਾਂ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...