News
News
ਟੀਵੀabp shortsABP ਸ਼ੌਰਟਸਵੀਡੀਓ
X

ਕੇਂਦਰ ਨੇ ਰੋਕੇ ਪੰਜਾਬ ਦੇ ਜਹਾਜ਼

Share:
ਚੰਡੀਗੜ੍ਹ: ਪੰਜਾਬ ਦੇ 3 ਲੋਕਲ ਏਅਰਪੋਰਟ ਉਡਾਣ ਲਈ ਪੂਰੀ ਤਰਾਂ ਤਿਆਰ ਹਨ। ਪਰ ਕੇਂਦਰ ਸਰਕਾਰ ਦੀ ਢਿੱਲ ਕਾਰਨ ਪੰਜਾਬ ਦੇ 3 ਲੋਕਲ ਹਵਾਈ ਅੱਡਿਆਂ ਤੋਂ ਫਲਾਈਟ ਨਹੀਂ ਉੱਡ ਰਹੀਆਂ। ਸੂਬਾ ਸਰਕਾਰ ਨੇ ਪੰਜਾਬ ਐਂਡ ਹਰਿਆਣਾ ਹਾਈਕੋਰਟ 'ਚ ਦਾਇਰ ਕੀਤੇ ਜਵਾਬ 'ਚ ਇਹੀ ਦਾਅਵਾ ਕੀਤਾ ਹੈ। ਜਵਾਬ 'ਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਤੇ ਏਅਰਪੋਰਟ ਅਥਾਰਿਟੀ ਨਾਲ ਵਾਰ ਵਾਰ ਮੀਟਿੰਗ ਕੀਤੇ ਜਾਣ ਦੇ ਬਾਵਜੂਦ ਕੋਈ ਕਦਮ ਨਹੀਂ ਚੁੱਕਿਆ ਜਾ ਰਿਹਾ ਹੈ।     ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਹਵਾਈ ਅੱਡਿਆਂ ਤੋਂ ਫਲਾਈਟਾਂ ਸ਼ੁਰੂ ਕਰਨ ਦੀ ਪਟੀਸ਼ਟਨ 'ਤੇ ਸੁਣਵਾਈ ਤੋਂ ਬਾਅਦ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਇਸ 'ਤੇ ਸੂਬਾ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਗਿਆ ਹੈ। ਜਵਾਬ 'ਚ ਕਿਹਾ ਗਿਆ ਹੈ ਕਿ ਪੰਜਾਬ ਦੇ ਬਠਿੰਡਾ, ਲੁਧਿਆਣਾ ਤੇ ਪਠਾਨਕੋਟ ਦੇ ਤਿੰਨੇ ਏਅਰਪੋਰਟ ਉਡਾਣ ਲਈ ਪੂਰੀ ਤਰਾਂ ਤਿਆਰ ਹਨ। ਪੰਜਾਬ ਸਰਕਾਰ ਨੇ ਇਹਨਾਂ ਹਵਾਈ ਅੱਡਿਆਂ ਨੂੰ ਸ਼ੁਰੂ ਕਰਨ ਲਈ ਕਈ ਵਾਰ ਕੇਂਦਰ ਸਰਕਾਰ, ਸ਼ਹਿਰੀ ਹਵਾਬਾਜੀ ਮੰਤਰਾਲੇ ਤੇ ਏਅਰਪੋਰਟ ਅਥਾਰਿਟੀ ਆਫ ਇੰਡੀਆ ਨਾਲ ਮੀਟਿੰਗ ਕਰ ਫਲਾਈਟਾਂ ਸ਼ੁਰੂ ਕਰਨ ਦੀ ਅਪੀਲ ਵੀ ਕੀਤੀ ਹੈ। ਪਰ ਬਾਵਜੂਦ ਇਸਦੇ ਕੇਂਦਰ ਸਰਕਾਰ ਨੇ ਅਜੇ ਤੱਕ ਇਸ ਪਾਸੇ ਕੋਈ ਵੀ ਕਦਮ ਨਹੀਂ ਚੁੱਕਿਆ ਹੈ।     ਸੂਬਾ ਸਰਕਾਰ ਨੇ ਏਅਰਪੋਰਟ ਅਥਾਰਟੀ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਲੋੜੀਂਦੀ ਜਮੀਨ ਵੀ ਮੁਹੱਈਆ ਕਰਵਾ ਦਿੱਤੀ ਹੈ। ਸਰਕਾਰ ਦੇ ਜਵਾਬ 'ਚ ਕਿਹਾ ਗਿਆ ਹੈ ਕਿ ਬਠਿੰਡਾ ਦੇ ਏਅਰਪੋਰਟ ਦਾ ਤਾਂ ਉਦਘਾਟਨ ਤੱਕ ਨਹੀਂ ਕੀਤਾ ਗਿਆ। ਜਦਕਿ ਲੁਧਿਆਣਾ ਤੋਂ ਕਾਈ ਵਾਰ ਫਲਾਈਟਾਂ ਚੱਲਣ ਦੇ ਬਾਅਦ ਬੰਦ ਕੀਤੀਆਂ ਗਈਆਂ ਹਨ। ਜੇਕਰ ਕੇਂਦਰ ਚਾਹੇ ਤਾਂ ਏਅਰ ਇੰਡੀਆ ਦੀਆਂ ਫਲਾਈਟ ਸ਼ੁਰੂ ਕੀਤੀਆਂ ਜਾ ਸਕਦੀਆਂ ਹਨ। ਸਰਕਾਰ ਨੇ ਇਹ ਵੀ ਕਿਹਾ ਹੈ ਕਿ ਇਹਨਾਂ ਏਅਰਪੋਰਟ ਨੂੰ ਸ਼ੁਰੂ ਕਰਵਾਉਣ ਲਈ ਉਹ ਇੱਕ ਵਾਰ ਹੋਰ ਕੇਂਦਰੀ ਮੰਤਰਾਲੇ ਕੋਲ ਅਪੀਲ ਕਰਨ ਲਈ ਤਿਆਰ ਹਨ।
Published at : 18 Jul 2016 11:45 AM (IST) Tags: high court chandigarh Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...

Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

Punjab News: ਪੰਜਾਬ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਹੈਰਾਨ ਕਰ ਦਏਗਾ ਮਾਮਲਾ...

ਪ੍ਰਮੁੱਖ ਖ਼ਬਰਾਂ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ