ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਖਿਲਾਫ ਚੱਲ ਰਹੇ ਮਾਣਹਾਨੀ ਮਾਮਲੇ ਦੀ ਅੱਜ ਹੋਵੇਗੀ ਸੁਣਵਾਈ। ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਡਰਗਜ਼ ਮਾਮਲੇ 'ਚ ਉਨ੍ਹਾਂ ਦਾ ਨਾਮ ਲਏ ਜਾਣ 'ਤੇ ਕੇਜਰੀਵਾਲ ਸਮੇਤ 'ਆਪ' ਲੀਡਰਾ ਅਸ਼ੀਸ ਖੇਤਾਨ ਅਤੇ ਸੰਜੇ ਸਿਘ ਖਿਲਾਫ ਕੇਸ ਦਾਇਰ ਕੀਤਾ ਗਿਆ ਹੈ।
ਇਸ ਮਾਮਲੇ 'ਤੇ ਪਿਛਲੀ ਸੁਣਵਾਈ ਦੌਰਾਨ ਕੇਜਰੀਵਾਲ ਵੱਲੋਂ ਕੋਈ ਵਕੀਲ ਪੇਸ਼ ਨਹੀਂ ਹੋਇਆ ਸੀ। ਜਿਸ ਤੋਂ ਬਾਅਦ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਤੈਅ ਕੀਤੀ ਗਈ। ਯਾਦ ਰਹੇ ਕਿ ਮੁਕਤਸਰ ਵਿਖੇ ਮਾਘੀ ਮੇਲੇ ਦੌਰਾਨ ਕੇਜਰੀਵਾਲ ਨੇ ਕਿਹਾ ਸੀ ਕਿ ਨਸ਼ੇ ਦੇ ਕਾਰੋਬਾਰ ਵਿੱਚ ਮਜੀਠੀਆ ਸ਼ਾਮਲ ਹੈ।