ਜਲੰਧਰ: ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਪੁੱਤਰ ਰਣਿੰਦਰ ਸਿੰਘ ਨੂੰ ਈਡੀ ਨੇ ਫਿਰ ਤੋਂ ਸੰਮਨ ਭੇਜਿਆ ਹੈ। ਈਡੀ ਨੇ ਰਣਇੰਦਰ ਨੂੰ 14 ਜੁਲਾਈ ਨੂੰ ਜਲੰਧਰ ਦੇ ਦਫਤਰ 'ਚ ਪੇਸ਼ ਹੋਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 16 ਜੂਨ ਦੇ ਦਿਨ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਉਨ੍ਹਾਂ ਮੈਡੀਕਲ ਅਧਾਰ ‘ਤੇ ਪੇਸ਼ੀ ਤੋਂ ਛੋਟ ਮੰਗੀ ਸੀ। ਇੰਨਫੋਰਸਮੈਂਟ ਡਾਇਰੈਕਟੋਰੇਟ ਨੇ ਰਣਇੰਦਰ ਸਿੰਘ ਨੂੰ ਫੇਮਾ (ਫੋਰਨ ਐਕਸਚੇਂਜ ਮੈਨੇਜਮੇਂਟ ਐਕਟ) ਤਹਿਤ ਗੜਬੜੀਆਂ ਦੇ ਚੱਲਦੇ ਸੰਮਨ ਕੀਤਾ ਹੈ।     ਈਡੀ ਦੇ ਸਹਾਇਕ ਡਾਇਰੈਕਟਰ ਅਜੇ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। । ਇਸ ਪੇਸ਼ੀ ਦੌਰਾਨ ਰਣਇੰਦਰ ਦੀ ਵਿਦੇਸ਼ਾਂ ‘ਚ ਜਾਇਦਾਦ ਦੇ ਵੇਰਵੇ ਅਤੇ ਹਵਾਲਾ ਰਾਹੀਂ ਹੋਈ ਪੈਸੇ ਦੀ ਅਦਲਾ-ਬਦਲੀ ਦੇ ਇਲਜ਼ਾਮਾਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਸੀ।