ਫਰੀਦਕੋਟ: ਜਿਲ੍ਹੇ ਦੇ ਸ਼ਹਿਰ ਕੋਟਕਪੂਰਾ 'ਚ ਦੋਹਰੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸ਼ਹਿਰ ਦੀ ਅਨਾਜ ਮੰਡੀ 'ਚ ਇੱਕ ਆੜਤੀ ਦੀ ਦੁਕਾਨ ਅੰਦਰੋਂ ਦੋ ਲਾਸ਼ਾਂ ਮਿਲੀਆਂ ਹਨ। ਮਰਨ ਵਾਲਿਆਂ ਦੀ ਪਹਿਚਾਣ ਇੱਕ ਆੜਤੀ ਦੇ ਮੁਨੀਮ ਤੇ ਦੂਸਰੀ ਇੱਕ ਮਜਦੂਰ ਔਰਤ ਵਜੋਂ ਹੋਈ ਹੈ। ਇਹ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਜਿਲ੍ਹੇ ਦੇ ਐਸਐਸਪੀ ਸਮੇਤ ਹੋਰ ਉੱਚ ਅਧਿਕਾਰੀ ਮੌਕੇ 'ਤੇ ਪਹੁੰਚੇ ਹੋਏ ਹਨ। ਫਿਲਹਾਲ ਹਰ ਪਹਿਲੂ ਤੋਂ ਜਾਂਚ ਸ਼ੁਰੂ ਕੀਤੀ ਗਈ ਹੈ। ਪਰ ਅਜੇ ਤੱਕ ਕਤਲ ਦੇ ਕਾਰਨ ਸਪੱਸ਼ਟ ਨਹੀਂ ਹੋਏ ਹਨ।