News
News
ਟੀਵੀabp shortsABP ਸ਼ੌਰਟਸਵੀਡੀਓ
X

ਗਣਪਤੀ ਵਿਸਰਜਣ ਕਰਦੇ 4 ਨੌਜਵਾਨ ਡੁੱਬੇ

Share:
ਲੁਧਿਆਣਾ: ਸਤਲੁਜ ਦਰਿਆ 'ਚ ਡੁੱਬਣ ਕਾਰਨ 4 ਲੋਕਾਂ ਦੀ ਮੌਤ ਹੋ ਗਈ ਹੈ। ਘਟਨਾ ਲੁਧਿਆਣਾ ਦੀ ਹੈ। ਹਾਦਸੇ ਦਾ ਸ਼ਿਕਾਰ ਹੋਣ ਵਾਲੇ ਇਹ 4 ਨੌਜਵਾਨ ਗਣਪਤੀ ਵਿਸਰਜਣ ਕਰਨ ਲਈ ਗਏ ਸਨ। ਪਰ ਪਾਣੀ ਦੇ ਤੇਜ਼ ਵਹਾਅ ਦੇ ਚੱਲਦੇ ਦਰਿਆ 'ਚ ਰੁੜ ਗਏ। ਹਾਲਾਂਕਿ ਮੌਕੇ 'ਤੇ ਮੌਜੂਦ ਗੋਤਾਖੋਰਾਂ ਨੇ ਇਹਨਾਂ ਨੂੰ ਥੋੜੀ ਦੇਰ 'ਚ ਹੀ ਬਾਹਰ ਕੱਢ ਲਿਆ ਸੀ। ਪਰ ਉਦੋਂ ਤੱਕ ਦੇਰ ਹੋ ਚੁੱਕੀ ਸੀ। ਇਹਨਾਂ ਚਾਰਾਂ ਨੇ ਹਸਪਤਾਲ ਪਹੁੰਚਦਿਆਂ ਹੀ ਦਮ ਤੋੜ ਦਿੱਤਾ।       ਜਾਣਕਾਰੀ ਮੁਤਾਬਕ ਇਸਲਾਮਗੰਜ ਦੇ ਰਹਿਣ ਵਾਲੇ ਇਹਨਾਂ ਨੌਜਵਾਨਾਂ ਦੀ ਪਹਿਚਾਣ ਸੁਨੀਲ ਕੁਮਾਰ, ਵਿਜੈ ਕੁਮਾਰ, ਕੂਚਾ ਰਾਮ ਤੇ ਇਹਨਾਂ ਦੇ ਇੱਕ ਹੋਰ ਦੋਸਤ ਵਜੋਂ ਹੋਈ ਹੈ। ਪੁਲਿਸ ਮੁਤਾਬਕ ਚਾਰੇ ਨੌਜਵਾਨਾਂ ਦੀ ਉਮਰ 20 ਤੋਂ 22 ਸਾਲ ਦੇ ਕਰੀਬ ਹੈ। ਇਹ ਕੁੱਝ ਸਾਥੀਆਂ ਨਾਲ ਪਾਣੀ ’ਚ ਮੂਰਤੀ ਵਿਸਰਜਿਤ ਕਰਨ ਲਈ ਉਤਰੇ ਸਨ। ਉਥੇ ਮੌਜੂਦ ਲੋਕਾਂ ਨੇ ਉਨ੍ਹਾਂ ਨੂੰ ਗਹਿਰੇ ਪਾਣੀ ’ਚ ਜਾਣ ਲਈ ਵੀ ਰੋਕਿਆ ਸੀ। ਪਰ ਰੋਕਣ ਦੇ ਬਾਵਜੂਦ ਇਹ ਅੱਗੇ ਚਲੇ ਗਏ। ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹ ਸੰਭਲ ਨਹੀਂ ਸਕੇ ਤੇ ਇਹ ਦਰਦਨਾਕ ਹਾਦਸਾ ਵਾਪਰ ਗਿਆ।         ਇਹਨਾਂ ਨੌਜਵਾਨਾਂ ਨੂੰ ਡੁੱਬਦੇ ਦੇਖ ਕੇ ਲੋਕਾਂ ਨੇ ਰੌਲਾ ਪਾਇਆ। ਜਿਸ 'ਤੇ ਉੱਥੇ ਮੌਜੂਦ ਗੋਤਾਖੋਰਾਂ ਨੇ ਇਹਨਾਂ ਨੂੰ ਕੱਢਣ ਲਈ ਪਾਣੀ ’ਚ ਛਾਲ ਮਾਰੀ। ਪਰ ਉਹ ਕਾਫੀ ਦੂਰ ਤੱਕ ਨਿਕਲ ਚੁੱਕੇ ਸਨ। ਹਾਲਾਂਕਿ ਥੋੜੀ ਦੇਰ ਬਾਅਦ ਗੋਤਾਖੋਰਾਂ ਨੇ ਇਨ੍ਹਾਂ ਨੂੰ ਬਾਹਰ ਕੱਢ ਲਿਆ। ਮੌਕੇ 'ਤੇ ਪਹੁੰਚੀ ਪੁਲਿਸ ਨੇ ਤੁਰੰਤ ਚਾਰਾਂ ਨੂੰ ਹਸਪਤਾਲ ਪਹੁੰਚਾਇਆ। ਜਿਥੋਂ ਡਾਕਟਰਾਂ ਨੇ ਸੀਐਮਸੀ ਹਸਪਤਾਲ ਰੈਫ਼ਰ ਕਰ ਦਿੱਤਾ। ਪਰ ਸੀਐਮਸੀ ਦੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
Published at : 12 Sep 2016 09:45 AM (IST) Tags: satluj ludhiana Punjab
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ

ਸਿਆਸੀ ਜਗਤ 'ਚ ਵੱਡੀ ਹਲਚਲ, ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ED ਦੀ Raid, ਅਕਾਲੀਆਂ ਦੇ ਪ੍ਰਦਰਸ਼ਨ ਤੋਂ ਪਹਿਲਾਂ ਕਾਰਵਾਈ; ਮੱਚਿਆ ਹੜਕੰਪ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !