News
News
ਟੀਵੀabp shortsABP ਸ਼ੌਰਟਸਵੀਡੀਓ
X

ਗੁਆਂਢੀ ਦੀ ਅਲਮਾਰੀ 'ਚੋਂ ਮਿਲੀ ਬੱਚੇ ਦੀ ਲਾਸ਼

Share:
ਜਲੰਧਰ: ਇੱਕ ਮਾਸੂਮ ਬੱਚੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਖ਼ਬਰ ਜਲੰਧਰ ਜ਼ਿਲ੍ਹੇ ਦੇ ਪਿੰਡ ਮਲਕੋਂ ਤੋਂ ਹੈ। ਇੱਥੇ ਸੋਮਵਾਰ ਤੋਂ ਲਾਪਤਾ 7 ਸਾਲਾ ਮਾਸੂਮ ਬੱਚੇ ਦੀ ਲਾਸ਼ ਗੁਆਂਢੀ ਦੇ ਘਰ ਦੀ ਅਲਮਾਰੀ 'ਚੋਂ ਬਰਾਮਦ ਕੀਤੀ ਗਈ ਹੈ। ਮ੍ਰਿਤਕ ਬੱਚਾ ਗੁਆਂਢੀ ਦੇ ਘਰ ਰਹਿੰਦੇ ਇੱਕ ਟੀਚਰ ਕੋਲ ਟਿਊਸ਼ਨ ਪੜ੍ਹਨ ਗਿਆ ਸੀ। ਕਤਲ ਤੋਂ ਬਾਅਦ ਘਰ ਦਾ ਮਾਲਕ ਤੇ ਅਧਿਆਪਕ ਫਰਾਰ ਹਨ।   ਮਲਕੋ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦਾ ਮਾਸੂਮ ਪੁੱਤਰ ਉਨ੍ਹਾਂ ਦੇ ਗੁਆਂਢੀ ਮੰਗਤ ਰਾਮ ਦੇ ਘਰ ਰਹਿੰਦੇ ਅਧਿਆਪਕ ਕੋਲ ਟਿਊਸ਼ਨ ਪੜ੍ਹਦਾ ਸੀ। ਕੱਲ੍ਹ ਵੀ ਗੋਪੀ ਟਿਊਸ਼ਨ ਪੜ੍ਹਨ ਗਿਆ ਸੀ ਪਰ ਵਾਪਸ ਨਹੀਂ ਪਰਤਿਆ। ਗੋਪੀ ਦੀ ਮਾਂ ਰਜਨੀ ਜਦ ਪਤਾ ਕਰਨ ਗਈ ਤਾਂ ਅਧਿਆਪਕ ਨੇ ਕਿਹਾ ਕਿ ਉਹ ਅਜੇ ਪੜ੍ਹ ਰਿਹਾ ਹੈ। ਥੋੜੀ ਦੇਰ ਬਾਅਦ ਆ ਜਾਏਗਾ ਪਰ ਕਾਫੀ ਦੇਰ ਇੰਤਜ਼ਾਰ ਕਰਨ ਤੋਂ ਬਾਅਦ ਵੀ ਬੱਚਾ ਘਰ ਨਹੀਂ ਆਇਆ। ਇਸ 'ਤੇ ਮਾਂ ਜਦ ਦੁਬਾਰਾ ਗੁਆਂਢੀ ਦੇ ਘਰ ਗਈ ਤਾਂ ਬਾਹਰ ਤੋਂ ਤਾਲਾ ਲੱਗਾ ਹੋਇਆ ਸੀ।   ਕਾਫੀ ਦੇਰ ਤੱਕ ਬੱਚੇ ਦੀ ਭਾਲ ਕੀਤੀ ਗਈ। ਆਖਰ ਕਾਫੀ ਲੋਕ ਇਕੱਠੇ ਹੋ ਗਏ। ਇਸ ਦੌਰਾਨ ਕੁਝ ਲੋਕ ਗੁਆਂਢੀ ਦੇ ਘਰ ਕੰਧ ਟੱਪ ਕੇ ਦਾਖਲ ਹੋਏ। ਅੰਦਰ ਦੇ ਹਲਾਤ ਠੀਕ ਨਹੀਂ ਸਨ। ਘਰ ਦਾ ਸਾਮਾਨ ਖਿੱਲਰਿਆ ਪਿਆ ਸੀ। ਇਸ ਦੌਰਾਨ ਜਦ ਕਮਰੇ 'ਚ ਪਈ ਅਲਮਾਰੀ ਖੋਲ੍ਹੀ ਗਈ ਤਾਂ ਉਸ 'ਚੋਂ ਮਾਸੂਮ ਗੋਪੀ ਦੀ ਲਾਸ਼ ਬਰਾਮਦ ਹੋਈ। ਬੱਚੇ ਦੇ ਹੱਥ ਪੈਰ ਬੰਨ੍ਹੇ ਹੋਏ ਸਨ।       ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਮੁਤਾਬਕ ਘਰ ਦਾ ਮਾਲਕ ਰਾਤ ਵੇਲੇ ਘਰ ਆਇਆ ਸੀ ਪਰ ਜਦ ਇਸ ਘਟਨਾ ਦਾ ਪਤਾ ਲੱਗਾ ਤਾਂ ਉਹ ਵੀ ਫਰਾਰ ਹੋ ਗਿਆ। ਪੁਲਿਸ ਮੁਤਾਬਕ ਕਤਲ ਮੰਗਤ ਰਾਮ ਦੇ ਘਰ ਰਹਿੰਦੇ ਅਧਿਆਪਕ ਨੇ ਕੀਤਾ ਹੈ ਪਰ ਮੰਗਤ ਰਾਮ ਦਾ ਗਾਇਬ ਹੋਣਾ ਵੀ ਕਈ ਸਵਾਲ ਖੜ੍ਹੇ ਕਰਦਾ ਹੈ। ਫਿਲਹਾਲ ਪੁਲਿਸ ਨੇ ਮੁਹੱਲੇ 'ਚ ਲੱਗੇ ਸੀਸੀਟੀਵੀ ਕੈਮਰਿਆਂ ਤੋਂ ਮੁਲਜ਼ਮ ਦੀ ਤਸਵੀਰ ਕੱਢੀ ਹੈ। ਮਾਮਲੇ ਦੀ ਗਹਿਰਾਈ ਨਾਲ ਜਾਂਚ ਤੇ ਮੁਲਜ਼ਮ ਦੀ ਭਾਲ ਜਾਰੀ ਹੈ।
Published at : 09 Aug 2016 08:42 AM (IST) Tags: teacher child murder jalandhar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਪ੍ਰਮੁੱਖ ਖ਼ਬਰਾਂ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ