News
News
ਟੀਵੀabp shortsABP ਸ਼ੌਰਟਸਵੀਡੀਓ
X

ਗੁਰਦੁਆਰੇ 'ਚ ਖੂਨੀ ਖੇਡ, 2 ਸਕੇ ਭਰਾਵਾਂ ਦਾ ਕਤਲ

Share:
ਜਗਰਾਓਂ: ਜਗਰਾਓਂ ਦੇ ਇੱਕ ਪਿੰਡ ਚਕਰ ਦੇ ਗੁਰਦੁਆਰਾ ਸਾਹਿਬ 'ਚ ਖੇਡਿਆ ਗਿਆ ਹੈ ਖੂਨੀ ਖੇਡ। ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਹੋਏ ਵਿਵਾਦ 'ਚ ਦੋ ਸਕੇ ਭਰਾਵਾਂ ਦਾ ਕਤਲ ਕਰ ਦਿਤਾ ਗਿਆ ਹੈ। ਮ੍ਰਿਤਕਾਂ 'ਚੋਂ ਇੱਕ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਸੀ ਤੇ ਦੂਜਾ ਭਰਾ ਪੰਜਾਬ ਪੁਲਿਸ 'ਚ ਹੌਲਦਾਰ ਸੀ। ਇਸ ਵਾਰਦਾਤ ਤੋਂ ਬਾਅਦ ਪਿੰਡ 'ਚ ਦਹਿਸ਼ਤ ਦਾ ਮਹੌਲ ਹੈ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।     ਜਾਣਕਾਰੀ ਮੁਤਾਬਕ ਮ੍ਰਿਤਕ ਹੀਰਾ ਸਿੰਘ ਪਿੰਡ ਚੱਕਰ ਦੇ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਸੀ। ਇਸ ਵਾਰ ਮੁੜ ਪ੍ਰਧਾਨਗੀ ਉਸਨੂੰ ਹੀ ਮਿਲਣ ਜਾ ਰਹੀ ਸੀ। ਜਿਸਤੋਂ ਬਾਅਦ ਦੂਜੇ ਧਿਰ ਨੇ ਗੁਰਦੁਆਰੇ ਅੰਦਰ ਵੜ੍ਹ ਕੇ ਹੀਰਾ ਸਿੰਘ 'ਤੇ ਹਮਲਾ ਕਰ ਦਿੱਤਾ। ਇੱਥੇ ਹੀਰਾ ਸਿੰਘ ਦਾ ਪੰਜਾਬ ਪੁਲਿਸ 'ਚ ਹੌਲਦਾਰ ਭਰਾ ਬਲਵੀਰ ਸਿੰਘ ਵੀ ਮੌਜੂਦ ਸੀ। ਹਮਲਾਵਰਾਂ ਨੇ ਦੋਨਾਂ ਭਰਾਵਾਂ ਨੂੰ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਬਾਅਦ ਸਾਰੇ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ।       ਇਸ ਵਾਰਦਾਤ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਬਲ ਮੌਕੇ 'ਤੇ ਪਹੁੰਚਿਆ। ਫਿਲਹਾਲ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਤੱਕ ਮੁਲਜ਼ਮ ਗ੍ਰਿਫਤ 'ਚੋਂ ਬਾਹਰ ਦੱਸੇ ਜਾ ਰਹੇ ਹਨ।
Published at : 27 Aug 2016 10:27 AM (IST) Tags: jagraon gurudwara sahib murder
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

CM ਭਗਵੰਤ ਮਾਨ ਖ਼ਿਲਾਫ਼ ਧੂਰੀ ਤੋਂ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ,ਪਾਰਟੀ ਜਲਦ ਕਰੇਗੀ ਫ਼ੈਸਲਾ, 3 ਸੀਟਾਂ ’ਤੇ ਚਰਚਾ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...

ਪ੍ਰਮੁੱਖ ਖ਼ਬਰਾਂ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ